Yamuna Nagar News : ਯਮੁਨਾ ਨਗਰ ਪੁਲਿਸ ਨੇ ਦੋ ਨੌਜਵਾਨਾਂ ਨੂੰ ਵੱਡੀ ਮਾਤਰਾ ’ਚ ਹਥਿਆਰਾਂ ਸਮੇਤ ਕੀਤਾ ਗ੍ਰਿਫ਼ਤਾਰ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਹਰਿਆਣਾ

Yamuna Nagar News : ਮੁਲਜ਼ਮਾਂ ਕੋਲੋਂ 3 ਪਿਸਤੌਲ, 6 ਮੈਗਜ਼ੀਨ ਅਤੇ 31 ਜ਼ਿੰਦਾ ਕਾਰਤੂਸ ਹੋਏ ਬਰਾਮਦ

ਪੁਲਿਸ ਵਲੋਂ ਕਾਬੂ ਕੀਤੇ ਗਏ ਮੁਲਜ਼ਮ

Yamuna Nagar News in Punjabi : ਪੁਲਿਸ ਨੇ ਯਮੁਨਾ ਨਗਰ ਜ਼ਿਲ੍ਹੇ ਦੇ ਪਿੰਡ ਬਾਲ ਛੱਪਰ ’ਚ ਦੋ ਨੌਜਵਾਨਾਂ ਜਸਪ੍ਰੀਤ ਅਤੇ ਗੁਰਪ੍ਰੀਤ ਨੂੰ ਵੱਡੀ ਮਾਤਰਾ ਵਿੱਚ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਨੁਸਾਰ ਦੋਵੇਂ ਪਹਿਲਾਂ ਹੀ ਕਈ ਅਪਰਾਧਿਕ ਮਾਮਲਿਆਂ ’ਚ ਸ਼ਾਮਲ ਸਨ। ਗੁਰਪ੍ਰੀਤ 'ਤੇ ਆਪਣੇ ਹੀ ਪਿੰਡ ’ਚ ਇੱਕ ਘਟਨਾ ਦੌਰਾਨ ਗੋਲ਼ੀਬਾਰੀ ਕਰਨ ਦਾ ਦੋਸ਼ ਹੈ, ਜਿਸ ’ਚ ਉਹ ਮਾਣਯੋਗ ਅਦਾਲਤ ਤੋਂ ਜ਼ਮਾਨਤ 'ਤੇ ਸੀ। ਡੀਐਸਪੀ ਦਾ ਕਹਿਣਾ ਹੈ ਕਿ ਪੁੱਛਗਿੱਛ ਤੋਂ ਬਾਅਦ ਹੀ ਅਸੀਂ ਉਨ੍ਹਾਂ ਦੀਆਂ ਯੋਜਨਾਵਾਂ ਅਤੇ ਹੋਰ ਅਪਰਾਧਾਂ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਬਾਰੇ ਜਾਣ ਸਕਾਂਗੇ।

ਗ੍ਰਿਫ਼ਤਾਰੀ ਦੌਰਾਨ ਜਸਪ੍ਰੀਤ ਤੋਂ ਇੱਕ ਪਿਸਤੌਲ, ਚਾਰ ਮੈਗਜ਼ੀਨ ਅਤੇ 21 ਕਾਰਤੂਸ ਬਰਾਮਦ ਕੀਤੇ ਗਏ, ਜਦੋਂ ਕਿ ਗੁਰਪ੍ਰੀਤ ਤੋਂ ਦੋ ਪਿਸਤੌਲ, ਦੋ ਮੈਗਜ਼ੀਨ ਅਤੇ 10 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਪੁਲਿਸ ਨੇ ਇਹ ਹਥਿਆਰ ਜ਼ਬਤ ਕਰ ਲਏ ਹਨ ਅਤੇ ਦੋਵਾਂ ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ। ਪੁਲਿਸ ਦਾ ਕਹਿਣਾ ਹੈ ਕਿ ਪੁੱਛਗਿੱਛ ਤੋਂ ਬਾਅਦ ਹੀ ਇਹ ਸਪੱਸ਼ਟ ਹੋਵੇਗਾ ਕਿ ਜਸਪ੍ਰੀਤ ਅਤੇ ਗੁਰਪ੍ਰੀਤ ਕਿਹੜੇ ਅਪਰਾਧਾਂ ’ਚ ਸ਼ਾਮਲ ਸਨ ਅਤੇ ਉਨ੍ਹਾਂ ਦੀਆਂ ਭਵਿੱਖ ਦੀਆਂ ਯੋਜਨਾਵਾਂ ਕੀ ਸਨ। ਫ਼ਿਲਹਾਲ ਦੋਵਾਂ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰਕੇ ਪੁਲਿਸ ਰਿਮਾਂਡ 'ਤੇ ਲਿਆ ਜਾਵੇਗਾ, ਤਾਂ ਜੋ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ। 

(For more news apart from Yamuna Nagar Police arrested two youths with large quantity weapons News in Punjabi, stay tuned to Rozana Spokesman)