Kuldeep Kumar News: ਚੰਡੀਗੜ੍ਹ ਮੇਅਰ ਚੋਣ ਵਿਚਾਲੇ 'ਆਪ' ਨੂੰ ਵੱਡੀ ਰਾਹਤ, ਮੌਜੂਦਾ ਮੇਅਰ ਦੀ ਗ੍ਰਿਫ਼ਤਾਰੀ 'ਤੇ ਰੋਕ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਚੰਡੀਗੜ੍ਹ

Kuldeep Kumar News: ਹਾਈ ਕੋਰਟ ਨੇ ਜਾਂਚ 'ਚ ਸ਼ਾਮਲ ਹੋਣ ਲਈ ਕਿਹਾ

Kuldeep Kumar Chandigarh Mayor Election news in punjabi

ਚੰਡੀਗੜ੍ਹ ਮੇਅਰ ਚੋਣ ਵਿਚਾਲੇ 'ਆਪ' ਨੂੰ ਵੱਡੀ ਰਾਹਤ ਮਿਲੀ ਹੈ। ਪੰਜਾਬ ਹਰਿਆਣਾ ਹਾਈ ਕੋਰਟ ਨੇ ਮੌਜੂਦਾ ਮੇਅਰ ਕੁਲਦੀਪ ਕੁਮਾਰ ਦੀ ਗ੍ਰਿਫ਼ਤਾਰੀ 'ਤੇ ਰੋਕ ਲਗਾ ਦਿੱਤੀ ਹੈ। ਹੁਣ ਮੌਜੂਦਾ ਮੇਅਰ ਕੁਲਦੀਪ ਕੁਮਾਰ ਬਿਨਾਂ ਕਿਸੇ ਡਰ ਤੋਂ ਆਪਣੀ ਵੋਟ ਪਾ ਸਕਦੇ ਹਨ।  ਹਾਈ ਕੋਰਟ ਨੇ ਕੁਲਦੀਪ ਕੁਮਾਰ ਨੂੰ ਜਾਂਚ 'ਚ ਸ਼ਾਮਲ ਹੋਣ ਲਈ ਕਿਹਾ ਹੈ।  ਦਰਅਸਲ ਨੌਕਰੀ ਲਈ ਰਿਸ਼ਵਤ ਮੰਗਣ ਦੇ ਇਲਜ਼ਾਮਾਂ 'ਚ ਮੇਅਰ 'ਤੇ ਐਫ਼ਆਈਆਰ ਕੀਤੀ ਗਈ ਸੀ, ਜਿਸ ਲਈ ਅਗਾਊਂ ਜ਼ਮਾਨਤ ਲਈ  ਕੁਲਦੀਪ ਕੁਮਾਰ ਨੇ ਹਾਈ ਕੋਰਟ ਦਾ ਰੁਖ਼ ਕੀਤਾ ਸੀ।