Jyoti Malhotra Spying Case: ਮੁੜ ਨਿਆਇਕ ਹਿਰਾਸਤ 'ਚ ਯੂਟਿਊਬਰ ਜਯੋਤੀ ਮਲਹੋਤਰਾ

ਏਜੰਸੀ

ਖ਼ਬਰਾਂ, ਹਰਿਆਣਾ

23 ਜੂਨ ਨੂੰ ਹੋਵੇਗੀ ਅਗਲੀ ਸੁਣਵਾਈ

Jyoti Malhotra Spying Case

Jyoti Malhotra Spying Case: ਪਾਕਿਸਤਾਨ ਲਈ ਜਾਸੂਸੀ ਕਰਨ ਦੇ ਆਰੋਪ ਵਿੱਚ ਗ੍ਰਿਫ਼ਤਾਰ ਕੀਤੀ ਗਈ ਯੂਟਿਊਬਰ ਜਯੋਤੀ ਮਲਹੋਤਰਾ ਨੂੰ ਹਿਸਾਰ ਅਦਾਲਤ ਨੇ 14 ਦਿਨਾਂ ਦੀ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਜਯੋਤੀ ਮਲਹੋਤਰਾ ਵੀਡੀਓ ਕਾਨਫ਼ਰੰਸਿੰਗ ਰਾਹੀਂ ਹਿਸਾਰ ਅਦਾਲਤ ਵਿੱਚ ਪੇਸ਼ ਹੋਈ। ਜਿਸ ਤੋਂ ਬਾਅਦ ਜਯੋਤੀ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ।

ਤੁਹਾਨੂੰ ਦੱਸ ਦੇਈਏ ਕਿ ਯੂਟਿਊਬਰ ਜਯੋਤੀ ਮਲਹੋਤਰਾ ਨੂੰ ਸੰਵੇਦਨਸ਼ੀਲ ਜਾਣਕਾਰੀ ਸਾਂਝੀ ਕਰਨ ਅਤੇ ਇੱਕ ਪਾਕਿਸਤਾਨੀ ਨਾਗਰਿਕ ਨਾਲ ਲਗਾਤਾਰ ਸੰਪਰਕ ਵਿੱਚ ਰਹਿਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਜਯੋਤੀ ਮਲਹੋਤਰਾ ਹਰਿਆਣਾ ਦੇ ਹਿਸਾਰ ਦੀ ਰਹਿਣ ਵਾਲੀ ਹੈ। "ਟ੍ਰੈਵਲ ਵਿਦ ਜੋ" ਨਾਮ ਦਾ ਇੱਕ ਟ੍ਰੈਵਲ ਵਲੌਗ ਚੈਨਲ ਚਲਾਉਣ ਵਾਲੀ ਯੂਟਿਊਬਰ ਜਯੋਤੀ ਮਲਹੋਤਰਾ ਨੂੰ ਹਿਸਾਰ ਪੁਲਿਸ ਨੇ ਪਾਕਿਸਤਾਨ ਲਈ ਜਾਸੂਸੀ ਕਰਨ ਅਤੇ ਪਾਕਿਸਤਾਨੀ ਖੁਫ਼ੀਆ ਏਜੰਸੀਆਂ ਨਾਲ ਸੰਵੇਦਨਸ਼ੀਲ ਜਾਣਕਾਰੀ ਸਾਂਝੀ ਕਰਨ ਦੇ ਆਰੋਪ ਵਿੱਚ ਗ੍ਰਿਫ਼ਤਾਰ ਕੀਤਾ ਹੈ।