Haryana ’ਚ ਹੁਣ ਮੰਗਲਸੂਤਰ ਪਹਿਨ ਕੇ ਔਰਤਾਂ ਦੇ ਸਕਣਗੀਆਂ ਪ੍ਰੀਖਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਹਰਿਆਣਾ

ਸਿੱਖ ਵਿਦਿਆਰਥੀ ਵੀ 6 ਇੰਚ ਲੰਬੀ ਕ੍ਰਿਪਾਨ ਪਹਿਨ ਕੇ ਜਾ ਸਕਦੇ ਹਨ ਪ੍ਰੀਖਿਆ ਕੇਂਦਰ

In Haryana, women will now be able to appear for exams wearing mangalsutra

ਪੰਚਕੂਲਾ : ਹਰਿਆਣਾ ਸਰਕਾਰ ਨੇ ਸਿੱਖ ਅਤੇ ਵਿਆਹੁਤਾ ਔਰਤਾਂ ਨੂੰ ਪ੍ਰੀਖਿਆਵਾਂ ’ਚ ਕੁੱਝ ਛੋਟ ਦਿੱਤੀ ਹੈ। ਹੁਣ ਸਿੱਖ ਵਿਦਿਆਰਥੀ ਕ੍ਰਿਪਾਨ ਪਹਿਨ ਕੇ ਵਿਆਹੁਤਾ ਔਰਤਾਂ ਮੰਗਲਸੂਤਰ ਪਹਿਨ ਕੇ ਪ੍ਰੀਖਿਆ ਦੇ ਸਕਦੀਆਂ ਹਨ। ਸਰਕਾਰ ਨੇ ਇਸ ਸਬੰਧੀ ਇਕ ਹੁਕਮ ਜਾਰੀ ਕੀਤਾ ਹੈ। ਜਦਿਕ ਸਰਕਾਰ ਨੇ ਕੁੱਝ ਸ਼ਰਤਾਂ ਵੀ ਰੱਖੀਆਂ ਹਨ। ਸਿੱਖ ਵਿਦਿਆਰਥੀ ਤੈਅ ਲੰਬਾਈ ਤੱਕ ਪ੍ਰੀਖਿਆ ਸਮੇਂ ਕ੍ਰਿਪਾਨ ਲੈ ਕੇ ਜਾਣ ਦੀ ਆਗਿਆ ਹੋਵੇਗੀ। ਉਥੇ ਹੀ ਮਹਿਲਾਵਾਂ ਨੂੰ ਮੰਗਲਸੂਤਰ ਪਹਿਨ ਕੇ ਅੱਧਾ ਘੰਟਾ ਪਹਿਲਾਂ ਪ੍ਰੀਖਿਆ ਕੇਂਦਰ ’ਤੇ ਪਹੁੰਚਣਾ ਹੋਵੇਗਾ।

ਹਰਿਆਣਾ ਸਰਕਾਰ ਵੱਲੋਂ ਜਾਰੀ ਹੁਕਮਾਂ ’ਚ ਸਿੱਖ ਵਿਦਿਆਰਥੀਆਂ ਦੇ ਲਈ ਕ੍ਰਿਪਾਨ ਦਾ ਸਾਈਜ਼ ਤੈਅ ਕੀਤਾ ਗਿਆ ਹੈ। ਇਸ ’ਚ ਲਿਖਿਆ ਗਿਆ ਹੈ ਕਿ ਹਰਿਆਣਾ ਦੇ ਸਾਰੇ ਸਕੂਲ,ਕਾਲਜ, ਯੂਨੀਵਰਸਿਟੀਆਂ, ਭਾਰਤੀ ਏਜੰਸੀਆਂ ਵੱਲੋਂ ਲਈਆਂ ਜਾਣ ਵਾਲੀਆਂ ਪ੍ਰੀਖਿਆਵਾਂ ’ਚ ਬੈਠਣ ਵਾਲੇ ਸਿੱਖ ਵਿਦਿਆਰਥੀਆਂ ਨੂੰ 9 ਇੰਚ ਲੰਬੀ ਕ੍ਰਿਪਾਨ ਧਾਰਨ ਕਰਨ ਅਤੇ ਪ੍ਰੀਖਿਆ ਕੇਂਦਰ ਅੰਦਰ ਲੈ ਕੇ ਜਾਣ ਦੀ ਆਗਿਆ ਹੋਵੇਗੀ। ਉਥੇ ਕ੍ਰਿਪਾਨ ਧਾਰਨ ਕਰਨ ਵਾਲੇ ਉਮੀਦਵਾਰ ਨੂੰ ਨਿਰਧਾਰਤ ਸਮੇਂ ਤੋਂ ਘੱਟ ਤੋਂ ਘੱਟ ਇਕ ਘੰਟਾ ਪਹਿਲਾਂ ਪ੍ਰੀਖਿਆ ’ਤੇ ਪਹੁੰਚਣਾ ਹੋਵੇਗਾ, ਜਿੱਥੇ ਜਾਂਚ ਤੋਂ ਬਾਅਦ ਉਸ ਨੂੰ ਪ੍ਰੀਖਿਆ ’ਚ ਬੈਠਣ ਦਿੱਤਾ ਜਾਵੇਗਾ।