ਹਰਿਆਣਾ 'ਚ BJP ਦੇ ਚੋਣ ਇੰਚਾਰਜ ਨਿਯੁਕਤ, ਰਾਜਸਥਾਨ ਦੇ ਸਾਬਕਾ ਸੂਬਾ ਪ੍ਰਧਾਨ ਨੂੰ ਮਿਲੀ ਜ਼ਿੰਮੇਵਾਰੀ

ਏਜੰਸੀ

ਖ਼ਬਰਾਂ, ਹਰਿਆਣਾ

 ਰਾਸ਼ਟਰੀ ਮੰਤਰੀ ਨਾਗਰ ਕੋ-ਇੰਚਾਰਜ ਬਣੇ 

File Photo

Lok Sabha Election 2024:  ਹਰਿਆਣਾ - ਭਾਜਪਾ ਹਰਿਆਣਾ ਵਿਚ ਲੋਕ ਸਭਾ ਚੋਣਾਂ ਦੀ ਤਿਆਰੀ ਵਿਚ ਲੱਗੀ ਹੋਈ ਹੈ। ਇਸੇ ਲੜੀ ਤਹਿਤ ਕੇਂਦਰੀ ਲੀਡਰਸ਼ਿਪ ਨੇ ਚੋਣਾਂ ਲਈ ਹਲਕਾ ਇੰਚਾਰਜ ਤੇ ਸਹਿ ਇੰਚਾਰਜ ਨਿਯੁਕਤ ਕਰ ਦਿੱਤੇ ਹਨ। ਰਾਜਸਥਾਨ ਵਿਚ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸਤੀਸ਼ ਪੂਨੀਆ ਨੂੰ ਹਰਿਆਣਾ ਵਿਚ ਲੋਕ ਸਭਾ ਚੋਣਾਂ ਦਾ ਇੰਚਾਰਜ ਬਣਾਇਆ ਗਿਆ ਹੈ।

 

ਉਨ੍ਹਾਂ ਦੇ ਨਾਲ ਰਾਜ ਸਭਾ ਮੈਂਬਰ ਅਤੇ ਰਾਸ਼ਟਰੀ ਮੰਤਰੀ ਸੁਰਿੰਦਰ ਸਿੰਘ ਨਾਗਰ ਨੂੰ ਸਹਿ-ਇੰਚਾਰਜ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਉਨ੍ਹਾਂ ਦੀ ਨਿਯੁਕਤੀ ਦਾ ਪੱਤਰ ਰਾਸ਼ਟਰੀ ਜਨਰਲ ਸਕੱਤਰ ਅਤੇ ਪਾਰਟੀ ਹੈੱਡਕੁਆਰਟਰ ਦੇ ਇੰਚਾਰਜ ਅਰੁਣ ਸਿੰਘ ਨੇ ਜਾਰੀ ਕੀਤਾ ਹੈ।