Farmers Protest: ਆਮ ਲੋਕਾਂ ਨੂੰ ਰਾਹਤ! ਪੁਲਿਸ ਵਲੋਂ ਅੰਬਾਲਾ-ਚੰਡੀਗੜ੍ਹ ਹਾਈਵੇਅ 'ਤੇ ਬੈਰੀਕੇਡ ਹਟਾਉਣ ਦਾ ਕੰਮ ਸ਼ੁਰੂ

ਏਜੰਸੀ

ਖ਼ਬਰਾਂ, ਹਰਿਆਣਾ

ਅੰਬਾਲਾ-ਚੰਡੀਗੜ੍ਹ ਹਾਈਵੇਅ 'ਤੇ ਲਗਾਏ ਬੈਰੀਕੇਡ ਹਟਾਉਣੇ ਸ਼ੁਰੂ ਕਰ ਦਿਤੇ ਹਨ।

Farmers Protest: Ambala police started removing barricades

Farmers Protest: ਪੰਜਾਬ-ਹਰਿਆਣਾ ਦੇ ਕਿਸਾਨ 21 ਦਿਨਾਂ ਤੋਂ ਸ਼ੰਭੂ ਅਤੇ ਖਨੌਰੀ ਹੱਦਾਂ 'ਤੇ ਡਟੇ ਹੋਏ ਹਨ। ਇਸ ਅੰਦੋਲਨ ਵਿਚ ਹੁਣ ਤਕ 8 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਵਿਚਾਲੇ ਪ੍ਰਸ਼ਾਸਨ ਨੇ ਸੋਮਵਾਰ ਨੂੰ ਅੰਬਾਲਾ-ਚੰਡੀਗੜ੍ਹ ਹਾਈਵੇਅ 'ਤੇ ਲਗਾਏ ਬੈਰੀਕੇਡ ਹਟਾਉਣੇ ਸ਼ੁਰੂ ਕਰ ਦਿਤੇ ਹਨ।

ਉਧਰ ਕਿਸਾਨਾਂ ਨੇ ਮੁੜ 6 ਮਾਰਚ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ 10 ਮਾਰਚ ਨੂੰ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤਕ ਦੇਸ਼ ਭਰ ਵਿਚ ਟਰੇਨਾਂ ਨੂੰ ਰੋਕਣ ਦਾ ਵੀ ਐਲਾਨ ਕੀਤਾ ਗਿਆ ਹੈ। ਹਾਲਾਂਕਿ ਜੋ ਕਿਸਾਨ ਦੋਵੇਂ ਹੱਦਾਂ ਉਤੇ ਟਰੈਕਟਰ-ਟਰਾਲੀਆਂ ਲੈ ਕੇ ਬੈਠੇ ਹਨ, ਉਹ ਉਥੇ ਹੀ ਧਰਨਾ ਦੇਣਗੇ। ਇਹ ਐਲਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਬੀਤੇ ਦਿਨ ਕੀਤਾ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਤੋਂ ਪਹਿਲਾਂ ਕਿਸਾਨਾਂ ਦੇ ਅੰਦੋਲਨ ਕਾਰਨ ਅੰਬਾਲਾ ਤੋਂ ਪਿੱਪਲੀ ਜਾਣ ਲਈ ਮਾਰਕੰਡਾ ਪੁਲ ਨੇੜੇ ਕੀਤੀ ਗਈ ਮਜ਼ਬੂਤ ​​ਕਿਲ੍ਹੇਬੰਦੀ ਨੂੰ ਹਟਾਉਣ ਦਾ ਕੰਮ ਵੀ ਸ਼ੁਰੂ ਹੋ ਗਿਆ ਸੀ, ਪਰ ਮੀਂਹ ਪੈਣ ਅਤੇ ਹਨੇਰਾ ਹੋ ਜਾਣ ਅਤੇ ਮਸ਼ੀਨ ਖਰਾਬ ਹੋਣ ਕਾਰਨ ਇਸ ਨੂੰ ਰੋਕਣਾ ਪਿਆ।

ਐਤਵਾਰ ਨੂੰ ਫਿਰ ਤੋਂ ਕਰਮਚਾਰੀ ਸਵੇਰੇ 10 ਵਜੇ ਦੇ ਕਰੀਬ ਨਵੀਆਂ ਮਸ਼ੀਨਾਂ ਲੈ ਕੇ ਮੌਕੇ 'ਤੇ ਪਹੁੰਚ ਗਏ ਅਤੇ ਸਾਢੇ 5 ਘੰਟੇ ਦੀ ਸਖ਼ਤ ਮਿਹਨਤ ਤੋਂ ਬਾਅਦ ਜਾਮ ਹਟਾ ਕੇ ਆਵਾਜਾਈ ਪੂਰੀ ਤਰ੍ਹਾਂ ਨਾਲ ਚਾਲੂ ਕਰਵਾਈ ਗਈ ਪਰ ਦੋਵੇਂ ਪਾਸੇ ਦੀਆਂ ਲਿੰਕ ਸੜਕਾਂ ’ਤੇ ਭਾਰੀ ਜਾਮ ਲੱਗ ਗਿਆ। ਸ਼ਾਮ 4.30 ਵਜੇ ਦੇ ਕਰੀਬ ਪੁਲਿਸ ਮੁਲਾਜ਼ਮਾਂ ਨੇ ਟ੍ਰੈਫਿਕ ਦਾ ਪ੍ਰਬੰਧ ਕਰਕੇ ਨੈਸ਼ਨਲ ਹਾਈਵੇ 'ਤੇ ਆਵਾਜਾਈ ਪੂਰੀ ਤਰ੍ਹਾਂ ਬਹਾਲ ਕਰ ਦਿਤੀ, ਜਿਸ ਕਾਰਨ ਆਮ ਲੋਕਾਂ ਨੇ ਸੁੱਖ ਦਾ ਸਾਹ ਲਿਆ।

 (For more Punjabi news apart from Farmers Protest: Ambala police started removing barricades, stay tuned to Rozana Spokesman)