ਅਮਰੀਕਾ: ਲਾਸ ਵੇਗਾਸ ਵਿੱਚ ਫੈਸਟੀਵਲ 'ਚ ਗੋਲੀਬਾਰੀ ਨਾਲ 20 ਦੀ ਮੌਤ,100 ਜ਼ਖਮੀ

ਖ਼ਬਰਾਂ, ਕੌਮਾਂਤਰੀ

ਲਾਸ ਵੇਗਾਸ: ਅਮਰੀਕਾ ਦੇ ਲਾਸ ਵੇਗਾਸ 'ਚ ਫਾਇਰਿੰਗ ਹੋਣ ਦੀ ਸੂਚਨਾ ਮਿਲੀ ਹੈ। ਇਕ ਬੰਦੂਕਧਾਰੀ ਨੇ ਮੰਡਾਲੇ ਬੇ ਰਿਸੋਰਟ 'ਚ ਕਸੀਨੋ 'ਤੇ ਹਮਲਾ ਕਰ ਦਿੱਤਾ ਹੈ। ਜਾਣਕਾਰੀ ਮੁਤਾਬਿਕ ਇੱਥੇ ਕੰਟਰੀ ਮਿਊਜ਼ਿਕ ਫੈਸਟੀਵਲ ਹੋ ਰਿਹਾ ਸੀ ਉਸੇ ਦੌਰਾਨ ਹਮਲਾਵਰ ਅੰਦਰ ਦਾਖਲ ਹੋ ਗਿਆ ਅਤੇ ਮਸ਼ੀਨਗਨ ਨਾਲ ਅੰਨ੍ਹੇਵਾਹ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। 

ਪੁਲਿਸ ਨੇ ਜਵਾਬੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਵੱਡੀ ਗਿਣਤੀ 'ਚ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਹਮਲੇ 'ਚ 20 ਲੋਕਾਂ ਦੀ ਮੌਤ ਹੋ ਗਈ ਹੈ ਅਤੇ 100 ਗੰਭੀਰ ਜ਼ਖਮੀ ਹੋ ਗਏ ਹਨ। ਜ਼ਖਮੀਆਂ ਨੂੰ ਤੁਰੰਤ ਨੇੜਲੇ ਹਸਪਤਾਲ ਦਾਖਲ ਕਰਵਾਇਆ ਗਿਆ ਹੈ।