ਪੰਜਾਬ ਯੂਨੀਵਰਸਿਟੀ ’ਚ 26 ਨਵੰਬਰ ਨੂੰ ਰਹੇਗੀ ਛੁੱਟੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਚੰਡੀਗੜ੍ਹ

ਪੰਜਾਬ ਯੂਨੀਵਰਸਿਟੀ ਨੇ 26 ਨਵੰਬਰ ਨੂੰ ਹੋਣ ਵਾਲੇ ਇਮਤਿਹਾਨ ਕੀਤੇ ਮੁਲਤਵੀ

Panjab University will remain closed on November 26

ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਕੈਂਪਸ ਦੇ ਸਾਰੇ ਟੀਚਿੰਗ ਅਤੇ ਨਾਨ-ਟੀਚਿੰਗ ਵਿਭਾਗ ਅਤੇ ਦਫ਼ਤਰ ਬੁੱਧਵਾਰ 26 ਨਵੰਬਰ ਨੂੰ ਬੰਦ ਰਹਿਣਗੇ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਇਸ ਬਾਰੇ ਐਲਾਨ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਨਾ ਹੋਣ ਤੋਂ ਬਾਅਦ ਵਿਦਿਆਰਥੀਆਂ ਨੇ 26 ਨਵੰਬਰ ਨੂੰ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ।

ਉਨ੍ਹਾਂ ਨੇ ਪੰਜਾਬ ਭਰ ਦੇ 200 ਕਾਲਜਾਂ ਦੇ ਵਿਦਿਆਰਥੀਆਂ ਨੂੰ ਚੰਡੀਗੜ੍ਹ ਪਹੁੰਚਣ ਦੀ ਅਪੀਲ ਕੀਤੀ ਹੈ। ਪੀਯੂ ਬਚਾਓ ਮੋਰਚੇ ਨੇ 26 ਨਵੰਬਰ ਨੂੰ ਯੂਨੀਵਰਸਿਟੀ ਨੂੰ ਪੂਰੀ ਤਰ੍ਹਾਂ ਬੰਦ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਪੰਜਾਬ ਯੂਨੀਵਰਸਿਟੀ ਨੇ 26 ਨਵੰਬਰ ਨੂੰ ਹੋਣ ਵਾਲੇ ਇਮਤਿਹਾਨ ਮੁਲਤਵੀ ਕਰ ਦਿੱਤੇ ਹਨ।