Haryana Internet Services Closed: ਹਰਿਆਣਾ 'ਚ ਤਿੰਨ ਦਿਨਾਂ ਲਈ ਇੰਟਰਨੈੱਟ ਸੇਵਾਵਾਂ ਕੀਤੀਆਂ ਬੰਦ, ਧਾਰਾ 144 ਲਾਗੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਹਰਿਆਣਾ

Haryana Internet Services Closed: ਹਰਿਆਣਾ ਸਰਕਾਰ ਨੇ 13 ਫਰਵਰੀ ਨੂੰ ਕਿਸਾਨਾਂ ਦੇ ‘ਦਿੱਲੀ ਕੂਚ’ ਮਾਰਚ ਤੋਂ ਪਹਿਲਾਂ ਲਗਾਈ ਰੋਕ

Internet services closed for three days in Haryana news in punjabi

Internet services closed for three days in Haryana news in punjabi : ਹਰਿਆਣਾ ਸਰਕਾਰ ਨੇ 13 ਫਰਵਰੀ ਨੂੰ ਕਿਸਾਨਾਂ ਦੇ ‘ਦਿੱਲੀ ਕੂਚ’ ਮਾਰਚ ਤੋਂ ਪਹਿਲਾਂ ਅੰਬਾਲਾ, ਕੁਰੂਕਸ਼ੇਤਰ, ਕੈਥਲ, ਜੀਂਦ, ਹਿਸਾਰ, ਫਤਿਹਾਬਾਦ ਅਤੇ ਸਿਰਸਾ ਜ਼ਿਲ੍ਹਿਆਂ ਦੇ ਅਧਿਕਾਰ ਖੇਤਰ ਵਿਚ ਵੌਇਸ ਕਾਲਾਂ ਨੂੰ ਛੱਡ ਕੇ ਮੋਬਾਈਲ ਨੈੱਟਵਰਕਾਂ 'ਤੇ ਮੁਹੱਈਆ ਕਰਵਾਈਆਂ ਜਾਂਦੀਆਂ ਮੋਬਾਈਲ ਇੰਟਰਨੈਟ ਸੇਵਾਵਾਂ, ਐਸਐਮਐਸ ਅਤੇ ਸਾਰੀਆਂ ਡੋਂਗਲ ਸੇਵਾਵਾਂ ਆਦਿ ਨੂੰ ਮੁਅੱਤਲ ਕਰ ਦਿਤਾ ਹੈ।

ਇਹ ਵੀ ਪੜ੍ਹੋ: Abohar News : ਅਬੋਹਰ 'ਚ ਜ਼ਿਆਦਾ ਸ਼ਰਾਬ ਪੀਣ ਕਾਰਨ ਨੌਜਵਾਨ ਦੀ ਮੌਤ, ਠੇਕੇ ਦੇ ਬਾਹਰ ਹੀ ਤੋੜਿਆ ਦਮ 

ਇਹ ਹੁਕਮ 11 ਫਰਵਰੀ ਨੂੰ ਸਵੇਰੇ 6 ਵਜੇ ਤੋਂ 13 ਫਰਵਰੀ ਰਾਤ 11:59 ਵਜੇ ਤੱਕ ਲਾਗੂ ਰਹਿਣਗੇ। ਇਥੇ ਸੁਰੱਖਿਆ ਦੇ ਮੱਦੇਨਜ਼ਰ ਹਰਿਆਣਾ ਦੇ 11 ਜ਼ਿਲ੍ਹਿਆਂ ਵਿਚ ਧਾਰਾ 144 ਲਾਗੂ ਕਰ ਦਿਤੀ ਗਈ ਹੈ। ਅੰਬਾਲਾ, ਕੁਰੂਕਸ਼ੇਤਰ, ਜੀਂਦ, ਹਿਸਾਰ, ਫਤਿਹਾਬਾਦ, ਸਿਰਸਾ, ਕੈਥਲ, ਸੋਨੀਪਤ, ਝੱਜਰ, ਰੋਹਤਕ ਅਤੇ ਪੰਚਕੂਲਾ ਵਿੱਚ ਧਾਰਾ 144 ਲਾਗੂ ਲਗਾਈ ਗਈ ਹੈ।

ਇਹ ਵੀ ਪੜ੍ਹੋ: Amritsar News: ਅੰਮ੍ਰਿਤਸਰ 'ਚ ਖੇਤਾਂ 'ਚੋਂ ਮਿਲੀ ਅੱਧ ਨੰਗੀ ਤੇ ਸਿਰ ਕੱਟੀ ਹੋਈ ਲਾਸ਼  

ਅੰਬਾਲਾ 'ਚ ਹਰਿਆਣਾ ਪੁਲਿਸ ਨੇ ਹਰਿਆਣਾ ਪੰਜਾਬ ਦੀ ਸਰਹੱਦ ਨੂੰ ਬੈਰੀਕੇਡ ਕਰਕੇ ਸੀਲ ਕਰ ਦਿਤਾ ਹੈ। ਅੰਬਾਲਾ ਵਿਚ ਧਾਰਾ 144 ਲਾਗੂ ਲਗਾਈ ਗਈ ਹੈ। ਏਡੀਜੀਪੀ ਨੇ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਦੱਸਿਆ ਕਿ ਫੋਰਸ ਕਾਫੀ ਹੈ। ਸਾਰੇ ਪੁਲਿਸ ਅਧਿਕਾਰੀ ਵੀ ਮੌਕੇ ਦਾ ਮੁਆਇਨਾ ਕਰ ਰਹੇ ਹਨ। ਉਥੇ ਪੁਲਿਸ ਬਲ ਤਾਇਨਾਤ ਕਰ ਦਿਤਾ ਗਿਆ ਹੈ। ਕਈ ਥਾਵਾਂ ਤੋਂ ਰਸਤਾ ਵੀ ਮੋੜ ਦਿਤਾ ਗਿਆ ਹੈ ਪਰ ਇਸ ਕਾਰਨ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Haryana Internet Services Closed news in punjabi, stay tuned to Rozana Spokesman)