Gurugram ’ਚ ਬੰਬੀਹਾ ਗੈਂਗ ਦੇ ਦੋ ਸ਼ੂਟਰਾਂ ਦਾ ਪੁਲਿਸ ਨੇ ਕੀਤਾ ਐਨਕਾਊਂਟਰ
ਦੋਵੇਂ ਆਰੋਪੀਆਂ ਨੂੰ ਪੈਰਾਂ ’ਚ ਗੋਲੀਆਂ ਮਾਰਨ ਤੋਂ ਬਾਅਦ ਕੀਤਾ ਗ੍ਰਿਫ਼ਤਾਰ, ਪੰਜਾਬ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ ਮੁਲਜ਼ਮ
Gurugram encounter news : ਹਰਿਆਣਾ ਦੇ ਗੁਰੂਗ੍ਰਾਮ ਵਿੱਚ ਪੁਲਿਸ ਨੇ ਇੱਕ ਮੁਕਾਬਲੇ ਤੋਂ ਬਾਅਦ ਬੰਬੀਹਾ ਗੈਂਗ ਦੇ ਦੋ ਸ਼ਾਰਪਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਸੁਮਿਤ ਅਤੇ ਮਨਜੀਤ ਵਜੋਂ ਹੋਈ ਹੈ ਅਤੇ ਇਹ ਦੋਵੇਂ ਪੰਜਾਬ ਦੇ ਰਹਿਣ ਵਾਲੇ ਹਨ। ਦੋਵਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਪੁਲਿਸ ਨੂੰ ਦੋ ਸ਼ੂਟਰਾਂ ਬਾਰੇ ਗੁਪਤ ਸੂਚਨਾ ਮਿਲੀ ਸੀ। ਸੈਕਟਰ 39 ਕ੍ਰਾਈਮ ਬ੍ਰਾਂਚ ਟੀਮ ਦੇ ਇੰਚਾਰਜ ਮੋਹਿਤ ਅਤੇ ਸੈਕਟਰ 40 ਕ੍ਰਾਈਮ ਬ੍ਰਾਂਚ ਟੀਮ ਦੇ ਇੰਚਾਰਜ ਲਲਿਤ ਦੀ ਇੱਕ ਸਾਂਝੀ ਟੀਮ ਨੇ ਦੇਰ ਰਾਤ 2 ਵਜੇ ਦੋਵੇਂ ਸ਼ੂਟਰਾਂ ਨੂੰ ਮੈਦਾਵਾਸ ਪਿੰਡ ਨੇੜੇ ਘੇਰ ਲਿਆ।
ਪੁਲਿਸ ਟੀਮ ਦੋਵਾਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ। ਪਰ ਉਨ੍ਹਾਂ ਨੇ ਆਤਮ ਸਮਰਪਣ ਕਰਨ ਦੀ ਬਜਾਏ, ਪੁਲਿਸ ਟੀਮ ’ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਟੀਮ ਨੇ ਜਵਾਬੀ ਗੋਲੀਬਾਰੀ ਕੀਤੀ ਗਈ ਅਤੇ ਦੋਵੇਂ ਅਪਰਾਧੀਆਂ ਦੇ ਪੈਰ ’ਤੇ ਗੋਲੀ ਲੱਗੀ ਅਤੇ ਪੁਲਿਸ ਨੇ ਦੋਵੇਂ ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਦੋਵਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਉਨ੍ਹਾਂ ਨੂੰ ਕੈਦੀ ਵਾਰਡ ਵਿੱਚ ਦਾਖਲ ਕਰਵਾਇਆ ਗਿਆ। ਸੈਕਟਰ-39 ਕ੍ਰਾਈਮ ਬ੍ਰਾਂਚ ਟੀਮ ਦੇ ਇੰਚਾਰਜ ਮੋਹਿਤ ਨੇ ਦੱਸਿਆ ਕਿ ਦੋਵੇਂ ਅਪਰਾਧੀ ਬੰਬੀਹਾ ਗੈਂਗ ਨਾਲ ਜੁੜੇ ਹੋਏ ਹਨ। ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਕਿਹੜਾ ਅਪਰਾਧ ਕਰਨ ਆਏ ਸਨ।