11 people arrested for chasing away MLA Harmeet Singh Pathanmajra
ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਪਟਿਆਲਾ ਪੁਲਿਸ ਨੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਭੱਜਣ ਵਿੱਚ ਮਦਦ ਕਰਨ ਦੇ ਦੋਸ਼ ਵਿੱਚ 11 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਇਨ੍ਹਾਂ ਲੋਕਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਚਾਰ ਦਿਨ ਦੇ ਰਿਮਾਂਡ ‘ਤੇ ਲੈ ਲਿਆ ਗਿਆ। ਵਿਧਾਇਕ ਨੇ ਅਦਾਲਤ ਵਿੱਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ, ਜਿਸ ਦੀ ਸੁਣਵਾਈ ਸ਼ੁੱਕਰਵਾਰ ਨੂੰ ਹੋਵੇਗੀ।
ਪਠਾਨਮਾਜਰਾ ਦੇ ਵਕੀਲ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਉਨ੍ਹਾਂ ਵਿਚ ਕਰਨਾਲ ਦੇ ਪਿੰਡ ਡਾਬਰੀ ਵਿਚ ਰਹਿਣ ਵਾਲੇ ਵਿਧਾਇਕ ਦੇ ਰਿਸ਼ਤੇਦਾਰ, ਜੋ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਹਨ, ਉਨ੍ਹਾਂ ਦੇ ਨੌਕਰ ਅਤੇ ਹੋਰ ਜਾਣ-ਪਛਾਣ ਵਾਲੇ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਇੱਕ ਔਰਤ ਨੇ ਪਠਾਨਮਾਜਰਾ ਵਿਰੁੱਧ ਜਿਨਸੀ ਸ਼ੋਸ਼ਣ ਦਾ ਮਾਮਲਾ ਦਰਜ ਕਰਵਾਇਆ ਹੈ। ਇਸ ਮਾਮਲੇ ਵਿੱਚ ਪੁਲਿਸ ਉਸਨੂੰ ਗ੍ਰਿਫ਼ਤਾਰ ਕਰਨ ਗਈ ਸੀ ਜਿੱਥੋਂ ਉਹ ਪੁਲਿਸ ਨੂੰ ਚਕਮਾ ਦੇ ਕੇ ਭੱਜ ਗਿਆ।