Haryana Chief Minister Naib Singh Saini: ਹਰਿਆਣਾ 'ਚ ਤੀਜੀ ਵਾਰ ਬਣੀ ਭਾਜਪਾ ਦੀ ਸਰਕਾਰ, ਨਾਇਬ ਸੈਣੀ ਨੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
Haryana Chief Minister Naib Singh Saini: ਰਾਜਪਾਲ ਬੰਡਾਰੂ ਦੱਤਾਤ੍ਰੇਅ ਨੇ ਉਨ੍ਹਾਂ ਨੂੰ ਅਹੁਦੇ ਅਤੇ ਗੋਪਨਾਈਤਾ ਦੀ ਸਹੁੰ ਚੁਕਾਈ।
Haryana Chief Minister Naib Singh Saini: ਨਾਇਬ ਸਿੰਘ ਸੈਣੀ ਨੇ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਨਾਇਬ ਸਿੰਘ ਸੈਣੀ ਹਰਿਆਣਾ ਦੇ 25ਵੇਂ ਮੁੱਖ ਮੰਤਰੀ ਬਣ ਗਏ ਹਨ। ਰਾਜਪਾਲ ਬੰਡਾਰੂ ਦੱਤਾਤ੍ਰੇਅ ਨੇ ਉਨ੍ਹਾਂ ਨੂੰ ਅਹੁਦੇ ਅਤੇ ਗੋਪਨਾਈਤਾ ਦੀ ਸਹੁੰ ਚੁਕਾਈ। ਸੀਐਮ ਸੈਣੀ ਤੋਂ ਬਾਅਦ ’ਚ ਵਿਧਾਇਕ ਵੀ ਮੰਤਰੀ ਵਜੋਂ ਸਹੁੰ ਚੁੱਕੀ। ਇਸ ਦੇ ਨਾਲ ਹੀ ਭਾਜਪਾ ਨੇ ਹਰਿਆਣਾ ਵਿੱਚ ਲਗਾਤਾਰ ਤੀਜੀ ਵਾਰ ਆਪਣੀ ਸਰਕਾਰ ਬਣਾਈ ਹੈ। ਸੈਣੀ ਸਰਕਾਰ ਦੇ ਸਹੁੰ ਚੁੱਕ ਸਮਾਗਮ ਵਿੱਚ ਪੀਐਮ ਮੋਦੀ, ਅਮਿਤ ਸ਼ਾਹ, ਰਾਜਨਾਥ ਸਿੰਘ ਸਮੇਤ ਕਈ ਐਨਡੀਏ ਆਗੂ ਮੌਜੂਦ ਸਨ।
ਹਰਿਆਣਾ ਵਿੱਚ ਪਿਛਲੇ 10 ਸਾਲਾਂ ਤੋਂ ਸੱਤਾ ਵਿੱਚ ਰਹੀ ਭਾਜਪਾ ਨੇ ਇਸ ਵਾਰ ਪੂਰੇ ਬਹੁਮਤ ਨਾਲ ਸਰਕਾਰ ਬਣਾਈ ਹੈ। ਭਾਜਪਾ ਨੇ 48 ਸੀਟਾਂ ਜਿੱਤੀਆਂ ਹਨ, ਜਦਕਿ ਕਾਂਗਰਸ ਨੇ 37 ਸੀਟਾਂ ਜਿੱਤੀਆਂ ਹਨ।
ਮੁੱਖ ਮੰਤਰੀ ਤੋਂ ਇਲਾਵਾ 13 ਵਿਧਾਇਕ ਮੰਤਰੀ ਵਜੋਂ ਸਹੁੰ ਚੁੱਕੀ।
1 ਨਾਇਬ ਸਿੰਘ ਸੈਣੀ (ਮੁੱਖ ਮੰਤਰੀ)
2 ਅਨਿਲ ਵਿਜ
3 ਕ੍ਰਿਸ਼ਨ ਲਾਲ ਪੰਵਾਰ
4ਰਾਉ ਨਰਬੀਰ
5ਮਹੀਪਾਲ ਢੰਡਾ
6 ਵਿਪੁਲ ਗੋਇਲ
7 ਅਰਵਿੰਦ ਸ਼ਰਮਾ
8 ਸ਼ਿਆਮ ਸਿੰਘ ਰਾਣਾ
9 ਰਣਬੀਰ ਗੰਗਵਾ
10 ਕ੍ਰਿਸ਼ਨ ਬੇਦੀ
11 ਸ਼ਰੂਤੀ ਚੌਧਰੀ
12 ਆਰਤੀ ਰਾਓ
13 ਰਾਜੇਸ਼ ਨਗਰ
14 ਗੌਰਵ ਗੌਤਮ
ਨਾਇਬ ਸਿੰਘ ਸੈਣੀ ਦੇ ਸਹੁੰ ਚੁੱਕ ਸਮਾਗਮ ਵਿੱਚ ਪੀਐਮ ਮੋਦੀ, ਅਮਿਤ ਸ਼ਾਹ, ਰਾਜਨਾਥ ਸਿੰਘ, ਮਨੋਹਰ ਲਾਲ ਖੱਟਰ ਸਮੇਤ ਕਈ ਭਾਜਪਾ ਆਗੂ ਮੌਜੂਦ ਸਨ। ਇਸ ਤੋਂ ਇਲਾਵਾ ਕਈ ਰਾਜਾਂ ਦੇ ਮੁੱਖ ਮੰਤਰੀ ਅਤੇ ਪਾਰਟੀ ਦੇ ਸੀਨੀਅਰ ਨੇਤਾ ਵੀ ਮੰਚ 'ਤੇ ਮੌਜੂਦ ਸਨ। ਇਸ ਦੇ ਲਈ ਪੰਚਕੂਲਾ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਨਾਇਬ ਸਿੰਘ ਸੈਣੀ ਦੂਜੀ ਵਾਰ ਹਰਿਆਣਾ ਦੇ ਮੁੱਖ ਮੰਤਰੀ ਬਣੇ ਹਨ। ਇਸ ਤੋਂ ਪਹਿਲਾਂ 12 ਮਾਰਚ 2024 ਨੂੰ ਉਹ ਪਹਿਲੀ ਵਾਰ ਹਰਿਆਣਾ ਦੇ ਮੁੱਖ ਮੰਤਰੀ ਚੁਣੇ ਗਏ ਸਨ।
ਹਰਿਆਣਾ ਵਿੱਚ ਭਾਜਪਾ ਦੀ ਇਤਿਹਾਸਕ ਜਿੱਤ
ਪਿਛਲੇ 10 ਸਾਲਾਂ ਤੋਂ ਸੱਤਾ ਵਿੱਚ ਰਹੀ ਭਾਜਪਾ ਨੇ ਇਸ ਵਾਰ ਹਰਿਆਣਾ ਵਿੱਚ ਆਪਣਾ ਹੁਣ ਤੱਕ ਦਾ ਸਭ ਤੋਂ ਵਧੀਆ ਪ੍ਰਦਰਸ਼ਨ ਦਿੱਤਾ ਹੈ। ਸੂਬੇ ਦੀਆਂ 90 'ਚੋਂ 48 ਸੀਟਾਂ 'ਤੇ ਆਪਣਾ ਝੰਡਾ ਲਹਿਰਾਇਆ ਹੈ। ਇਸ ਦੇ ਨਾਲ ਹੀ ਕਾਂਗਰਸ ਨੇ 37 ਸੀਟਾਂ ਜਿੱਤੀਆਂ ਹਨ। ਇਸ ਤੋਂ ਇਲਾਵਾ ਦੋ ਸੀਟਾਂ ਇੰਡੀਅਨ ਨੈਸ਼ਨਲ ਲੋਕ ਦਲ ਦੇ ਖਾਤੇ ਵਿੱਚ ਗਈਆਂ।
(For more news apart from BJP government formed for the third time in Haryana, Naib Saini took oath as Chief Minister News in Punjabi, stay tuned to Rozana Spokesman)