Justice Yashwant Verma : ਜਸਟਿਸ ਯਸ਼ਵੰਤ ਵਰਮਾ ਮਾਮਲੇ 'ਚ CJI ਨੇ ਬਣਾਈ ਤਿੰਨ ਮੈਂਬਰੀ ਕਮੇਟੀ, ਜਾਂਚ ਪੂਰੀ ਹੋਣ ਤੱਕ ਨਹੀਂ ਕਰ ਸਕਣਗੇ ਕੰਮ
Justice Yashwant Verma Case: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਸ਼ੀਲ ਨਾਗੂ ਵੀ ਹੋਣਗੇ ਕਮੇਟੀ ਦਾ ਹਿੱਸਾ
Justice Yashwant Verma Case: ਭਾਰਤ ਦੇ ਚੀਫ਼ ਜਸਟਿਸ (ਸੀਜੇਆਈ) ਜਸਟਿਸ ਸੰਜੀਵ ਖੰਨਾ ਨੇ ਦਿੱਲੀ ਹਾਈ ਕੋਰਟ ਦੇ ਜੱਜ ਜਸਟਿਸ ਯਸ਼ਵੰਤ ਵਰਮਾ ਦੇ ਬੰਗਲੇ ਤੋਂ ਨਕਦੀ ਮਿਲਣ ਦੇ ਦੋਸ਼ਾਂ ਦੀ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ।
ਇਸ ਕਮੇਟੀ ਵਿੱਚ ਹਿਮਾਚਲ ਪ੍ਰਦੇਸ਼ ਹਾਈ ਕੋਰਟ ਦੇ ਚੀਫ਼ ਜਸਟਿਸ ਜੀ.ਐਸ. ਸੰਧਵਾਲੀਆ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਕਰਨਾਟਕ ਹਾਈ ਕੋਰਟ ਦੀ ਜੱਜ ਅਨੁ ਸ਼ਿਵਰਾਮਨ ਸ਼ਾਮਲ ਹੋਣਗੇ। ਇਸ ਤੋਂ ਇਲਾਵਾ ਜਸਟਿਸ ਯਸ਼ਵੰਤ ਵਰਮਾ ਨੂੰ ਫਿਲਹਾਲ ਕੋਈ ਵੀ ਨਿਆਂਇਕ ਕੰਮ ਨਾ ਸੌਂਪਣ ਦੇ ਹੁਕਮ ਦਿੱਤੇ ਗਏ ਹਨ।
ਸੁਪਰੀਮ ਕੋਰਟ ਵੱਲੋਂ ਸ਼ਨੀਵਾਰ ਨੂੰ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਕਿਹਾ ਗਿਆ ਹੈ, "ਭਾਰਤ ਦੇ ਚੀਫ਼ ਜਸਟਿਸ ਨੇ ਦਿੱਲੀ ਹਾਈ ਕੋਰਟ ਦੇ ਮੌਜੂਦਾ ਜੱਜ ਜਸਟਿਸ ਯਸ਼ਵੰਤ ਵਰਮਾ ਵਿਰੁੱਧ ਦੋਸ਼ਾਂ ਦੀ ਜਾਂਚ ਲਈ ਇੱਕ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ।"
ਜਿਸ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਜਸਟਿਸ ਸ਼ੀਲ ਨਾਗੂ, ਹਿਮਾਚਲ ਪ੍ਰਦੇਸ਼ ਹਾਈ ਕੋਰਟ ਦੇ ਚੀਫ਼ ਜਸਟਿਸ ਜੀ.ਐਸ. ਸੰਧਾਵਾਲੀਆ ਅਤੇ ਕਰਨਾਟਕ ਹਾਈ ਕੋਰਟ ਦੀ ਜਸਟਿਸ ਅਨੂ ਸਿਵਰਮਨ ਸ਼ਾਮਲ ਹੋਣਗੇ।