Chandigarh News : ਡਾ. ਅੰਬੇਦਕਰ ਬੁੱਤ ਦੀ ਭੰਨਤੋੜ ਮਾਮਲੇ ’ਚ ਉੱਚ ਪੱਧਰੀ ਹੋਣੀ ਚਾਹੀਦੀ ਹੈ ਜਾਂਚ : ਮਨੋਰੰਜਨ ਕਾਲੀਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਚੰਡੀਗੜ੍ਹ

Chandigarh News :ਜਦ ਤੋਂ 'ਆਪ' ਸਰਕਾਰ ਸੱਤਾ ਵਿੱਚ ਆਈ ਹੈ, ਪੁਲਿਸ ਦੀ ਫੁਰਤੀ ਖ਼ਤਮ ਹੋ ਚੁੱਕੀ ਹੈ

ਭਾਜਪਾ ਦੇ ਸੀਨੀਅਰ ਨੇਤਾ ਅਤੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ

Chandigarh News in Punjabi : ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਭਾਜਪਾ ਦੇ ਸੀਨੀਅਰ ਨੇਤਾ ਅਤੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਨੇ ਕਿਹਾ ਕਿ ਬਾਬਾ ਸਾਹਿਬ ਅੰਬੇਦਕਰ ਨਾਲ ਸਬੰਧਤ ਮਾਮਲਾ ਜੋ 26 ਜਨਵਰੀ ਨੂੰ ਸਾਹਮਣੇ ਆਇਆ ਸੀ। ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਦੀ ਮੂਰਤੀ ਦੀ ਭੰਨਤੋੜ ਕੀਤੀ ਗਈ ਸੀ ਅਤੇ ਜੇਕਰ ਇਸਦੀ ਜਿੰਨੀ ਨਿੰਦਾ ਕੀਤੀ ਜਾਵੇ ਉਨੀਂ ਘੱਟ ਹੈ ਅਤੇ ਅਸੀਂ ਮੰਗ ਕੀਤੀ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਜ਼ਰੂਰੀ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਅੰਮ੍ਰਿਤਪਾਲ ਵੀ ਉਸੇ ਹਾਲਤ ਵਿੱਚ ਸੀ ਜੋ ਬਾਅਦ ਵਿੱਚ ਸਿੰਘ ਸਜ ਗਏ। ਦੋਸ਼ੀ ਦੁਬਈ ਵਿੱਚ ਸੀ ਅਤੇ ਜਦੋਂ ਉਹ ਵਾਪਸ ਆਇਆ ਤਾਂ ਉਸਦੇ ਖਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਜਿਸ ਵਿਚ ਜੋ ਏਜੰਸੀ ਇਸ ਦੇ ਪਿੱਛੇ ਸੀ ਉਸ ਨੂੰ ਦੇਖੀਏ ਤਾਂ ਪੰਜਾਬ ਦੀ ਸਾਂਤੀ ਭੰਗ ਕਰਨ ਦੀ ਕੋਸਿਸ਼ ਕੀਤੀ ਗਈ ਹੈ। ਜਦੋਂ ਤੋਂ 'ਆਪ' ਸਰਕਾਰ ਸੱਤਾ ਵਿੱਚ ਆਈ ਹੈ, ਪੁਲਿਸ ਆਪਣੀ ਚੌਕਸੀ ਗੁਆ ਚੁੱਕੀ ਹੈ ਅਤੇ ਇਸ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ।

ਸੁਸ਼ੀਲ ਰਿੰਕੂ ਨੇ ਕਿਹਾ ਕਿ ਇਹ ਬੁਰੀ ਘਟਨਾ ਸਾਹਮਣੇ ਆਈ ਹੈ, ਜੇਕਰ ਅਸੀਂ ਸ਼੍ਰੀ ਦਰਬਾਰ ਸਾਹਿਬ ਅਤੇ ਉਸ ਲਾਂਘੇ ਨੂੰ ਵੇਖੀਏ ਤਾਂ ਉੱਥੇ ਉੱਚ ਪੱਧਰੀ ਨਿਗਰਾਨੀ ਰੱਖੀ ਗਈ ਹੈ ਅਤੇ ਸੀਸੀਟੀਵੀ ਮੌਜੂਦ ਹਨ,ਉਥੇ ਹੀ ਅਜਿਹੀ ਘਟਨਾ ਦਾ ਸਾਹਮਣੇ ਆਉਣਾ ਸਰਕਾਰ ਦੀ ਅਸਫ਼ਲਤਾ ਜਾਪਦੀ ਹੈ। ਇਸ ਵਿੱਚ ਮੁੱਖ ਮੰਤਰੀ ਦੀ ਨਿੱਜੀ ਜਿਮੇਵਾਰੀ ਬਣਦੀ ਹੈ ਅਤੇ ਉਨ੍ਹਾਂ ਨੂੰ ਇਸ ਮਾਮਲੇ ਵਿਚ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ। ਇਸ ਮਾਮਲੇ ਦੀ ਜਾਂਚ ਪੰਜਾਬ ਤੋਂ ਬਾਹਰੋਂ ਹੋਣੀ ਚਾਹੀਦੀ ਹੈ ਕਿਉਂਕਿ ਪੰਜਾਬ ਦੇ ਸਿਸਟਮ ਵਿੱਚ ਕੋਈ ਭਰੋਸਾ ਨਹੀਂ ਹੈ।

ਸੋਮ ਪ੍ਰਕਾਸ਼ ਨੇ ਕਿਹਾ ਕਿ ਇਹ ਨਿੰਦਣਯੋਗ ਹੈ ਕਿ ਇਹ ਘਟਨਾ ਸਾਹਮਣੇ ਆਈ ਹੈ ਅਤੇ ਲੋਕ ਇਸ ਤੋਂ ਦੁਖੀ ਹਨ, ਅਸੀਂ ਇਸਦੀ ਨਿੰਦਾ ਕਰਦੇ ਹਾਂ ਅਤੇ ਸਰਕਾਰ ਦੇ ਬਾਹਰੋਂ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ। ਰਾਜਪਾਲ ਨੇ ਭਰੋਸਾ ਦਿੱਤਾ ਹੈ ਕਿ ਇਸਦੀ ਜਾਂਚ ਜ਼ਰੂਰ ਕੀਤੀ ਜਾਵੇਗੀ।

(For more news apart from Dr. Ambedkar statue vandalism case should have high level of investigation: Manoranjan Kalia News in Punjabi, stay tuned to Rozana Spokesman)