25.50 ਕਰੋੜ ਡਾਲਰ ਦੀ ਆਰਥਕ ਮਦਦ ਰੋਕ ਸਕਦੈ ਅਮਰੀਕਾ

ਖ਼ਬਰਾਂ, ਕੌਮਾਂਤਰੀ

ਨਿਊਯਾਰਕ, 30 ਦਸੰਬਰ : ਅਤਿਵਾਦ ਵਿਰੁਧ ਲਗਾਤਾਰ ਨਰਮੀ ਵਰਤ ਰਹੇ ਪਾਕਿਸਤਾਨ ਨੂੰ ਹੁਣ ਇਸ ਦਾ ਵੱਡਾ ਖ਼ਮਿਆਜ਼ਾ ਭੁਗਤਣਾ ਪੈ ਸਕਦਾ ਹੈ। ਅਮਰੀਕਾ ਨੇ ਪਾਕਿਸਤਾਨ ਵਲੋਂ ਅਤਿਵਾਦ ਵਿਰੁਧ ਕੀਤੀ ਜਾ ਰਹੀ ਢਿੱਲੀ ਕਾਰਵਾਈ ਤੋਂ ਨਾਖੁਸ਼ ਹੋ ਕੇ ਉਸ ਨੂੰ ਦਿਤੀ ਜਾਣ ਵਾਲੀ 25 ਕਰੋੜ 50 ਲੱਖ ਡਾਲਰ ਦੀ ਆਰਥਕ ਮਦਦ ਰੋਕਣ 'ਤੇ ਵਿਚਾਰ ਕਰਨਾ ਸ਼ੁਰੂ ਕਰ ਦਿਤਾ ਹੈ।ਇਕ ਅਮਰੀਕੀ ਅਖ਼ਬਾਰ ਅਨੁਸਾਰ ਅਮਰੀਕਾ ਅਤੇ ਪਾਕਿਸਤਾਨ ਵਿਚਕਾਰ ਸਬੰਧ ਉਦੋਂ ਤੋਂ ਤਣਾਅਪੂਰਨ ਬਣੇ ਹੋਏ ਹਨ, ਜਦੋਂ ਰਾਸ਼ਟਰਪਤੀ ਨੇ ਘੋਸ਼ਣਾ ਕੀਤੀ ਸੀ ਕਿ ਪਾਕਿਸਤਾਨ ਅਰਾਜਕਤਾ, ਹਿੰਸਾ ਅਤੇ ਅਤਿਵਾਦ ਫ਼ੈਲਾਉਣ ਵਾਲੇ ਲੋਕਾਂ ਨੂੰ ਪਨਾਹਗਾਹ ਦਿੰਦਾ ਹੈ। ਜ਼ਿਕਰਯੋਗ ਹੈ ਕਿ ਅਮਰੀਕਾ ਨੇ ਅਗਸਤ ਮਹੀਨੇ ਵਿਚ ਕਿਹਾ ਸੀ ਕਿ ਜਦੋਂ ਤਕ ਪਾਕਿਸਤਾਨ ਅਤਿਵਾਦੀ ਸੰਗਠਨਾਂ ਵਿਰੁਧ ਹੋਰ ਜ਼ਿਆਦਾ ਕਾਰਵਾਈ ਨਹੀਂ ਕਰਦਾ, ਉਦੋਂ ਤਕ ਉਹ 25 ਕਰੋੜ 50 ਲੱਖ ਡਾਲਰ ਦੀ ਰਕਮ ਰੋਕ ਰਿਹਾ ਹੈ।