ਚੰਡੀਗੜ੍ਹ ਵਿਚ ਕਾਂਗਰਸ ਦੇ ਜਸਬੀਰ ਸਿੰਘ ਬੰਟੀ ਬਣੇ ਸੀਨੀਅਰ ਡਿਪਟੀ ਮੇਅਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਚੰਡੀਗੜ੍ਹ

ਕਾਂਗਰਸ ਦੀ ਤਰੁਣਾ ਮਹਿਤਾ ਬਣੀ ਡਿਪਟੀ ਮੇਅਰ

Senior Deputy Mayor jasbir Singh of Congress in Chandigarh

Senior Deputy Mayor jasbir Singh of Congress in Chandigarh: ਭਾਜਪਾ ਦੇ ਹਰਪ੍ਰੀਤ ਬਬਲਾ ਚੰਡੀਗੜ੍ਹ ਨਗਰ ਨਿਗਮ ਦੇ ਨਵੇਂ ਮੇਅਰ ਬਣ ਗਏ ਹਨ। ਉਨ੍ਹਾਂ ਨੇ ਕਰਾਸ ਵੋਟਿੰਗ ਤੋਂ ਬਾਅਦ 2 ਵੋਟਾਂ ਨਾਲ ਚੋਣ ਜਿੱਤੀ। ਭਾਜਪਾ ਉਮੀਦਵਾਰ ਨੂੰ 19 ਵੋਟਾਂ ਮਿਲੀਆਂ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਗਠਜੋੜ ਦੀ ਉਮੀਦਵਾਰ ਪ੍ਰੇਮ ਲਤਾ ਨੂੰ 17 ਵੋਟਾਂ ਮਿਲੀਆਂ।

ਇਸ ਦੇ ਨਾਲ ਹੀ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਨਾਵਾਂ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ। ਕਾਂਗਰਸੀ ਉਮੀਦਵਾਰ ਜਸਬੀਰ ਸਿੰਘ ਬੰਟੀ ਸੀਨੀਅਰ ਡਿਪਟੀ ਮੇਅਰ ਚੁਣੇ ਗਏ ਹਨ। ਉਨ੍ਹਾਂ ਨੂੰ ਕੁੱਲ 19 ਵੋਟਾਂ ਮਿਲੀਆਂ।

ਜਦਕਿ ਭਾਜਪਾ ਉਮੀਦਵਾਰ ਬਿਮਲਾ ਦੂਬੇ ਨੂੰ 17 ਵੋਟਾਂ ਮਿਲੀਆਂ। ਇਸ ਤੋਂ ਇਲਾਵਾ ਕਾਂਗਰਸ ਦੀ ਤਰੁਣਾ ਮਹਿਤਾ ਡਿਪਟੀ ਮੇਅਰ ਬਣੀ। ਇਸ ਤੋਂ ਇਲਾਵਾ ਕਾਂਗਰਸ ਦੀ ਤਰੁਣਾ ਮਹਿਤਾ ਡਿਪਟੀ ਮੇਅਰ ਬਣੀ। ਉਨ੍ਹਾਂ ਨੂੰ 19 ਵੋਟਾਂ ਮਿਲੀਆਂ। ਜਦਕਿ ਭਾਜਪਾ ਉਮੀਦਵਾਰ ਲਖਬੀਰ ਸਿੰਘ ਨੂੰ 17 ਵੋਟਾਂ ਮਿਲੀਆਂ।