Lok Sabha Elections 2024: ਅੰਬਾਲਾ ਸੀਟ ਤੋਂ ਭਾਜਪਾ ਉਮੀਦਵਾਰ ਦਾ ਕਿਸਾਨਾਂ ਨੇ ਕੀਤਾ ਵਿਰੋਧ

ਏਜੰਸੀ

ਖ਼ਬਰਾਂ, ਹਰਿਆਣਾ

ਕਿਸਾਨਾਂ ਦਾ ਸਵਾਲ : ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਕੌਮੀ ਰਾਜਧਾਨੀ ਵਲ ਵਧਣ ਦੀ ਇਜਾਜ਼ਤ ਕਿਉਂ ਨਹੀਂ ਦਿਤੀ ਗਈ?

BJP candidate from Ambala seat had to face protest from farmers

Lok Sabha Elections 2024: ਲੋਕ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਅੰਬਾਲਾ ਤੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਉਮੀਦਵਾਰ ਬੰਤੋ ਕਟਾਰੀਆ ਦੇ ਵਿਰੁਧ ਕਿਸਾਨਾਂ ਦੇ ਇਕ ਸਮੂਹ ਨੇ ਸਨਿਚਰਵਾਰ ਨੂੰ ਨਾਗਗਲ ਪਿੰਡ ’ਚ ਵਿਰੋਧ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਕਟਾਰੀਆ ਨੂੰ ਪੁਛਿਆ ਕਿ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਦੀ ਮੰਗ ਨੂੰ ਲੈ ਕੇ ਦਿੱਲੀ ਵਲ ਮਾਰਚ ਕਰ ਰਹੇ ਕਿਸਾਨਾਂ ਨੂੰ ਕੌਮੀ ਰਾਜਧਾਨੀ ਵਲ ਵਧਣ ਦੀ ਇਜਾਜ਼ਤ ਕਿਉਂ ਨਹੀਂ ਦਿਤੀ ਗਈ।

ਭਾਰਤੀ ਕਿਸਾਨ ਯੂਨੀਅਨ (ਸ਼ਹੀਦ ਭਗਤ ਸਿੰਘ) ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਮਾਜਰੀ ਅਤੇ ਹੋਰ ਪ੍ਰਦਰਸ਼ਨਕਾਰੀਆਂ ਨੇ ਭਾਜਪਾ ਉਮੀਦਵਾਰ ਨੂੰ ਪੁਛਿਆ ਕਿ ਸ਼ੰਭੂ ਬਾਰਡਰ ’ਤੇ ਬੈਰੀਕੇਡ ਕਿਉਂ ਲਗਾਏ ਗਏ ਅਤੇ ਦਿੱਲੀ ਵਲ ਮਾਰਚ ਕਰ ਰਹੇ ਕਿਸਾਨਾਂ ਵਿਰੁਧ ਤਾਕਤ ਦੀ ਵਰਤੋਂ ਕਿਉਂ ਕੀਤੀ ਗਈ।

ਅੰਬਾਲਾ ਸ਼ਹਿਰ ਦੇ ਵਿਧਾਇਕ ਅਤੇ ਟਰਾਂਸਪੋਰਟ ਰਾਜ ਮੰਤਰੀ ਅਸੀਮ ਗੋਇਲ ਨੇ ਕਿਸਾਨਾਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨੇ ਅਪਣਾ ਵਿਰੋਧ ਜਾਰੀ ਰੱਖਿਆ। ਮਜਾਰੀ ਨੇ ਕਿਹਾ ਕਿ ਕਿਸਾਨ ਪਿੰਡਾਂ ’ਚ ਭਾਜਪਾ ਉਮੀਦਵਾਰਾਂ ਵਿਰੁਧ ਵਿਰੋਧ ਪ੍ਰਦਰਸ਼ਨ ਜਾਰੀ ਰਖਣਗੇ। ਲੋਕ ਸਭਾ ਚੋਣਾਂ ਦੌਰਾਨ ਕਿਸਾਨ ਅਪਣੀਆਂ ਮੰਗਾਂ ਪੂਰੀਆਂ ਨਾ ਹੋਣ ਕਾਰਨ ਭਾਜਪਾ ਉਮੀਦਵਾਰਾਂ ਵਿਰੁਧ ਪ੍ਰਦਰਸ਼ਨ ਕਰ ਰਹੇ ਹਨ।

ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦੀ ਕਾਨੂੰਨੀ ਗਰੰਟੀ ਸਮੇਤ ਉਨ੍ਹਾਂ ਦੀਆਂ ਮੰਗਾਂ ਮੰਨਣ ਲਈ ਸਰਕਾਰ ’ਤੇ ਦਬਾਅ ਬਣਾਉਣ ਲਈ ਕਿਸਾਨਾਂ ਦੇ ‘ਦਿੱਲੀ ਚਲੋ’ ਮਾਰਚ ਦੀ ਅਗਵਾਈ ਕੀਤੀ ਹੈ। ਪ੍ਰਦਰਸ਼ਨਕਾਰੀ ਕਿਸਾਨ 13 ਫ਼ਰਵਰੀ ਤੋਂ ਪੰਜਾਬ ਅਤੇ ਹਰਿਆਣਾ ਦਰਮਿਆਨ ਸ਼ੰਭੂ ਅਤੇ ਖਨੌਰੀ ਸਰਹੱਦਾਂ ’ਤੇ ਡੇਰਾ ਲਾਏ ਹੋਏ ਹਨ ਕਿਉਂਕਿ ਸੁਰੱਖਿਆ ਬਲਾਂ ਨੇ ਉਨ੍ਹਾਂ ਦਾ ਮਾਰਚ ਰੋਕ ਦਿਤਾ ਸੀ।

(For more Punjabi news apart from BJP candidate from Ambala seat had to face protest from farmers, stay tuned to Rozana Spokesman)