Haryana News: ਕਿਰਨ ਚੌਧਰੀ ਅਤੇ ਉਨ੍ਹਾਂ ਦੀ ਧੀ ਸ਼ਰੂਤੀ ਚੌਧਰੀ ਭਾਜਪਾ ਵਿਚ ਹੋਏ ਸ਼ਾਮਲ

ਏਜੰਸੀ

ਖ਼ਬਰਾਂ, ਹਰਿਆਣਾ

ਕੱਲ੍ਹ ਹੀ ਕਾਂਗਰਸ ਤੋਂ ਦਿਤਾ ਸੀ ਅਸਤੀਫਾ

Kiran Chaudhary joined BJP along with daughter Shruti

Haryana News: ਹਰਿਆਣਾ ਕਾਂਗਰਸ ਦੀ ਸਾਬਕਾ ਆਗੂ ਕਿਰਨ ਚੌਧਰੀ ਅਤੇ ਉਨ੍ਹਾਂ ਦੀ ਧੀ ਸ਼ਰੂਤੀ ਚੌਧਰੀ ਬੁੱਧਵਾਰ ਨੂੰ ਅਪਣੇ ਸਮਰਥਕਾਂ ਨਾਲ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚ ਸ਼ਾਮਲ ਹੋ ਗਏ।

ਕਿਰਨ ਚੌਧਰੀ ਅਤੇ ਸ਼ਰੂਤੀ ਚੌਧਰੀ ਨੇ ਮੰਗਲਵਾਰ ਨੂੰ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿਤਾ ਸੀ ਅਤੇ ਦੋਸ਼ ਲਾਇਆ ਸੀ ਕਿ ਪਾਰਟੀ ਦੀ ਸੂਬਾ ਇਕਾਈ ਨੂੰ ਨਿੱਜੀ ਜਾਇਦਾਦ ਦੀ ਤਰ੍ਹਾਂ ਚਲਾਇਆ ਜਾ ਰਿਹਾ ਹੈ। ਉਨ੍ਹਾਂ ਦਾ ਅਸਿੱਧੇ ਤੌਰ 'ਤੇ ਇਸ਼ਾਰਾ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਵੱਲ ਮੰਨਿਆ ਜਾ ਰਿਹਾ ਹੈ।

ਕਿਰਨ ਚੌਧਰੀ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਬੰਸੀ ਲਾਲ ਦੀ ਨੂੰਹ ਹੈ ਅਤੇ ਭਿਵਾਨੀ ਜ਼ਿਲ੍ਹੇ ਦੇ ਤੋਸ਼ਮ ਹਲਕੇ ਤੋਂ ਵਿਧਾਇਕ ਹੈ। ਉਹ ਇੱਥੇ ਪਾਰਟੀ ਹੈੱਡਕੁਆਰਟਰ ਵਿਖੇ ਕੇਂਦਰੀ ਮੰਤਰੀ ਅਤੇ ਹਰਿਆਣਾ ਤੋਂ ਸੀਨੀਅਰ ਭਾਜਪਾ ਨੇਤਾ ਮਨੋਹਰ ਲਾਲ ਖੱਟਰ, ਪਾਰਟੀ ਦੇ ਜਨਰਲ ਸਕੱਤਰ ਤਰੁਣ ਚੁੱਘ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਹੋਰ ਸੀਨੀਅਰ ਨੇਤਾਵਾਂ ਦੀ ਮੌਜੂਦਗੀ ਵਿਚ ਪਾਰਟੀ ਵਿਚ ਸ਼ਾਮਲ ਹੋਏ।

 (For more Punjabi news apart from Kiran Chaudhary joined BJP along with daughter Shruti, stay tuned to Rozana Spokesman)