Holiday On Polling Day: ਹਰਿਆਣਾ 'ਚ ਵੋਟਿੰਗ ਲਈ ਮੁਲਾਜ਼ਮਾਂ ਨੂੰ ਮਿਲੇਗੀ ਛੁੱਟੀ ,ਚੰਡੀਗੜ੍ਹ ਪ੍ਰਸ਼ਾਸਨ ਨੇ ਲਿਆ ਫੈਸਲਾ

ਏਜੰਸੀ

ਖ਼ਬਰਾਂ, ਹਰਿਆਣਾ

ਚੋਣਾਂ ਦੇ ਮੱਦੇਨਜ਼ਰ ਹਰਿਆਣਾ 'ਚ 25 ਮਈ ਨੂੰ ਵਿਸ਼ੇਸ਼ ਛੁੱਟੀ ਦਾ ਐਲਾਨ

Holiday On Polling Day

Holiday On Polling Day : ਹਰਿਆਣਾ, ਚੰਡੀਗੜ੍ਹ ਅਤੇ ਪੰਜਾਬ ਵਿਚ ਹੋਣ ਵਾਲੀਆਂ 2024 ਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ ਇਕ ਅਹਿਮ ਫੈਸਲਾ ਲਿਆ ਹੈ। 

ਜਿਸ ਤਹਿਤ ਹਰਿਆਣਾ ਵਿੱਚ 25 ਮਈ ਨੂੰ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਚੰਡੀਗੜ੍ਹ ਵਿੱਚ ਤਾਇਨਾਤ ਉਨ੍ਹਾਂ ਸਾਰੇ ਕਰਮਚਾਰੀਆਂ ਨੂੰ ਵਿਸ਼ੇਸ਼ ਛੁੱਟੀ ਮਿਲੇਗੀ ,ਜੋ ਕਿ ਹਰਿਆਣਾ ਦੇ ਸੰਸਦੀ ਹਲਕੇ ਦੇ ਰਜਿਸਟਰਡ ਵੋਟਰ ਹਨ। 

ਦੱਸ ਦੇਈਏ ਕਿ 1 ਜੂਨ ਨੂੰ ਚੰਡੀਗੜ੍ਹ ਅਤੇ ਪੰਜਾਬ ਵਿੱਚ ਚੋਣਾਂ ਕਾਰਨ ਜਨਤਕ ਛੁੱਟੀ ਰਹੇਗੀ। ਇਸ ਸਮੇਂ ਦੌਰਾਨ ਉਦਯੋਗਿਕ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਅਤੇ ਦਿਹਾੜੀਦਾਰ ਕਰਮਚਾਰੀਆਂ/ਅਨਿਯਮਿਤ ਕਾਮਿਆਂ ਲਈ ਵੀ ਅਦਾਇਗੀ ਛੁੱਟੀ ਹੋਵੇਗੀ।