Chandigarh Weather News: ਚੰਡੀਗੜ੍ਹ 'ਚ ਬਦਲਿਆ ਮੌਸਮ, 8 ਘੰਟੇ ਤੋਂ ਹੋ ਰਹੀ ਬੂੰਦਾਂ-ਬਾਂਦੀ

ਏਜੰਸੀ

ਖ਼ਬਰਾਂ, ਚੰਡੀਗੜ੍ਹ

 ਅੱਜ ਤੇਜ਼ ਹਵਾਵਾਂ ਚੱਲਣ ਦੇ ਆਸਾਰ, ਗੜੇਮਾਰੀ ਦਾ ਵੀ ਅਲਰਟ

File Photo

Chandigarh Weather News:  ਚੰਡੀਗੜ੍ਹ - ਸਿਟੀ ਬਿਊਟੀਫੁੱਲ ਦਾ ਮੌਸਮ ਰਾਤ ਤੋਂ ਬਦਲ ਗਿਆ ਹੈ। ਰਾਤ ਤੋਂ ਹੀ ਹਲਕੀ ਬਾਰਿਸ਼ ਹੋ ਰਹੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅੱਜ ਅਤੇ ਸ਼ਨੀਵਾਰ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਵਿਭਾਗ ਅਨੁਸਾਰ ਅੱਜ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਗੜੇਮਾਰੀ ਦੀ ਵੀ ਸੰਭਾਵਨਾ ਹੈ। 

ਹਾਲਾਂਕਿ ਵੈਸਟਰਨ ਡਿਸਟਰਬੈਂਸ ਕਾਰਨ ਮੌਸਮ 'ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ ਪਰ ਇਹ ਦਿਨੋ-ਦਿਨ ਲਗਾਤਾਰ ਵਧਦਾ ਜਾ ਰਿਹਾ ਹੈ। ਦਿਨ ਦਾ ਤਾਪਮਾਨ ਹੁਣ 40 ਨੂੰ ਪਾਰ ਕਰ ਗਿਆ ਹੈ, ਜੋ ਕਿ ਆਮ ਨਾਲੋਂ 2.8 ਡਿਗਰੀ ਵੱਧ ਹੈ। ਪਰ ਇਸ ਸਮੇਂ ਘੱਟੋ-ਘੱਟ ਤਾਪਮਾਨ 20.6 ਡਿਗਰੀ ਦੇ ਆਸ-ਪਾਸ ਹੈ। ਇਸ ਵਿੱਚ ਵੀ ਪਿਛਲੇ 24 ਘੰਟਿਆਂ ਵਿਚ ਇੱਕ ਡਿਗਰੀ ਦਾ ਵਾਧਾ ਹੋਇਆ ਹੈ। ਇਹ ਆਮ ਨਾਲੋਂ 1.8 ਡਿਗਰੀ ਘੱਟ ਚੱਲ ਰਿਹਾ ਹੈ। ਅੱਜ ਵੈਸਟਰਨ ਡਿਸਟਰਬੈਂਸ ਕਾਰਨ ਤਾਪਮਾਨ 'ਚ ਮਾਮੂਲੀ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ।

ਮੌਸਮ ਵਿਭਾਗ ਦੇ ਅਧਿਕਾਰੀਆਂ ਮੁਤਾਬਕ ਫਰਵਰੀ, ਮਾਰਚ, ਅਪ੍ਰੈਲ ਤੋਂ ਬਾਅਦ ਮਈ 'ਚ ਵੀ ਵੈਸਟਰਨ ਡਿਸਟਰਬੈਂਸ ਕਾਰਨ ਮੌਸਮ 'ਚ ਬਦਲਾਅ ਹੋਵੇਗਾ। ਇਹ ਪੱਛਮੀ ਗੜਬੜ ਮਈ ਦੇ ਪਹਿਲੇ ਹਫ਼ਤੇ 2 ਤੋਂ 3 ਮਈ ਤੱਕ ਸਰਗਰਮ ਰਹੇਗੀ। ਇਸ ਕਾਰਨ ਪਹਾੜੀ ਇਲਾਕਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੈਦਾਨੀ ਇਲਾਕਿਆਂ 'ਚ ਬੱਦਲ ਛਾਏ ਰਹਿਣਗੇ। ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਵੀ ਹੋ ਸਕਦੀ ਹੈ।