ਅੰਮ੍ਰਿਤਸਰ- ਕੈਨੇਡਾ ਤੋਂ ਮੈਂਬਰ ਪਾਰਲੀਮੈਂਟ ਸਤਿੰਦਰਪਾਲ ਕੌਰ ਸਿੱਧੂ (ਸੋਨੀਆ ਸਿੱਧੂ) ਨੇ ਸ਼ੁੱਕਰਵਾਰ ਨੂੰ ਰੂਹਾਨੀਅਤ ਦੇ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਉਨ੍ਹਾਂ ਦੇ ਨਾਲ ਸਨ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਤੋਂ ਬਾਅਦ ਸੂਚਨਾ ਕੇਂਦਰ ਵਿਖੇ ਉਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰ ਬੀਬੀ ਕਿਰਨਜੋਤ ਕੌਰ ਤੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸਾਂਝੇ ਤੌਰ 'ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ, ਸਿਰੋਪਾਓ ਤੇ ਧਾਰਮਿਕ ਪੁਸਤਕਾਂ ਦਾ ਸੈੱਟ ਦੇ ਕੇ ਸਨਮਾਨਿਤ ਕੀਤਾ।