Panipat Accident News: ਪਾਣੀਪਤ 'ਚ ਬੇਕਾਬੂ ਟਰੱਕ ਦਾ ਕਹਿਰ, 6 ਲੋਕਾਂ ਨੂੰ ਕੁਚਲਿਆ, 5 ਦੀ ਮੌਕੇ 'ਤੇ ਹੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਹਰਿਆਣਾ

Panipat Accident News: ਇਕ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ

Panipat Accident News

Panipat Accident News: ਹਰਿਆਣਾ ਦੇ ਪਾਣੀਪਤ ਸ਼ਹਿਰ 'ਚ ਵੀਰਵਾਰ ਨੂੰ ਬੇਕਾਬੂ ਟਰੱਕ ਨੇ 3 ਵੱਖ-ਵੱਖ ਥਾਵਾਂ 'ਤੇ ਇਕ ਤੋਂ ਬਾਅਦ ਇਕ 6 ਲੋਕਾਂ ਨੂੰ ਕੁਚਲ ਦਿੱਤਾ। ਇਸ 'ਚ 5 ਲੋਕਾਂ ਦੀ ਮੌਤ ਹੋ ਗਈ ਹੈ। ਜਦਕਿ ਇੱਕ ਨੌਜਵਾਨ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਸੂਚਨਾ ਮਿਲਣ ’ਤੇ ਪੁਲਿਸ ਮੌਕੇ ’ਤੇ ਪੁੱਜੀ ਅਤੇ ਕੁਝ ਦੂਰੀ ’ਤੇ ਹੀ ਟਰੱਕ ਚਾਲਕ ਨੂੰ ਕਾਬੂ ਕਰ ਲਿਆ। ਹੁਣ ਪੁਲਿਸ ਮੁਲਜ਼ਮ ਤੋਂ ਪੁੱਛਗਿੱਛ ਕਰ ਰਹੀ ਹੈ। ਨਾਲ ਹੀ ਹਾਈਵੇਅ 'ਤੇ ਪਈਆਂ ਲਾਸ਼ਾਂ ਅਤੇ ਜ਼ਖ਼ਮੀ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ ਹੈ। ਉਥੇ ਜ਼ਖਮੀ ਦਾ ਇਲਾਜ ਕੀਤਾ ਜਾ ਰਿਹਾ ਹੈ।

5 ਮ੍ਰਿਤਕਾਂ 'ਚੋਂ 2 ਦੀ ਪਛਾਣ ਹੋ ਗਈ ਹੈ। ਦੋ ਮ੍ਰਿਤਕਾਂ ਦੀ ਪਛਾਣ ਸੂਰਜ ਅਤੇ ਅੰਕਿਤ ਪਿੰਡ ਪਾਵਟੀ ਵਜੋਂ ਹੋਈ ਹੈ। ਸੂਰਜ ਸਿਵਲ ਹਸਪਤਾਲ ਵਿੱਚ ਕੰਮ ਕਰਦਾ ਸੀ, ਜਦਕਿ ਅੰਕਿਤ ਸਮਾਲਖਾ ਬਿਜਲੀ ਬੋਰਡ ਵਿੱਚ ਅਪ੍ਰੈਂਟਿਸ ਵਜੋਂ ਕੰਮ ਕਰਦਾ ਸੀ। ਜਾਣਕਾਰੀ ਮੁਤਾਬਕ ਦੋਸ਼ੀ ਟਰੱਕ ਡਰਾਈਵਰ ਨੇ ਸਿਵਾ ਪੁਲ ਦੇ ਸਾਹਮਣੇ ਬਾਈਕ ਸਵਾਰ ਦੋ ਲੋਕਾਂ ਨੂੰ ਕੁਚਲ ਦਿੱਤਾ। ਇਸ ਤੋਂ ਬਾਅਦ ਮਲਿਕ ਨੇ ਪੈਟਰੋਲ ਪੰਪ ਦੇ ਸਾਹਮਣੇ ਬਾਈਕ ਸਵਾਰ ਦੋ ਲੋਕਾਂ ਨੂੰ ਕੁਚਲ ਦਿੱਤਾ। ਤੀਜਾ ਹਾਦਸਾ ਗੁਰਦੁਆਰਾ ਸਾਹਿਬ ਦੇ ਸਾਹਮਣੇ ਵਾਪਰਿਆ।

ਇੱਥੇ ਟਰੱਕ ਨੇ ਦੋ ਵਿਅਕਤੀਆਂ ਨੂੰ ਟੱਕਰ ਮਾਰ ਦਿੱਤੀ ਹੈ। ਇਸ ਹਾਦਸੇ 'ਚ 4 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇੱਕ ਜ਼ਖਮੀ ਵਿਅਕਤੀ ਨੇ ਹਸਪਤਾਲ ਪਹੁੰਚਦੇ ਹੀ ਦਮ ਤੋੜ ਦਿੱਤਾ। ਹਾਦਸੇ ਤੋਂ ਬਾਅਦ ਹਾਈਵੇਅ 'ਤੇ ਲਾਸ਼ਾਂ ਪਈਆਂ ਰਹੀਆਂ। ਹਾਦਸੇ ਤੋਂ ਬਾਅਦ ਮੌਕੇ 'ਤੇ ਜਾਮ ਲੱਗ ਗਿਆ। ਹਾਦਸੇ ਦੀ ਸੂਚਨਾ ਮਿਲਣ 'ਤੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਆਵਾਜਾਈ ਨੂੰ ਸੁਚਾਰੂ ਕਰਵਾਇਆ।