Chandigarh News : ਰਿਸ਼ਵਤ ਲੈਣ ਦੇ ਮਾਮਲੇ 'ਚ ਸਬ-ਇੰਸਪੈਕਟਰ ਸਮੇਤ 3 ਪੁਲਿਸ ਮੁਲਾਜ਼ਮ ਬਰਖ਼ਾਸਤ

ਏਜੰਸੀ

ਖ਼ਬਰਾਂ, ਚੰਡੀਗੜ੍ਹ

CBI ਨੇ ਚੰਡੀਗੜ੍ਹ ਪੁਲੀਸ ਨੇ ਇਨ੍ਹਾਂ ਮੁਲਜ਼ਮਾਂ ਨੂੰ ਰਿਸ਼ਵਤ ਲੈਂਦਿਆਂ ਕੀਤਾ ਸੀ ਗ੍ਰਿਫ਼ਤਾਰ

Chandigarh Sub inspector

Chandigarh News : ਚੰਡੀਗੜ੍ਹ ਵਿੱਚ ਸੀਬੀਆਈ ਵੱਲੋਂ ਰਿਸ਼ਵਤ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਚੰਡੀਗੜ੍ਹ ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਚੰਡੀਗੜ੍ਹ ਪੁਲਿਸ ਵਿਭਾਗ ਨੇ ਸਬ-ਇੰਸਪੈਕਟਰ ਸਮੇਤ 2 ਏ.ਐਸ.ਆਈਜ਼ ਨੂੰ ਬਰਖ਼ਾਸਤ ਕਰ ਦਿੱਤਾ ਹੈ। ਜਿਸ ਵਿੱਚ ਸਬ ਇੰਸਪੈਕਟਰ ਬਲਵਿੰਦਰ ਸਿੰਘ, ਏ.ਐਸ.ਆਈ ਹਰਮੀਤ ਸਿੰਘ, ਏ.ਐਸ.ਆਈ ਪਰਮਜੀਤ ਸਿੰਘ ਸ਼ਾਮਿਲ ਹਨ।

ਦੱਸ ਦਈਏ ਕਿ ਕੁਝ ਦਿਨ ਪਹਿਲਾਂ ਹੀ ਇਕ ਮਾਮਲੇ ਵਿਚ ਸਮੇਂ 'ਤੇ ਚਲਾਨ ਨਾ ਪੇਸ਼ ਕਰਨ 'ਤੇ ਕ੍ਰਾਈਮ ਬ੍ਰਾਂਚ ਦੇ ਇੰਸਪੈਕਟਰ ਸਤਵਿੰਦਰ ਸਿੰਘ ਨੂੰ  ਲਾਈਨ ਹਾਜਿਰ ਅਤੇ ਸਬ ਇੰਸਪੈਕਟਰ ਸਮਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ।

ਸੀਬੀਆਈ ਨੇ ਰਿਸ਼ਵਤ ਲੈਂਦਿਆਂ ਫੜਿਆ

ਅਪ੍ਰੈਲ ਮਹੀਨੇ ਵਿੱਚ ਸੈਕਟਰ 17 ਥਾਣੇ ਵਿੱਚ ਤਾਇਨਾਤ ਸਬ ਇੰਸਪੈਕਟਰ ਬਲਵਿੰਦਰ ਸਿੰਘ ਅਤੇ ਪੀਓ ਸੈੱਲ ਵਿੱਚ ਤਾਇਨਾਤ ਹਰਮੀਤ ਸਿੰਘ ਹਰਸ਼ਵਰਧਨ ਨੂੰ ਸੀਬੀਆਈ ਨੇ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਸੀ। ਇਸ ਮਗਰੋਂ ਚੰਡੀਗੜ੍ਹ ਪੁਲੀਸ ਵੱਲੋਂ ਦੋਵਾਂ ਖ਼ਿਲਾਫ਼ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਗਈ। ਜਿਸ ਤੋਂ ਬਾਅਦ ਪੁਲਿਸ ਵਿਭਾਗ ਨੇ ਜਾਂਚ ਪੂਰੀ ਹੋਣ ਤੋਂ ਬਾਅਦ ਦੋਵਾਂ ਨੂੰ ਬਰਖ਼ਾਸਤ ਕਰ ਦਿੱਤਾ ਸੀ।

11 ਮਹੀਨਿਆਂ ਤੋਂ ਰਿਹਾ ਗੈਰਹਾਜ਼ਰ  

ਏਐਸਆਈ ਪਰਮਜੀਤ ਸਿੰਘ ਜੋ ਕਿ ਸੈਕਟਰ 34 ਥਾਣੇ ਵਿੱਚ ਤਾਇਨਾਤ ਸਨ ਪਰ ਉਹ 18 ਜੁਲਾਈ 2023 ਤੋਂ ਗੈਰਹਾਜ਼ਰ ਚੱਲ ਰਿਹਾ ਸੀ। ਇਸ ਤੋਂ ਬਾਅਦ ਕਾਰਵਾਈ ਕੀਤੀ ਗਈ ਅਤੇ ਉਸ ਨੂੰ ਮੁਅੱਤਲ ਕਰਕੇ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਗਈ। ਵਿਭਾਗ ਦੀ ਜਾਂਚ ਪੂਰੀ ਹੋਣ ਤੋਂ ਬਾਅਦ ਰਿਪੋਰਟ ਦੇ ਆਧਾਰ 'ਤੇ ਏ.ਐੱਸ.ਆਈ. ਨੂੰ ਬਰਖਾਸਤ ਕਰ ਦਿੱਤਾ ਗਿਆ।