ਜਾਪਾਨ ਏਅਰਲਾਈਨਜ਼ ਦੇ ਜਹਾਜ਼ ਨਾਲ ਟਕਰਾਇਆ ਪੰਛੀ, ਯਾਤਰੀ ਵਾਲ-ਵਾਲ ਬਚੇ

ਖ਼ਬਰਾਂ, ਕੌਮਾਂਤਰੀ

ਜਾਪਾਨ ਏਅਰਲਾਈਨਜ਼ ਦਾ ਇਕ ਜਹਾਜ਼ ਮੰਗਲਵਾਰ ਸਵੇਰੇ ਟੋਕੀਓ ਦੇ ਹਾਨੇਦਾ ਕੌਮਾਂਤਰੀ ਹਵਾਈ ਅੱਡੇ ਤੋਂ ਉਡਾਣ ਭਰਨ ਦੇ ਤੁਰੰਤ ਬਾਅਦ ਪੰਛੀ ਨਾਲ ਟਕਰਾ ਗਿਆ, ਜਿਸ ਕਾਰਨ ਉਸ ਨੂੰ ਐਮਰਜੈਂਸੀ ਸਥਿਤੀ ਵਿਚ ਉਤਾਰਨਾ ਪਿਆ। 

ਏਅਰਲਾਈਨਜ਼ ਦੇ ਬੁਲਾਰੇ ਨੇ ਦੱਸਿਆ ਕਿ ਜਹਾਜ਼ 'ਚ 233 ਯਾਤਰੀ ਅਤੇ ਚਾਲਕ ਦਲ ਦੇ 15 ਮੈਂਬਰ ਸਵਾਰ ਸਨ। ਬੁਲਾਰੇ ਨੇ ਦੱਸਿਆ ਕਿ ਸਾਰੇ ਸੁਰੱਖਿਅਤ ਹਨ। ਵੀਡੀਓ ਫੁਟੇਜ਼ ਵਿਚ ਬੋਇੰਗ-777 ਜਹਾਜ਼ ਦੇ ਇਕ ਇੰਜਣ ਤੋਂ ਅੱਗ ਨਿਕਲਦੀ ਹੋਈ ਨਜ਼ਰ ਆ ਰਹੀ ਹੈ। 

ਉਨ੍ਹਾਂ ਨੇ ਦੱਸਿਆ ਕਿ ਮੰਨਿਆ ਜਾ ਰਿਹਾ ਹੈ ਕਿ ਕਿਸੇ ਪੰਛੀ ਦੇ ਟਕਰਾਉਣ ਕਾਰਨ ਇਹ ਹਾਦਸਾ ਵਾਪਰਿਆ ਪਰ ਘਟਨਾ ਦੇ ਅਸਲੀ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ ਇਹ ਜਹਾਜ਼ ਅਮਰੀਕਾ ਦੇ ਨਿਊਯਾਰਕ ਜਾ ਰਿਹਾ ਸੀ।