Chandigarh News : ਨਸ਼ਿਆਂ ਵਿਰੁੱਧ ਲੜਾਈ ’ਚ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ ਔਰਤਾਂ: ਸਿਹਤ ਮੰਤਰੀ ਡਾ. ਬਲਬੀਰ ਸਿੰਘ
Chandigarh News : ਸੂਬਾ ਸਰਕਾਰ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਸਿਹਤ ਸੇਵਾਵਾਂ ਨੂੰ ਦੇਵੇਗੀ ਤਰਜੀਹ: ਸਿਹਤ ਮੰਤਰੀ ਡਾ. ਬਲਬੀਰ
Chandigarh News in Punjabi : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਦੇ ਖ਼ਤਰੇ ਨਾਲ ਨਜਿੱਠਣ ਲਈ ਪੰਜਾਬ ਦੇ ਯਤਨਾਂ ਨੂੰ ਵੱਡਾ ਹੁਲਾਰਾ ਦਿੰਦਿਆਂ, ਨਸ਼ਿਆਂ ਵਿਰੁੱਧ ਲੜਾਈ ਵਿੱਚ ਔਰਤਾਂ ਨੂੰ ਸਸ਼ਕਤ ਬਣਾਉਣ ਦੇ ਢੰਗ-ਤਰੀਕਿਆਂ ਬਾਰੇ ਚਰਚਾ ਕਰਨ ਲਈ ਸਟੇਕਹੋਲਡਰ ਕੰਸਲਟੇਸ਼ਨ ਕਰਵਾਈ ਗਈ।
ਸਿਹਤ ਸੇਵਾਵਾਂ ਡਾਇਰੈਕਟੋਰੇਟ ਵਿਖੇ ਅੱਜ ਇੱਥੇ ਆਯੋਜਿਤ ਇਸ ਵਰਕਸ਼ਾਪ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਵਰਕਸ਼ਾਪ ਦੀ ਵਰਚੁਅਲ ਤੌਰ ‘ਤੇ ਪ੍ਰਧਾਨਗੀ ਕੀਤੀ। ਇਸ ਤੋਂ ਇਲਾਵਾ ਹਰੇਕ ਜ਼ਿਲ੍ਹੇ ਦੇ ਮਨੋਵਿਗਿਆਨੀਆਂ, ਪੰਜਾਬ ਪੁਲਿਸ ਦੇ ਨੁਮਾਇੰਦਿਆਂ ਅਤੇ ਵੱਖ-ਵੱਖ ਐਨ.ਜੀ.ਓਜ਼ ਵੀ ਇਸ ਵਰਕਸ਼ਾਪ ਵਿੱਚ ਸ਼ਾਮਲ ਹੋਏ।
ਡਾ. ਬਲਬੀਰ ਸਿੰਘ ਨੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਔਰਤਾਂ ਦੀ ਸ਼ਮੂਲੀਅਤ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਔਰਤਾਂ ਨਸ਼ਿਆਂ ਤੋਂ ਪ੍ਰਭਾਵਿਤ ਪਰਿਵਾਰਕ ਮੈਂਬਰਾਂ ਦੀ ਸਹਾਇਤਾ ਕਰਨ ਅਤੇ ਉਨ੍ਹਾਂ ਨੂੰ ਮੁੜ ਵਸੇਬਾ ਸੇਵਾਵਾਂ ਤੱਕ ਪਹੁੰਚ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ।
ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਨਸ਼ਾ ਤਸਕਰਾਂ ਅਤੇ ਸਪਲਾਇਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਦਾ ਸ਼ਿਕਾਰ ਹੋਣ ਤੋਂ ਰੋਕਣ ਲਈ ਮੁੜਵਸੇਬਾ ਪ੍ਰੋਗਰਾਮਾਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ।
ਡਾ. ਬਲਬੀਰ ਸਿੰਘ ਨੇ ਇਸ ਵਰਕਸ਼ਾਪ ਦੀ ਸਮਾਪਤੀ ‘ਤੇ ਸਾਰੇ ਭਾਈਵਾਲਾਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ 'ਰੰਗਲਾ ਪੰਜਾਬ' ਦੇ ਸੁਪਨੇ ਨੂੰ ਸਾਕਾਰ ਕਰਨ ਲਈ ਇਕਜੁੱਟ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ।
ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਗੁਰਪ੍ਰੀਤ ਕੌਰ ਦਿਓ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਔਰਤਾਂ ਨਾਲ ਜੁੜਨ ਅਤੇ ਉਨ੍ਹਾਂ ਨੂੰ ਨਸ਼ਿਆਂ ਵਿਰੁੱਧ ਲੜਾਈ ਵਿੱਚ ਸਹਿਯੋਗ ਦੇਣ ਲਈ ਉਤਸ਼ਾਹਿਤ ਕਰਨ ਵਾਸਤੇ ਇੱਕ ਆਊਟਰੀਚ ਪ੍ਰੋਗਰਾਮ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡਾ ਮੰਨਣਾ ਹੈ ਕਿ ਔਰਤਾਂ ਨਸ਼ਿਆਂ ਵਿਰੁੱਧ ਲੜਾਈ ਵਿੱਚ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ, ਅਤੇ ਅਸੀਂ ਉਨ੍ਹਾਂ ਨੂੰ ਇਹ ਭੂਮਿਕਾ ਨਿਭਾਉਣ ਲਈ ਸਸ਼ਕਤ ਬਣਾਉਣਾ ਚਾਹੁੰਦੇ ਹਾਂ।
ਡਾਇਰੈਕਟਰ ਸਿਹਤ ਸੇਵਾਵਾਂ ਡਾ. ਹਤਿੰਦਰ ਕੌਰ ਨੇ ਸਿਵਲ ਸਰਜਨਾਂ, ਮਨੋਰੋਗ ਮਾਹਿਰਾਂ ਅਤੇ ਨਸ਼ਾ ਛੁਡਾਊ ਸੇਵਾ ਪ੍ਰਦਾਤਾਵਾਂ ਨੂੰ ਏਕੀਕ੍ਰਿਤ ਸਿਹਤ ਸੇਵਾਵਾਂ ਨੂੰ ਤਰਜੀਹ ਦੇਣ ਅਤੇ ਇਸ ਪ੍ਰਕਿਰਿਆ ਵਿੱਚ ਔਰਤਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੀ ਹਦਾਇਤ ਕੀਤੀ।
ਇਸ ਦੌਰਾਨ ਅਸਿਸਟੈਂਟ ਡਾਇਰੈਕਟਰ ਅਤੇ ਸਟੇਟ ਮੈਂਟਲ ਹੈਲਥ ਆਫਿਸਰ ਡਾ. ਸੰਦੀਪ ਭੋਲਾ ਨੇ ਅਲਾਇੰਸ ਇੰਡੀਆ ਤੋਂ ਡਾ. ਮੰਜੂ ਬਾਂਸਲ ਅਤੇ ਕੁਨਾਲ ਕਿਸ਼ੋਰ ਨਾਲ ਨਸ਼ਿਆਂ ਵਿਰੁੱਧ ਲੜਾਈ ਵਿੱਚ ਔਰਤਾਂ ਦੀ ਸ਼ਮੂਲੀਅਤ ਦੀ ਜ਼ਰੂਰਤ 'ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਔਰਤਾਂ ਨਸ਼ਿਆਂ ਦੀ ਦੁਰਵਰਤੋਂ ਤੋਂ ਪ੍ਰਭਾਵਿਤ ਵਿਅਕਤੀਆਂ ਨੂੰ ਮਹੱਤਵਪੂਰਨ ਸਹਾਇਤਾ ਪ੍ਰਦਾਨ ਕਰ ਸਕਦੀਆਂ ਹਨ ਅਤੇ ਉਨ੍ਹਾਂ ਨੂੰ ਮੁੜ ਵਸੇਬਾ ਸੇਵਾਵਾਂ ਤੱਕ ਪਹੁੰਚ ਕਰਨ ਵਿੱਚ ਮਦਦ ਕਰ ਸਕਦੀਆਂ ਹਨ।
(For more news apart from Women can play an important role in the fight against drugs: Health Minister Dr. Balbir Singh News in Punjabi, stay tuned to Rozana Spokesman)