ਚੰਡੀਗੜ੍ਹ ਦੇ 41 ਸੈਕਟਰ ’ਚ ਦਿਓਰ-ਭਰਜਾਈ ਨੇ ਸ਼ੱਕੀ ਹਾਲਤ ’ਚ ਕੀਤੀ ਖੁਦਕੁਸ਼ੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਚੰਡੀਗੜ੍ਹ

ਮ੍ਰਿਤਕਾਂ ਦੀ ਨਗਮਾ ਅਤੇ ਮੁਸਲਿਮ ਵਜੋਂ ਹੀ ਪਛਾਣ, ਪੁਲਿਸ ਵੱਲੋਂ ਮਾਮਲੇ ਦੀ ਕੀਤੀ ਜਾ ਰਹੀ ਜਾਂਚ

Brother-in-law and sister-in-law commit suicide under suspicious circumstances in Sector 41, Chandigarh

ਚੰਡੀਗੜ੍ਹ : ਚੰਡੀਗੜ੍ਹ ਦੇ ਸੈਕਟਰ-41 ਤੋਂ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਇਕ ਦਿਓਰ-ਭਰਜਾਈ ਨੇ ਸ਼ੱਕੀ ਹਾਲਤ ’ਚ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕਾਂ ਦੀ ਪਛਾਣ 30 ਸਾਲਾ ਨਗਮਾ ਅਤੇ ਮੁਸਲਿਮ ਵਜੋਂ ਹੋਈ ਹੈ। ਦੋਵਾਂ ਵੱਲੋਂ ਫੰਦਾ ਲਗਾ ਕੇ ਖੁਦਕੁਸ਼ੀ ਕਰਨ ਦੀ ਜਾਣਕਾਰੀ ਪ੍ਰਾਪਤ ਹੋਈ ਹੈ।
ਸੂਤਰਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਦੋਵਾਂ ਨੇ ਸ਼ੱਕੀ ਹਾਲਾਤਾਂ ਵਿੱਚ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।  ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਪਰਿਵਾਰਕ ਮੈਂਬਰਾਂ ਅਤੇ ਆਸ-ਪਾਸ ਦੇ ਲੋਕਾਂ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।