ਗੋਲੀਬਾਰੀ ਦੀ ਘਟਨਾ ਤੋਂ ਬਾਅਦ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਫਲੋਰੀਡਾ ਸਕੂਲ 'ਚ ਵਾਪਸੀ

ਖ਼ਬਰਾਂ, ਕੌਮਾਂਤਰੀ

ਵਾਸ਼ਿੰਗਟਨ : ਗੋਲੀਬਾਰੀ ਦੀ ਭਿਆਨਕ ਘਟਨਾ ਤੋਂ ਬਾਅਦ ਪਹਿਲੀ ਵਾਰ ਵਿਦਿਆਰਥੀ ਅਤੇ ਅਧਿਆਪਕ ਇਕ-ਦੂਜੇ ਨੂੰ ਦਿਲਾਸਾ ਦਿੰਦੇ ਹੋਏ ਫਲੋਰੀਡਾ ਦੇ ਸਕੂਲ ਵਿਚ ਪਰਤੇ। ਉਨ੍ਹਾਂ ਨੇ ਬੰਦੂਕ ਨਾਲ ਹੋਣ ਵਾਲੀ ਹਿੰਸਾ ਨੂੰ ਲੈ ਕੇ ਤੁਰੰਤ ਕਾਰਵਾਈ ਦੀ ਮੰਗ ਕੀਤੀ। ਦੱਸਣਯੋਗ ਹੈ ਕਿ ਗੋਲੀਬਾਰੀ ਦੀ ਘਟਨਾ ਵਿਚ 17 ਲੋਕ ਮਾਰੇ ਗਏ ਸਨ।