Haryana STF ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਸ਼ੂਟਰਾਂ ਨੂੰ ਕੀਤਾ ਗ੍ਰਿਫ਼ਤਾਰ
ਵੱਖ-ਵੱਖ ਥਾਵਾਂ ’ਤੇ ਵਾਰਦਾਤਾਂ ਨੂੰ ਅੰਜ਼ਾਮ ਦੇਣ ਦੀ ਫਿਰਾਕ ’ਚ ਸਨ ਮੁਲਜ਼ਮ
ਕੁਰੂਕਸ਼ੇਤਰ :ਹਰਿਆਣਾ ਐਸ.ਟੀ.ਐਫ. ਨੂੰ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਐਸ.ਟੀ.ਐਫ. ਵੱਲੋਂ ਗ੍ਰਿਫ਼ਤਾਰ ਕੀਤੇ ਗਏ ਸ਼ੂਟਰਾਂ ਦਾ ਸਬੰਧ ਲਾਰੈਂਸ ਬਿਸ਼ਨੋਈ ਨਾਲ ਦੱਸਿਆ ਜਾ ਰਿਹਾ ਹੈ ਅਤੇ ਇਹ ਮੁਲਜ਼ਮ ਹਰਿਆਣਾ ਵਿਚ ਵੱਖ-ਵੱਖ ਥਾਵਾਂ ’ਤੇ ਵਾਰਦਾਤਾਂ ਨੂੰ ਅੰਜ਼ਾਮ ਦੇਣ ਦੀ ਫਿਰਾਕ ਵਿਚ ਸਨ। ਪੁਲਿਸ ਨੂੰ ਮਿਲੀ ਗੁਪਤ ਜਾਣਕਾਰੀ ਤੋਂ ਬਾਅਦ ਪੁਲਿਸ ਟੀਮ ਮੁਲਜ਼ਮਾਂ ਨੂੰ ਜੀਟੀ ਰੋਡ ’ਤੇ ਉਮਰੀ ਚੌਕ ਕੋਲੋਂ ਕਾਬੂ ਕਰ ਲਿਆ। ਪੁਲਿਸ ਨੇ ਜਦੋਂ ਇਨ੍ਹਾਂ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਤਾਂ ਉਨ੍ਹਾਂ ਕੋਲੋਂ ਤਿੰਨ ਗੈਰਕਾਨੂੰਨੀ ਹਥਿਆਰ ਅਤੇ ਸੱਤ ਜਿੰਦਾ ਰੌਂਦ ਬਰਾਮਦ ਹੋਏ।
ਜਾਂਚ ਦੌਰਾਨ ਸਾਹਮਣੇ ਆਇਆ ਕਿ ਇਹ ਚਾਰੋਂ ਲਾਰੈਂਸ ਗੈਂਗ ਦੇ ਸ਼ੂਟਰ ਹਨ। ਕੁਰੂਕਸ਼ੇਤਰ ਪੁਲਿਸ ਨੇ ਚਾਰੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਇਨ੍ਹਾਂ ਦਾ ਦਸ ਦਿਨਾਂ ਦਾ ਰਿਮਾਂਡ ਲੈ ਲਿਆ ਹੈ । ਐਸ.ਟੀ.ਐਫ. ਬੁਲਾਰੇ ਨੇ ਦੱਸਿਆ ਕਿ ਰਿਮਾਂਡ ਦੌਰਾਨ ਮੁਲਜ਼ਮਾਂ ਕੋਲੋਂ ਹੋਰ ਕਈ ਖੁਲਾਸੇ ਕੀਤੇ ਜਾਣ ਦੀ ਉਮੀਦ ਹੈ। ਜਦਿਕ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਗਗਨ, ਜਯੰਤ, ਨਰੇਸ਼ ਅਤੇ ਸਾਹਿਲ ਵਜੋਂ ਪਛਾਣ ਹੋਈ ਹੈ।