Sauda Sadh: ਫਿਰ ਜੇਲ ਤੋਂ ਬਾਹਰ ਆਇਆ ਬਲਾਤਕਾਰੀ ਸੌਦਾ ਸਾਧ, 21 ਦਿਨਾਂ ਦੀ ਮਿਲੀ ਫਰਲੋ
ਤੜਕਸਾਰ ਹੀ ਉਹ ਸੁਨਾਰੀਆ ਜੇਲ ਤੋਂ ਸਿਰਸਾ ਲਈ ਰਵਾਨਾ ਹੋ ਗਿਆ
Sauda Sadh
Sauda Sadh: ਸਮੇਂ ਸੌਦਾ ਸਾਧ ਮੁੜ ਸੁਨਾਰੀਆ ਜੇਲ ਤੋਂ ਫਿਰ ਬਾਹਰ ਆ ਗਿਆ ਹੈ। ਤੜਕਸਾਰ ਹੀ ਉਹ ਸੁਨਾਰੀਆ ਜੇਲ ਤੋਂ ਸਿਰਸਾ ਲਈ ਰਵਾਨਾ ਹੋ ਗਿਆ। ਦੱਸ ਦੇਈਏ ਕਿ ਉਸ ਨੂੰ 21 ਦਿਨਾਂ ਦੀ ਫਰਲੋ ਦਿੱਤੀ ਗਈ ਹੈ।
ਜਾਣਕਾਰੀ ਅਨੁਸਾਰ ਸੌਦਾ ਸਾਧ ਸਵੇਰੇ ਜੇਲ ਤੋਂ ਸਿੱਧਾ ਸਿਰਸਾ ਲਈ ਰਵਾਨਾ ਹੋ ਗਿਆ। ਗੁਰਮੀਤ ਨੂੰ ਹਰਿਆਣਾ ਪੁਲਿਸ ਦੀ ਸਖ਼ਤ ਸੁਰੱਖਿਆ ਹੇਠ ਸਿਰਸਾ ਲਿਜਾਇਆ ਗਿਆ। ਸੌਦਾ ਸਾਧ
ਦੱਸਿਆ ਜਾ ਰਿਹਾ ਹੈ ਕਿ 29 ਅਪ੍ਰੈਲ ਡੇਰਾ ਸੱਚਾ ਸੌਦਾ ਦਾ ਸਥਾਪਨਾ ਦਿਵਸ ਹੈ। ਇਸ ਤੋਂ ਪਹਿਲਾਂ ਸੌਦਾ ਸਾਧ ਨੂੰ ਵੱਡੀ ਰਾਹਤ ਮਿਲੀ ਹੈ। ਡੇਰਾ ਸੱਚਾ ਸੌਦਾ ਦੇ ਸਥਾਪਨਾ ਦਿਵਸ ਮੌਕੇ ਡੇਰੇ ਵਿੱਚ ਇੱਕ ਵੱਡਾ ਪ੍ਰੋਗਰਾਮ ਹੋਣ ਦੀ ਸੰਭਾਵਨਾ ਹੈ। ਪਿਛਲੀ ਵਾਰ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਸੌਦਾ ਸਾਧ ਨੂੰ 30 ਦਿਨਾਂ ਦੀ ਪੈਰੋਲ ਦਿੱਤੀ ਗਈ ਸੀ। ਸੌਦਾ ਸਾਧ ਨੂੰ 14ਵੀਂ ਵਾਰ ਪੈਰੋਲ ਅਤੇ ਫਰਲੋ ਮਿਲੀ ਹੈ। ਸੌਦਾ ਸਾਧ ਦੀ ਗੋਦ ਲਈ ਧੀ ਹਨੀਪ੍ਰੀਤ ਸਿਰਸਾ ਤੋਂ ਉਸ ਨੂੰ ਲੈਣ ਲਈ ਪਹੁੰਚੀ ਸੀ।