Rohtak Accident News: ਰੋਹਤਕ ਵਿੱਚ 2 ਸਕੇ ਭਰਾਵਾਂ ਸਮੇਤ 4 ਨੌਜਵਾਨਾਂ ਦੀ ਹਾਦਸੇ ਵਿਚ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਹਰਿਆਣਾ

ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਇਕੋ ਮੋਟਰਸਾਈਕਲ 'ਤੇ ਸਨ ਚਾਰ ਨੌਜਵਾਨ ਸਵਾਰ

Rohtak Accident News

ਰੋਹਤਕ ਜ਼ਿਲ੍ਹੇ ਦੇ ਚੂਲੀਆਣਾ ਪਿੰਡ ਵਿੱਚ ਇੱਕ ਕਾਰ ਅਤੇ ਇੱਕ ਮੋਟਰਸਾਈਕਲ ਦੀ ਆਪਸ ਵਿਚ ਟੱਕਰ ਹੋ ਗਈ, ਜਿਸ ਵਿੱਚ ਮੋਟਰਸਾਈਕਲ ਸਵਾਰ ਚਾਰ ਨੌਜਵਾਨਾਂ ਦੀ ਮੌਤ ਹੋ ਗਈ। ਸੂਚਨਾ ਮਿਲਣ 'ਤੇ ਆਈਐਮਟੀ ਪੁਲਿਸ ਮੌਕੇ 'ਤੇ ਪਹੁੰਚੀ, ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਕਾਰ ਚਾਲਕ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।

ਮ੍ਰਿਤਕਾਂ ਦੀ ਪਛਾਣ ਸੋਨੂੰ , ਮੋਹਨ , ਰਾਜਕੁਮਾਰ ਅਤੇ ਰਾਜੇਸ਼ ਵਜੋਂ ਹੋਈ ਹੈ। ਇਹ ਚਾਰੇ ਇੱਕੋ ਬਾਈਕ 'ਤੇ ਸਵਾਰ ਸਨ ਅਤੇ ਦੋ ਨੌਜਵਾਨਾਂ ਦੀ ਕਾਰ ਨਾਲ ਟਕਰਾਉਣ ਤੋਂ ਬਾਅਦ ਮੌਕੇ 'ਤੇ ਹੀ ਮੌਤ ਹੋ ਗਈ। ਜਦਕਿ ਦੋ ਹੋਰਾਂ ਦੀ ਪੀਜੀਆਈ ਲਿਜਾਂਦੇ ਸਮੇਂ ਰਸਤੇ ਵਿੱਚ ਮੌਤ ਹੋ ਗਈ। ਮ੍ਰਿਤਕਾਂ ਵਿੱਚ ਮੋਹਨ ਅਤੇ ਰਾਜਕੁਮਾਰ ਸਕੇ ਭਰਾ ਸਨ, ਜਦੋਂ ਕਿ ਸੋਨੂੰ ਅਤੇ ਰਾਜੇਸ਼ ਇੱਕੋ ਗਲੀ ਵਿੱਚ ਰਹਿੰਦੇ ਸਨ। ਹਾਦਸੇ ਕਾਰਨ ਹੋਲੀ ਦੇ ਤਿਉਹਾਰ ਦੀਆਂ ਖੁਸ਼ੀਆਂ ਗਮ ਵਿਚ ਬਦਲ ਗਈਆਂ। ਨੌਜਵਾਨਾਂ ਦੀ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਪਰਿਵਾਰਾਂ ਦਾ ਰੋ-ਰੋ ਬੁਰਾ ਹਾਲ ਹੈ।

ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਆਈਐਮਟੀ ਪੁਲਿਸ ਸਟੇਸ਼ਨ ਨੇ ਦੱਸਿਆ ਕਿ ਉਨ੍ਹਾਂ ਨੂੰ ਇੱਕ ਸੜਕ ਹਾਦਸੇ ਦੀ ਸੂਚਨਾ ਮਿਲੀ ਸੀ। ਸੂਚਨਾ ਤੋਂ ਬਾਅਦ, ਪੁਲਿਸ ਮੌਕੇ 'ਤੇ ਪਹੁੰਚੀ ਅਤੇ ਦੋ ਨੌਜਵਾਨਾਂ ਦੀ ਮੌਕੇ 'ਤੇ ਮੌਤ ਹੋ ਚੁੱਕੀ ਸੀ ਜਦਕਿ ਦੋ ਜ਼ਖ਼ਮੀਆਂ ਦੀ ਵੀ ਪੀਜੀਆਈ ਜਾਂਦੇ ਸਮੇਂ ਮੌਤ ਹੋ ਗਈ। ਪੁਲਿਸ ਨੇ ਚਾਰਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਮੁਰਦਾਘਰ ਵਿੱਚ ਜਮ੍ਹਾਂ ਕਰਵਾ ਦਿੱਤਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।