Fatehgarh Sahib News: ਵਿਆਹ ਸਮਾਗਮ ਦੇ ਚੱਲਦਿਆਂ ਫਟਿਆ ਸਿਲੰਡਰ, ਤਿੰਨ ਔਰਤਾਂ ਦੀ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਚੰਡੀਗੜ੍ਹ

Fatehgarh Sahib News: ਮ੍ਰਿਤਕਾਂ ਦੀ ਪਹਿਚਾਣ ਗੁਰਦੀਸ਼ ਕੌਰ (57), ਰਾਜ ਰਾਣੀ (75), ਕੁਲਜੀਤ ਕੌਰ (43) ਵਜੋਂ ਹੋਈ

Fatehgarh Sahib cylinder blast News

Fatehgarh Sahib cylinder blast News: ਫਤਿਹਗੜ੍ਹ ਸਾਹਿਬ ਦੇ ਪਿੰਡ ਮੁਸਤਫਾਬਾਦ ਵਿਖੇ ਇਕ ਵਿਆਹ ਸਮਾਗਮ ਅੱਗ ਲੱਗਣ ਕਾਰਨ ਵਾਪਰੇ ਹਾਦਸੇ ਵਿਚ ਤਿੰਨ ਔਰਤਾਂ ਦੀ ਮੌਤ ਹੋਣ ਦੀ ਖ਼ਬਰ ਹੈ। ਦੱਸ ਦੇਈਏ ਕਿ ਵਿਆਹ ਸਮਾਗਮ ਤੋਂ ਪਹਿਲਾਂ ਪਹੁੰਚੇ ਰਿਸ਼ਤੇਦਾਰਾਂ ਲਈ ਰਾਤ ਦਾ ਖਾਣਾ ਬਣਾਉਂਦੇ ਸਮੇਂ ਸਿਲੰਡਰ ਨੂੰ ਅੱਗ ਲੱਗ ਜਾਣ ਕਾਰਨ ਧਮਾਕਾ ਹੋ ਗਿਆ।

ਇਸ ਹਾਦਸੇ ਵਿਚ ਜਿੱਥੇ ਇਕ ਔਰਤ ਦੀ ਪਹਿਲਾਂ ਮੌਤ ਹੋ ਗਈ ਸੀ, ਉੱਥੇ ਹੀ ਅੱਗ ਦੀ ਲਪੇਟ ਵਿਚ ਬੁਰੀ ਤਰ੍ਹਾਂ ਝੁਲਸੀਆਂ ਦੋ ਹੋਰ ਔਰਤਾਂ ਇਲਾਜ ਦੌਰਾਨ ਦਮ ਤੋੜ ਗਈਆਂ। ਕੁੱਲ ਤਿੰਨ ਮੌਤਾਂ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ ਤੇ ਬਾਕੀ ਰਹਿੰਦੇ ਤਿੰਨ ਗੰਭੀਰ ਰੂਪ ਵਿਚ ਹੋਏ ਜ਼ਖ਼ਮੀਆਂ ਦਾ PGI ਚੰਡੀਗੜ੍ਹ ਵਿਚ ਇਲਾਜ ਚੱਲ ਰਿਹਾ ਹੈ

ਉਧਰ ਲੜਕੀ ਦੇ ਪਰਿਵਾਰ ਵੱਲੋਂ ਲੜਕੀ ਦਾ ਸਾਦੇ ਢੰਗ ਨਾਲ ਵਿਆਹ ਕਰਕੇ ਲੜਕੀ ਦੇ ਸਹੁਰੇ ਘਰ ਵਿਦਾ ਕਰ ਦਿੱਤਾ ਗਿਆ ਹੈ। ਲੜਕੀ ਦੇ ਪਿਤਾ ਨੇ ਕਿਹਾ ਕਿ ਉਸ ਨੂੰ ਉਹਨਾਂ ਦੇ ਕਾਰਨ ਪਿੰਡ ਦੀਆਂ ਹੋਈਆਂ ਇਨ੍ਹਾਂ ਮੌਤਾਂ ਲਈ ਬੇਹਦ ਦੁੱਖ ਹੈ । ਲੜਕੀ ਦੇ ਚਾਚਾ ਦਰਸ਼ਨ ਸਿੰਘ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਹੋਏ ਵਿਆਹ ਸਮਾਰੋਹ ਨੂੰ ਸਧਾਰਨ ਤਰੀਕੇ ਨਾਲ ਸੰਪੰਨ ਕੀਤਾ ਗਿਆ। ਇਕ ਪਾਸੇ ਜਿੱਥੇ ਡੋਲੀ ਚੁਕੀ ਜਾ ਰਹੀ ਸੀ, ਉੱਥੇ ਪਿੰਡ ’ਚ ਮਾਤਮ ਛਾਇਆ ਹੋਇਆ ਸੀ। ਪੁਲਿਸ ਵੱਲੋਂ ਵੀ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿਤੀ ਗਈ ਹੈ ।