ਚੰਡੀਗੜ੍ਹ : ਜੀਂਦ ਔਰਤ ਨਾਲ ਕਥਿਤ ਜਿਨਸੀ ਸੋਸ਼ਣ ਕਰਨ ਵਾਲੇ ਪੰਜਾਬੀ ਵਿਰੁਧ ਮਾਮਲਾ ਦਰਜ 

ਏਜੰਸੀ

ਖ਼ਬਰਾਂ, ਹਰਿਆਣਾ

ਅਪਣੀ ਸ਼ਿਕਾਇਤ ਵਿਚ ਉਸ ਨੇ ਕਿਹਾ ਕਿ ਗੁਰਦਾਸਪੁਰ (ਪੰਜਾਬ) ਦੇ ਰਹਿਣ ਵਾਲੇ ਮਨਕੀਰਤ ਨੇ 2 ਮਈ ਨੂੰ ਚੰਡੀਗੜ੍ਹ ਵਿਚ ਉਸ ਦਾ ਜਿਨਸੀ ਸੋਸ਼ਣ ਕੀਤਾ ਸੀ

Representative Image.

ਜੀਂਦ: ਚੰਡੀਗੜ੍ਹ ’ਚ ਜੀਂਦ ਦੀ ਇਕ ਔਰਤ ਦਾ ਕਥਿਤ ਤੌਰ ’ਤੇ ਜਿਨਸੀ ਸੋਸ਼ਣ ਅਤੇ ਉਸ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਸਨਿਚਰਵਾਰ ਨੂੰ ਇਹ ਜਾਣਕਾਰੀ ਦਿਤੀ।

ਜੀਂਦ ਪੁਲਿਸ ਨੂੰ ਦਿਤੀ ਸ਼ਿਕਾਇਤ ’ਚ ਔਰਤ ਨੇ ਦਸਿਆ ਕਿ ਉਹ ਚੰਡੀਗੜ੍ਹ ਦੇ ਇਕ ਵਿਦਿਅਕ ਸੰਸਥਾ ਦੇ ਇਕ ਕਮਰੇ ’ਚ ਰਹਿ ਰਹੀ ਸੀ। ਅਪਣੀ ਸ਼ਿਕਾਇਤ ਵਿਚ ਉਸ ਨੇ ਕਿਹਾ ਕਿ ਗੁਰਦਾਸਪੁਰ (ਪੰਜਾਬ) ਦੇ ਰਹਿਣ ਵਾਲੇ ਮਨਕੀਰਤ ਨੇ 2 ਮਈ ਨੂੰ ਚੰਡੀਗੜ੍ਹ ਵਿਚ ਉਸ ਦਾ ਜਿਨਸੀ ਸੋਸ਼ਣ ਕੀਤਾ ਸੀ। 

ਔਰਤ ਨੇ ਅਪਣੀ ਸ਼ਿਕਾਇਤ ਵਿਚ ਕਿਹਾ ਕਿ ਮੁਲਜ਼ਮ ਮਨਕੀਰਤ ਨੇ 27 ਮਈ ਤਕ ਉਸ ਦਾ ਜਿਨਸੀ ਸੋਸ਼ਣ ਕੀਤਾ ਅਤੇ ਉਸ ਦੀ ਮਾਂ ਨੇ ਉਸ ਦੀ ਕੁੱਟਮਾਰ ਕੀਤੀ। ਪੀੜਤ ਦੀ ਸ਼ਿਕਾਇਤ ’ਤੇ ਪੁਲਿਸ ਨੇ ਦੋਸ਼ੀ ਨੌਜੁਆਨ ਅਤੇ ਉਸ ਦੀ ਮਾਂ ਵਿਰੁਧ ਭਾਰਤੀ ਦੰਡਾਵਲੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। 

ਮਹਿਲਾ ਥਾਣੇ ਦੀ ਇਕ ਅਧਿਕਾਰੀ ਸੁਮਨ ਨੇ ਦਸਿਆ ਕਿ ਪੀੜਤਾ ਦੀ ਸ਼ਿਕਾਇਤ ’ਤੇ ਮਨਕੀਰਤ ਅਤੇ ਉਸ ਦੀ ਮਾਂ ਵਿਰੁਧ ਜ਼ੀਰੋ ਐਫ.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਮਾਮਲਾ ਚੰਡੀਗੜ੍ਹ ਪੁਲਿਸ ਨੂੰ ਸੌਂਪ ਦਿਤਾ ਗਿਆ ਹੈ।