Farmer Protest: ਕਿਸੇ ਵੀ ਕੀਮਤ 'ਤੇ ਕਿਸਾਨਾਂ ਨੂੰ ਆਪਣੇ ਹੱਥ ਵਿੱਚ ਕਾਨੂੰਨ ਲੈਣ ਨਹੀਂ ਦੇਵਾਂਗੇ- ਹਰਿਆਣਾ ਗ੍ਰਹਿ ਮੰਤਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਹਰਿਆਣਾ

Farmer Protest: 'ਹਰਿਆਣਾ ਨੂੰ ਸੁਰੱਖਿਅਤ ਰੱਖਾਂਗੇ'

Anil vijj said We will not let the farmers take the law in their hands at any cost News in punjabi

Anil vijj said We will not let the farmers take the law in their hands at any cost News in punjabi : ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਸਾਨ ਸੰਗਠਨਾਂ ਦੇ ਦਿੱਲੀ ਮਾਰਚ 'ਤੇ ਪ੍ਰਤੀਕਿਰਿਆ ਦਿਤੀ ਹੈ। ਅਨਿਲ ਵਿਜ ਨੇ ਕਿਹਾ ਕਿ ਅਸੀਂ ਹਰ ਕੀਮਤ 'ਤੇ ਹਰਿਆਣਾ ਨੂੰ ਸੁਰੱਖਿਅਤ ਕਰਨਾ ਹੈ।

ਇਹ ਵੀ ਪੜ੍ਹੋ: Jalandhar News: ਜਲੰਧਰ 'ਚ ਹੈਲੀਕਾਪਟਰ ਰਾਹੀਂ ਲਾੜੀ ਨੂੰ ਵਿਆਹੁਣ ਪੁੱਜਾ ਲਾੜਾ

ਜੇਕਰ ਕਿਸਾਨ ਜਥੇਬੰਦੀਆਂ ਕਾਨੂੰਨ ਅਤੇ ਵਿਵਸਥਾ ਨੂੰ ਆਪਣੇ ਹੱਥਾਂ ਵਿੱਚ ਲੈਂਦੀਆਂ ਹਨ ਤਾਂ ਅਜਿਹਾ ਬਿਲਕੁਲ ਨਹੀਂ ਹੋਣ ਦਿੱਤਾ ਜਾਵੇਗਾ। ਕੇਂਦਰੀ ਮੰਤਰੀ ਪੰਜਾਬ ਜਾ ਕੇ ਕਿਸਾਨਾਂ ਨਾਲ ਗੱਲਬਾਤ ਕਰ ਰਹੇ ਹਨ।

ਇਹ ਵੀ ਪੜ੍ਹੋ: Punjabi Culture News : ਅਲੋਪ ਹੋ ਗਿਐ ਘੁੰਡ ਕੱਢਣ ਦਾ ਰਿਵਾਜ 

ਐੱਮਐੱਸਪੀ ਗਾਰੰਟੀ 'ਤੇ ਇਨੈਲੋ ਵਿਧਾਇਕ ਅਭੈ ਚੌਟਾਲਾ ਦੇ ਬਿਆਨ 'ਤੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੇ ਹੱਕ 'ਚ ਕੰਮ ਕਰਨਾ ਚਾਹੁੰਦੀ ਹੈ। ਪ੍ਰਧਾਨ ਮੰਤਰੀ ਵੱਲੋਂ ਕਿਸਾਨਾਂ ਨੂੰ ਤਿੰਨ ਕਿਸ਼ਤਾਂ ਵਿੱਚ ਸਹਾਇਤਾ ਰਾਸ਼ੀ ਦਿਤੀ ਜਾ ਚੁੱਕੀ ਹੈ ਅਤੇ ਹੁਣ ਵੀ ਕੇਂਦਰੀ ਮੰਤਰੀ ਪੰਜਾਬ ਜਾ ਕੇ ਕਿਸਾਨਾਂ ਨਾਲ ਗੱਲਬਾਤ ਕਰ ਰਹੇ ਹਨ। ਸਰਕਾਰ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਨਾ ਚਾਹੁੰਦੀ ਹੈ ਕਿਉਂਕਿ ਗੱਲਬਾਤ ਰਾਹੀਂ ਹੀ ਹੱਲ ਲੱਭਿਆ ਜਾਵੇਗਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।=

(For more Punjabi news apart from Anil vijj said We will not let the farmers take the law in their hands at any cost News in punjabi , stay tuned to Rozana Spokesman