Chandigarh Mayor Election: ‘ਆਪ’ ਨੇ ਚੰਡੀਗੜ੍ਹ ਦੇ ਮੇਅਰ ਦੇ ਅਹੁਦੇ ਲਈ ਉਮੀਦਵਾਰ ਦਾ ਕੀਤਾ ਐਲਾਨ
ਚੰਡੀਗੜ੍ਹ ਵਿੱਚ ਇਸ ਵਾਰ ਵੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਦਾ ਗਠਜੋੜ ਹੈ।
AAP announces candidate for Chandigarh Mayor's post
AAP announces candidate for Chandigarh Mayor's post: ਚੰਡੀਗੜ੍ਹ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਲਈ ਅੱਜ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਜਾ ਰਹੀਆਂ ਹਨ। ਨਾਮਜ਼ਦਗੀ ਦਾਖਲ ਕਰਨ ਦਾ ਸਮਾਂ ਸਵੇਰੇ 11:00 ਵਜੇ ਤੋਂ ਸ਼ਾਮ 5:00 ਵਜੇ ਤਕ ਹੈ। ਚੰਡੀਗੜ੍ਹ ਵਿੱਚ ਇਸ ਵਾਰ ਵੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਦਾ ਗਠਜੋੜ ਹੈ।
ਆਮ ਆਦਮੀ ਪਾਰਟੀ ਨੇ ਮੇਅਰ ਦੇ ਅਹੁਦੇ ਲਈ ਕੌਂਸਲਰ ਪ੍ਰੇਮਲਤਾ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦਿਆਂ ਲਈ ਕਾਂਗਰਸ ਵੱਲੋਂ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਜਾਣਗੀਆਂ। ਜਦਕਿ ਭਾਜਪਾ ਉਮੀਦਵਾਰ ਨਾਮਜ਼ਦਗੀ ਦਾਖ਼ਲ ਕਰਨ ਲਈ ਦੁਪਹਿਰ 2 ਵਜੇ ਤੱਕ ਪਹੁੰਚ ਸਕਦੇ ਹਨ।