ਕੈਨੇਡਾ ਸਟੱਡੀ ਲਈ ਗਏ ਪੰਜਾਬ ਦੇ ਨੌਜਵਾਨ ਸਹਿਜ ਜੁਨੇਜਾ ਮੌਤ ਦੇ ਮਾਮਲੇ 'ਚ ਪਰਿਵਾਰ ਵਲੋਂ ਮਦਦ ਦੀ ਗੁਹਾਰ ਲਾਉਣ ਤੋਂ ਬਾਅਦ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦਿਕਸ਼ਿਤ ਨੇ ਮਾਮਲੇ ਦਾ ਨੋਟਿਸ ਲਿਆ ਹੈ। ਸ਼੍ਰੀਮਤੀ ਦਿਕਸ਼ਿਤ ਨੇ ਇਸ ਸਬੰਧ 'ਚ ਨੋਟਿਸ ਲੈਂਦਿਆਂ ਉਕਤ ਮਾਮਲੇ ਬਾਰੇ ਭਾਰਤੀ ਵਿਦੇਸ਼ ਮੰਤਰਾਲੇ ਨਾਲ ਸੰਪਰਕ ਕੀਤਾ ।
ਜਿਸ ਪਿੱਛੋਂ ਵਿਦੇਸ਼ ਮੰਤਰਾਲੇ ਵਲੋਂ ਫੈਸਲਾ ਲਿਆ ਗਿਆ ਕਿ ਕੈਨੇਡਾ 'ਚ ਮੌਤ ਦੇ ਮੂੰਹ 'ਚ ਗਏ ਭਾਰਤੀ ਨੌਜਵਾਨ ਦੀ ਮ੍ਰਿਕਤ ਦੇਹ ਭਾਰਤ ਲਿਆਉਣ ਲਈ ਯਤਨ ਕਰੇਗਾ ਤੇ ਇਸ 'ਤੇ ਜੋ ਵੀ ਖਰਚ ਆਵੇਗਾ ਉਹ ਭਾਰਤ ਸਰਕਾਰ ਵਲੋਂ ਅਦਾ ਕੀਤਾ ਜਾਵੇਗਾ।
ਇਹ ਸੁਣਦਿਆਂ ਹੀ ਪਰਿਵਾਰ 'ਤੇ ਦੁਖਾਂ ਦਾ ਪਹਾੜ ਡਿੱਗ ਗਿਆ। ਸਹਿਜ ਦੇ ਪਿਤਾ ਇੰਦਰਜੀਤ ਸਿੰਘ ਤੇ ਮਾਤਾ ਅਨੂੰ ਜੁਨੇਜਾ ਨੇ ਸਰਕਾਰ ਨੂੰ ਅਪੀਲ ਕੀਤੀ ਸੀ ਕਿ ਉਨ੍ਹਾਂ ਦੀ ਆਰਥਿਕ ਹਾਲਤ ਠੀਕ ਨਹੀਂ ਹੈ ਤੇ ਭਾਰਤ ਸਰਕਾਰ ਵਲੋਂ ਉਨ੍ਹਾਂ ਦੇ ਬੇਟੇ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਦਾ ਉਪਰਾਲਾ ਕੀਤਾ ਜਾਵੇ।