Court News: ਹਾਈ ਕੋਰਟ ਵਲੋਂ ਯੂਟਿਊਬਰ ਐਲਵਿਸ਼ ਯਾਦਵ ਮਾਮਲੇ 'ਚ ਪਸ਼ੂ ਅਧਿਕਾਰ ਕਾਰਕੁਨ ਦੀ ਸੁਰੱਖਿਆ ਦੇ ਹੁਕਮ ਜਾਰੀ

ਏਜੰਸੀ

ਖ਼ਬਰਾਂ, ਹਰਿਆਣਾ

ਗੁਪਤਾ ਨੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਦੀ ਟੀਮ ਨੇ ਨੋਇਡਾ ਗਰੋਹ ਦਾ ਪਰਦਾਫਾਸ਼ ਕੀਤਾ ਹੈ, ਉਨ੍ਹਾਂ ਨੂੰ ਵਾਰ-ਵਾਰ ਧਮਕੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Court orders police protection for activist who filed complaint against Elvish Yadav

Court News: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਨਿਰਦੇਸ਼ ਦਿਤੇ ਹਨ ਕਿ ਯੂਟਿਊਬਰ ਦੁਆਰਾ ਸੱਪਾਂ ਦੀ ਗੈਰ-ਕਾਨੂੰਨੀ ਵਰਤੋਂ ਨੂੰ ਲੈ ਕੇ ਐਲਵਿਸ਼ ਯਾਦਵ ਵਿਰੁਧ ਅਪਰਾਧਿਕ ਸ਼ਿਕਾਇਤਾਂ ਦਾਇਰ ਕਰਨ ਵਾਲੇ ਪਸ਼ੂ ਅਧਿਕਾਰ ਕਾਰਕੁਨ ਨੂੰ ਪੁਲਿਸ ਸੁਰੱਖਿਆ ਦਿਤੀ ਜਾਵੇ। ਪਸ਼ੂ ਅਧਿਕਾਰ ਕਾਰਕੁਨ ਸੌਰਭ ਗੁਪਤਾ ਅਤੇ ਉਸ ਦੇ ਭਰਾ (ਪਟੀਸ਼ਨਕਰਤਾਵਾਂ) ਨੇ ਅਪਰਾਧਿਕ ਮਾਮਲਾ ਦਰਜ ਹੋਣ ਤੋਂ ਬਾਅਦ ਉਨ੍ਹਾਂ ਨੂੰ ਧਮਕੀ ਭਰੇ ਫੋਨ ਆਉਣ ਦੇ ਇਲਜ਼ਾਮਾਂ 'ਤੇ ਪੁਲਿਸ ਸੁਰੱਖਿਆ ਦੀ ਮੰਗ ਕਰਦਿਆਂ ਹਾਈ ਕੋਰਟ ਦਾ ਰੁਖ ਕੀਤਾ ਸੀ।

ਯਾਦਵ 'ਤੇ ਕਥਿਤ ਤੌਰ 'ਤੇ ਵੀਡੀਉ ਵਿਚ ਸੱਪਾਂ ਦੀਆਂ ਪਾਬੰਦੀਸ਼ੁਦਾ ਕਿਸਮਾਂ ਦੀ ਗੈਰ-ਕਾਨੂੰਨੀ ਵਰਤੋਂ ਕਰਨ ਅਤੇ ਰੇਵ ਪਾਰਟੀਆਂ ਵਿਚ ਮਨੋਰੰਜਨ ਲਈ ਸੱਪ ਦੇ ਜ਼ਹਿਰ ਦੀ ਸਪਲਾਈ ਕਰਨ ਦਾ ਇਲਜ਼ਾਮ ਹੈ। ਉੱਤਰ ਪ੍ਰਦੇਸ਼ ਦੀ ਇਕ ਅਦਾਲਤ ਵਲੋਂ ਸੱਪ ਦੇ ਜ਼ਹਿਰ ਦੇ ਨਸ਼ੀਲੇ ਪਦਾਰਥਾਂ ਦੇ ਮਾਮਲੇ 'ਚ ਜ਼ਮਾਨਤ ਮਿਲਣ ਤੋਂ ਕੁੱਝ ਦਿਨ ਬਾਅਦ ਗੁਰੂਗ੍ਰਾਮ ਪੁਲਿਸ ਨੇ ਵੀਡੀਉ 'ਚ ਸੱਪਾਂ ਦੀ ਕਥਿਤ ਗੈਰ-ਕਾਨੂੰਨੀ ਵਰਤੋਂ ਲਈ ਯਾਦਵ ਖਿਲਾਫ ਮਾਮਲਾ ਦਰਜ ਕੀਤਾ ਸੀ।

18 ਅਪ੍ਰੈਲ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਜਸਜੀਤ ਸਿੰਘ ਬੇਦੀ ਨੇ ਗੁਰੂਗ੍ਰਾਮ ਦੇ ਪੁਲਿਸ ਕਮਿਸ਼ਨਰ ਨੂੰ ਇਹ ਯਕੀਨੀ ਬਣਾਉਣ ਦਾ ਆਦੇਸ਼ ਦਿਤਾ ਸੀ ਕਿ ਜਦੋਂ ਸ਼ਿਕਾਇਤਕਰਤਾ ਗੁਰੂਗ੍ਰਾਮ ਕੇਸ ਦੇ ਸਬੰਧ ਵਿਚ ਹੇਠਲੀ ਅਦਾਲਤ ਵਿਚ ਪੇਸ਼ ਹੋਣਗੇ ਤਾਂ ਉਨ੍ਹਾਂ ਦੀ ਸੁਰੱਖਿਆ ਦੇ ਪ੍ਰਬੰਧ ਕੀਤੇ ਜਾਣ।
ਗੁਪਤਾ ਨੇ ਗਾਜ਼ੀਆਬਾਦ ਦੇ ਨੰਦਗ੍ਰਾਮ ਇਲਾਕੇ 'ਚ ਸ਼ਿਕਾਇਤ ਦਰਜ ਕਰਵਾਈ।

ਗੁਪਤਾ ਨੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਦੀ ਟੀਮ ਨੇ ਨੋਇਡਾ ਗਰੋਹ ਦਾ ਪਰਦਾਫਾਸ਼ ਕੀਤਾ ਹੈ, ਉਨ੍ਹਾਂ ਨੂੰ ਵਾਰ-ਵਾਰ ਧਮਕੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਪਣੀ ਸ਼ਿਕਾਇਤ ਵਿਚ, ਗੁਪਤਾ ਨੇ ਅਪਣੀ ਸੁਰੱਖਿਆ ਲਈ ਚਿੰਤਾ ਜ਼ਾਹਰ ਕੀਤੀ ਅਤੇ ਜ਼ੋਰ ਦੇ ਕੇ ਕਿਹਾ ਕਿ ਜੇਕਰ ਉਸ ਨੂੰ ਜਾਂ ਉਸਦੇ ਭਰਾ ਨੂੰ ਕੋਈ ਨੁਕਸਾਨ ਪਹੁੰਚਦਾ ਹੈ, ਤਾਂ ਐਲਵਿਸ਼ ਅਤੇ ਉਸ ਦੇ ਸਮਰਥਕਾਂ ਨੂੰ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ।

(For more Punjabi news apart from Court orders police protection for activist who filed complaint against Elvish Yadav, stay tuned to Rozana Spokesman)