Panchkula News : ਪੰਚਕੂਲਾ 'ਚ 1200 ਨਸ਼ੀਲੀਆਂ ਦਵਾਈਆਂ ਸਮੇਤ ਇੱਕ ਮੁਲਜ਼ਮ ਕਾਬੂ , ਆਟੋ ਚਾਲਕ ਨਿਕਲਿਆ ਨਸ਼ਾ ਤਸਕਰ
ਸਪਲਾਈ ਕਰਨ ਜਾ ਰਿਹਾ ਸੀ ਮੁਲਜ਼ਮ, 4 ਦਿਨਾਂ ਦੇ ਰਿਮਾਂਡ 'ਤੇ ਭੇਜਿਆ
Panchkula News : ਪੰਚਕੂਲਾ ਐਂਟੀ ਨਾਰਕੋਟਿਕਸ ਸੈੱਲ ਨੇ 1200 ਨਸ਼ੀਲੀਆਂ ਦਵਾਈਆਂ ਸਮੇਤ ਇੱਕ ਮੁਲਜ਼ਮ ਨੂੰ ਕਾਬੂ ਕੀਤਾ ਹੈ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ। ਜਿੱਥੋਂ ਮੁਲਜ਼ਮ ਨੂੰ ਚਾਰ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ। ਫੜੇ ਗਏ ਮੁਲਜ਼ਮ ਦੀ ਪਛਾਣ ਵਿਮਲ ਕੁਮਾਰ ਵਜੋਂ ਹੋਈ ਹੈ ,ਜੋ ਇਸ ਸਮੇਂ ਪਿੰਡ ਟਾਂਗਰਾ ਕਾਲਕਾ ਵਿੱਚ ਕਿਰਾਏ ’ਤੇ ਰਹਿ ਰਿਹਾ ਸੀ।
ਆਟੋ ਚਾਲਕ ਨਿਕਲਿਆ ਨਸ਼ਾ ਤਸਕਰ
ਐਂਟੀ ਨਾਰਕੋਟਿਕਸ ਸੈੱਲ ਦੇ ਇੰਸਪੈਕਟਰ ਅਜੀਤ ਸਿੰਘ ਨੂੰ ਗੁਪਤ ਸੂਚਨਾ ਮਿਲੀ ਸੀ। ਕਿ ਮੁਲਜ਼ਮ ਵਿਮਲ ਕੁਮਾਰ ਕਾਲਕਾ ਪਿੰਜੌਰ ਵਿੱਚ ਆਟੋ ਚਲਾਉਂਦਾ ਹੈ ਅਤੇ ਨਸ਼ੇ ਵਾਲੀਆਂ ਗੋਲੀਆਂ ਵੀ ਵੇਚਦਾ ਹੈ। ਪੁਲਿਸ ਰਿਮਾਂਡ ਦੌਰਾਨ ਮੁਲਜ਼ਮਾਂ ਤੋਂ ਖ਼ੁਲਾਸੇ ਕੀਤੇ ਜਾਣਗੇ ਕਿ ਮੁਲਜ਼ਮ ਨਸ਼ੀਲੀਆਂ ਗੋਲੀਆਂ ਕਿੱਥੋਂ ਖਰੀਦਦਾ ਸੀ ਅਤੇ ਕਿੱਥੇ ਸਪਲਾਈ ਕਰਦਾ ਸੀ। ਇਸ ਤੋਂ ਇਲਾਵਾ ਮੁਲਜ਼ਮਾਂ ਦੇ ਹੋਰ ਕਿੰਨੇ ਸਾਥੀ ਹਨ ਜੋ ਨਸ਼ਾ ਸਪਲਾਈ ਕਰਦੇ ਹਨ।
ਸਪਲਾਈ ਕਰਨ ਜਾ ਰਿਹਾ ਸੀ ਮੁਲਜ਼ਮ
ਪੁਲਿਸ ਨੂੰ ਸੂਚਨਾ ਮਿਲਦੇ ਹੀ ਪੁਲਿਸ ਟੀਮ ਕਾਲਕਾ ਪਿੰਜੌਰ ਪਹੁੰਚ ਗਈ। ਜਿੱਥੇ ਪੁਲੀਸ ਨੇ ਨਾਕਾਬੰਦੀ ਕੀਤੀ ਹੋਈ ਸੀ, ਇਸ ਦੌਰਾਨ ਪੁਲੀਸ ਉਥੋਂ ਲੰਘਣ ਵਾਲੇ ਹਰ ਵਿਅਕਤੀ ਦੀ ਤਲਾਸ਼ੀ ਲੈ ਰਹੀ ਸੀ। ਉਸੇ ਸਮੇਂ ਪੈਦਲ ਹੀ ਇੱਕ ਵਿਅਕਤੀ ਹੱਥ ਵਿੱਚ ਬੈਗ ਲੈ ਕੇ ਆਇਆ। ਪਰ ਜਿਵੇਂ ਹੀ ਉਸ ਨੇ ਪੁਲਿਸ ਨੂੰ ਦੇਖਿਆ ਤਾਂ ਉਹ ਪਿੱਛੇ ਮੁੜ ਗਿਆ ਅਤੇ ਭੱਜਣ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਪੁਲਸ ਨੂੰ ਉਸ 'ਤੇ ਸ਼ੱਕ ਹੋਇਆ ਅਤੇ ਥੋੜ੍ਹੀ ਦੂਰੀ 'ਤੇ ਉਸ ਨੂੰ ਫੜ ਲਿਆ। ਪੁਲੀਸ ਨੇ ਜਦੋਂ ਉਸ ਦੇ ਹੱਥ ਵਿੱਚ ਫੜੇ ਬੈਗ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ।