HSGPC ਦੇ ਮੈਂਬਰ ਵਜੋਂ ਸਹੁੰ ਚੁੱਕਣ ਤੋਂ ਬਾਅਦ ਬਲਜੀਤ ਸਿੰਘ ਦਾਦੂਵਾਲ ਦਾ ਵੱਡਾ ਬਿਆਨ
ਕਿਹਾ, 'ਵੱਖਰੀ ਕਮੇਟੀ ਬਣਾਉਣ ਲਈ ਅਸੀਂ ਬਹੁਤ ਸੰਘਰਸ਼ ਕੀਤਾ'
ਹਰਿਆਣਾ: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਵਜੋਂ ਬਲਜੀਤ ਸਿੰਘ ਦਾਦੂਵਾਲ ਨੇ ਸਹੁੰ ਚੁੱਕੀ। ਇਸ ਮੌਕੇ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਹੈ ਕਿ ਵੱਖਰੀ ਕਮੇਟੀ ਬਣਾਉਣ ਲਈ ਲੰਬਾ ਸੰਘਰਸ਼ ਕਰਨਾ ਪਿਆ। ਉਨ੍ਹਾਂ ਨੇ ਕਿਹਾ ਹੈ ਕਿ ਅੱਜ 49 ਮੈਂਬਰਾਂ ਨੇ ਸਹੁੰ ਚੁੱਕੀ ਹੈ। ਉਨ੍ਹਾਂ ਨੇ ਗੁਰਦੁਆਰਾ ਦੀਆਂ ਚੋਣਾਂ ਵਿੱਚ ਚੋਣ ਕਮਿਸ਼ਨ ਨੇ ਵਧੀਆ ਭੂਮਿਕਾ ਨਿਭਾਈ ਹੈ।
ਉਨ੍ਹਾਂ ਨੇ ਕਿਹਾ ਹੈ ਕਿ ਹੁਣ ਚੇਅਰਮੈਨ ਵਜੋਂ ਪ੍ਰਧਾਨ ਦੀ ਚੋਣ ਕਰਵਾਈ ਜਾਵੇਗੀ ਅਤੇ ਫਿਰ ਪ੍ਰਧਾਨ ਫਿਰ ਬਾਕੀ ਅਹੁਦੇਦਾਰਾਂ ਦੀ ਚੋਣ ਕਰਵਾਏਗਾ। ਉਨ੍ਹਾਂ ਨੇ ਕਿਹਾ ਹੈ ਕਿ ਕਮੇਟੀ ਵੱਖਰੀ ਕਰਵਾਉਣ ਲਈ ਅਸੀਂ ਸੁਪਰੀਮ ਕੋਰਟ ਵਿਚੋ ਕੇਸ ਜਿੱਤਿਆ ਹੈ। ਕਮੇਟੀ ਵੱਖਰੀ ਕਰਵਾਉਣ ਲਈ ਬੜਾ ਸੰਘਰਸ਼ ਕੀਤਾ ਹੈ। ਸੁਪਰੀਮ ਕੋਰਟ ਵਿਚੋ ਕਮੇਟੀ ਵੱਖਰੀ ਕਰਵਾਈ। ਹੁਣ ਕਮੇਟੀ ਕੋਲ 52 ਗੁਰਦੁਆਰਾ , 2 ਕਾਲਜ, 3 ਸਕੂਲ ਅਤੇ ਕਈ ਸਬ ਦਫ਼ਤਰ ਖੋਲੇ। ਦਾਦੂਵਾਲ ਨੇ ਕਿਹਾ ਹੈ ਕਿ ਸਿੱਖੀ ਦੇ ਪ੍ਰਚਾਰ ਅਦਾਰੇ ਖੋਲੇ, ਵਿਦਿਆਰਥੀਆਂ ਨੂੰ ਵਜੀਫੇ ਤੇ ਸਿੱਖੀ ਦੇ ਪ੍ਰਚਾਰ ਲਈ ਕਮੇਟੀ ਬਣਾਈ।
ਉਨ੍ਹਾਂ ਨੇ ਕਿਹਾ ਹੈ ਕਿ ਸਰਕਾਰ ਵੀ ਵਧਾਈ ਦੀ ਪਾਤਰ ਹੈ ਉਨ੍ਹਾਂ ਨੇ ਚੋਣ ਕਰਵਾਈ। ਉਨ੍ਹਾਂ ਨੇ ਕਿਹਾ ਹੈ ਕਿ ਹੁਣ ਕਮੇਟੀ ਸਿੱਖੀ ਦੇ ਪ੍ਰਚਾਰ ਲਈ ਵਿਸ਼ੇਸ਼ ਕਦਮ ਚੁੱਕੇਗੀ।