Haryana Accident News: ਇਕੋ ਪ੍ਰਵਾਰ ਦੇ 3 ਜੀਆਂ ਦੀ ਸੜਕ ਹਾਦਸੇ ਵਿਚ ਮੌਤ, 2 ਜ਼ਖ਼ਮੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਹਰਿਆਣਾ

Haryana Accident News: ਸੰਤੁਲਨ ਵਿਗੜਨ ਕਾਰਨ ਦਰੱਖਤ ਨਾਲ ਟਕਰਾਈ ਕਾਰ

Jhajjar Haryana Accident News

Jhajjar Haryana Accident News: ਹਰਿਆਣਾ ਦੇ ਝੱਜਰ ਜ਼ਿਲ੍ਹੇ ਦੇ ਰਈਆ ਪਿੰਡ ਨੇੜੇ ਬੀਤੀ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ਗੰਭੀਰ ਜ਼ਖ਼ਮੀ ਹੋ ਗਏ। ਸਥਾਨਕ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਮੌਕੇ 'ਤੇ ਪਹੁੰਚੀ ਅਤੇ ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ।

ਰਿਪੋਰਟਾਂ ਅਨੁਸਾਰ, ਪਰਿਵਾਰ ਮਹਿੰਦਰਗੜ੍ਹ 'ਚ ਰਿਸ਼ਤੇਦਾਰ ਦੀ ਮੌਤ ਦਾ ਸੋਗ ਮਨਾ ਕੇ ਕਾਰ ਰਾਹੀਂ ਦਿੱਲੀ ਵਾਪਸ ਜਾ ਰਿਹਾ ਸੀ ਕਿ ਰਸਤੇ ਵਿਚ ਕਾਰ ਕੰਟਰੋਲ ਗੁਆ ਬੈਠੀ ਅਤੇ ਇੱਕ ਦਰੱਖਤ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਪਰਿਵਾਰ ਦੇ ਕਈ ਮੈਂਬਰ ਗੰਭੀਰ ਜ਼ਖ਼ਮੀ ਹੋ ਗਏ।

ਸਥਾਨਕ ਲੋਕਾਂ ਅਤੇ ਪੁਲਿਸ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਝੱਜਰ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਨ੍ਹਾਂ ਨੂੰ ਗੰਭੀਰ ਹਾਲਤ ਵਿੱਚ ਰੋਹਤਕ ਪੀਜੀਆਈ ਰੈਫ਼ਰ ਕਰ ਦਿੱਤਾ ਗਿਆ। ਪੁਲਿਸ ਨੇ ਹੁਣ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।