ਪਾਕਿਸਤਾਨ 'ਚ ਕੁਲਭੂਸ਼ਣ ਜਾਧਵ ਨੂੰ ਮਿਲੇਗੀ ਉਨ੍ਹਾਂ ਦੀ ਮਾਂ ਅਤੇ ਪਤਨੀ

ਖ਼ਬਰਾਂ, ਕੌਮਾਂਤਰੀ

ਪਾਕਿਸਤਾਨ ਦੀ ਜੇਲ੍ਹ ਵਿੱਚ ਕੈਦ ਭਾਰਤੀ ਏਅਰ ਫੋਰਸ ਦੇ ਸਾਬਕਾ ਅਧਿਕਾਰੀ ਕੁਲਭੂਸ਼ਣ ਜਾਧਵ ਨਾਲ ਸੋਮਵਾਰ ਨੂੰ ਉਨ੍ਹਾਂ ਦੀ ਪਤਨੀ ਅਤੇ ਮਾਂ ਨਾਲ ਮੁਲਾਕਾਤ ਹੋਵੇਗੀ। ਪਾਕਿਸਤਾਨ ਦੀ ਅਦਾਲਤ ਨੇ ਜਾਧਵ ਨੂੰ ਮੌਤ ਦੀ ਸਜ਼ਾ ਸੁਣਾਈ ਹੋਈ ਹੈ। ਪਾਕਿਸਤਾਨੀ ਅਧਿਕਾਰੀਆਂ ਦੇ ਮੁਤਾਬਕ ਸੋਮਵਾਰ ਨੂੰ ਜਾਧਵ ਦੀ ਮਾਂ ਅਤੇ ਪਤਨੀ ਇਸਲਾਮਾਬਾਦ ਪੁੱਜਣਗੀਆਂ ਅਤੇ ਮੁਲਾਕਾਤ ਤੋਂ ਬਾਅਦ ਅੱਜ ਹੀ ਵਾਪਸ ਪਰਤ ਪਰਤ ਜਾਣਗੀਆਂ। 

ਭਾਰਤੀ ਉਪ ਹਾਈ ਕਮਿਸ਼ਨਰ ਜੇਪੀ ਸਿੰਘ, ਜਾਧਵ ਦੀ ਪਤਨੀ ਅਤੇ ਮਾਂ ਦੇ ਨਾਲ ਇਸ ਮੁਲਾਕਾਤ ਵਿੱਚ ਮੌਜੂਦ ਹੋਣਗੇ। ਦੱਸਿਆ ਜਾ ਰਿਹਾ ਹੈ ਕਿ ਇਹ ਮੁਲਾਕਾਤ ਕਰੀਬ ਇੱਕ ਘੰਟੇ ਤੱਕ ਚਲ ਸਕਦੀ ਹੈ। ਭਾਰਤ ਤੋਂ ਪਾਕਸਿਤਾਨ ਦੀ ਜੇਲ੍ਹ ਵਿਚ ਬੰਦ ਕੁਲਭੂਸ਼ਣ ਜਾਧਵ ਮਾਮਲੇ ਦੀ ਤਰੀਕੇ ਨਾਲ ਪੈਰਵੀ ਕੀਤੀ ਜਾ ਰਹੀ ਹੈ। ਇੱਥੋਂ ਤੱਕ ਪਾਕਿਸਤਾਨ ਵੱਲੋਂ ਜਾਧਵ ਨੂੰ ਸੁਣਾਈ ਗਈ ਫਾਂਸੀ ਦੀ ਸਜ਼ਾ ਦੇ ਵਿਰੁੱਧ ਭਾਰਤ ਨੇ ਅੰਤਰਰਾਸ਼ਟਰੀ ਅਦਾਲਤ ਵਿਚ ਕੇਸ ਦਾਇਰ ਕੀਤੀ ਸੀ। 

ਜਿਸ ਤੋਂ ਬਾਅਦ ਕੌਮਾਂਤਰੀ ਅਦਾਲਤ ਨੇ ਸਜ਼ਾ ‘ਤੇ ਰੋਕ ਲਗਾ ਦਿੱਤੀ ਸੀ। ਕੁਲਭੂਸ਼ਣ ਜਾਧਵ ਨੂੰ ਬਚਾਉਣ ਲਈ ਹਾਲੇ ਵੀ ਭਾਰਤ ਦਾ ਸੰਘਰਸ਼ ਜਾਰੀ ਹੈ। ਦੱਸ ਦਈਏ ਕਿ ਪਾਕਿਸਤਾਨ ਵੱਲੋਂ ਭਾਰਤੀ ਏਅਰ ਫੋਰਸ ਦੇ ਸਾਬਕਾ ਅਧਿਕਾਰੀ ਕੁਲਭੂਸ਼ਣ ਜਾਧਵ ਨੂੰ ਮਾਰਚ 2016 ‘ਚ ਝੂਠੇ ਜਾਸੂਸੀ ਦੇ ਕੇਸ ‘ਚ ਫਸਾਇਆ ਗਿਆ ਸੀ। ਉਸ ਦੇ ਬਾਅਦ ਤੋਂ ਹੀ ਉਹ ਪਾਕਿਸਤਾਨ ਦੀ ਜੇਲ੍ਹ ਵਿਚ ਬੰਦ ਹੈ। ਪਿਛਲੇ ਕਾਫ਼ੀ ਸਮੇਂ ਤੋਂ ਪਾਕਿਸਤਾਨ ਕੋਲ ਇਹ ਮੰਗ ਕੀਤੀ ਜਾ ਰਹੀ ਸੀ ਕਿ ਕੁਲਭੂਸ਼ਣ ਜਾਧਵ ਨਾਲ ਉਸ ਦੇ ਪਰਿਵਾਰ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਜਾਵੇ। 

ਇਸ ਤੋਂ ਬਾਅਦ ਪਾਕਿਸਤਾਨ ਨੇ ਇਸ ਨੂੰ ਕਾਫ਼ੀ ਦਿੱਕਤਾਂ ਤੋਂ ਬਾਅਦ ਸਵੀਕਾਰ ਕਰ ਲਿਆ ਸੀ। ਹੁਣ ਭਾਰਤੀ ਏਅਰ ਫੋਰਸ ਸਾਬਕਾ ਅਧਿਕਾਰੀ ਕੁਲਭੂਸ਼ਨ ਯਾਦਵ ਨੂੰ ਇਸਲਾਮਾਬਾਦ ਵਿਖੇ ਮਿਲਣ ਲਈ ਉਨ੍ਹਾਂ ਦਾ ਪਰਿਵਾਰ ਕੱਲ੍ਹ ਭਾਰਤ ਤੋਂ ਅਟਾਰੀ-ਵਾਹਗਾ ਸਰਹੱਦ ਰਸਤੇ ਪਾਕਿਸਤਾਨ ਦੇ ਲਈ ਰਵਾਨਾ ਹੋਵੇਗਾ। ਸਰਕਾਰੀ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਕੁਲਭੂਸ਼ਣ ਜਾਧਵ ਨੂੰ ਮਿਲਣ ਲਈ ਉਨ੍ਹਾਂ ਦੀ ਪਤਨੀ ਤੇ ਮਾਂ ਨੂੰ ਭਾਰਤ ਸਰਕਾਰ ਦੇ ਵਿਸ਼ੇਸ਼ ਉਪਰਾਲੇ ਸਦਕਾ ਭਾਰਤ ਸਥਿਤ ਪਾਕਿਸਤਾਨ ਦੇ ਦੂਤਘਰ ਵੱਲੋਂ ਵੀਜ਼ਾ ਤੇ ਇਜ਼ਾਜਤ ਦੇ ਦਿੱਤੀ ਗਈ।

 ਜਿਸ ਲਈ ਭਾਰਤ ਤੋਂ ਪਰਿਵਾਰ ਨੂੰ ਪਾਕਿਸਤਾਨ ਲੈ ਕੇ ਜਾਣ ਲਈ ਪਾਕਿਸਤਾਨ ਸਥਿਤ ਭਾਰਤੀ ਡਿਪਟੀ ਹਾਈ ਕਮਿਸ਼ਨ ਜੇਪੀ ਸਿੰਘ ਪਿਛਲੇ ਦਿਨੀਂ ਅਟਾਰੀ-ਵਾਹਗਾ ਸਰਹੱਦ ਰਸਤਿਓਂ ਭਾਰਤ ਆ ਗਏ ਹਨ। ਉਹ ਲਗਪਗ 24 ਦਸੰਬਰ ਨੂੰ ਜਾਧਵ ਦੇ ਪਰਿਵਾਰਕ ਮੈਂਬਰਾਂ ਨੂੰ ਜਾਧਵ ਨਾਲ ਮਿਲਵਾਉਣ ਲਈ ਪਾਕਿਸਤਾਨ ਲੈ ਕੇ ਜਾਣਗੇ।
ਸੂਤਰਾਂ ਮੁਤਾਬਕ ਇਹ ਜਾਣਕਾਰੀ ਮਿਲੀ ਹੈ ਕਿ ਪਾਕਿਸਤਾਨ ਸਰਕਾਰ ਵੱਲੋਂ ਕੁਲਭੂਸ਼ਣ ਜਾਧਵ ਨੂੰ ਪਰਿਵਾਰ ਨਾਲ ਮਿਲਣ ਲਈ ਸਿਰਫ਼ ਇੱਕ ਘੰਟੇ ਦਾ ਸਮਾਂ ਦਿੱਤਾ ਗਿਆ ਹੈ। ਇਹ ਮੁਲਾਕਾਤ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਇਸਲਾਮਾਬਾਦ ਵਿਖੇ ਮੁੱਖ ਦਫ਼ਤਰ ਵਿਖੇ ਹੋਵੇਗੀ। 

ਜਿਸ ਦੌਰਾਨ ਪਰਿਵਾਰਕ ਮੈਂਬਰਾਂ ਦੇ ਨਾਲ ਪਾਕਿਸਤਾਨ ਸਥਿਤ ਭਾਰਤੀ ਹਾਈ ਕਮਿਸ਼ਨ ਦੇ ਡਿਪਟੀ ਹਾਈ ਕਮਿਸ਼ਨ ਅਤੇ ਹੋਰ ਅਧਿਕਾਰੀ ਵੀ ਮੌਜੂਦ ਰਹਿਣਗੇ। ਇੱਥੇ ਇਹ ਵੀ ਦੱਸਣਯੋਗ ਹੈ ਕਿ ਕੁਲਭੂਸ਼ਣ ਜਾਧਵ ਕਾਰੋਬਾਰ ਦੇ ਸਿਲਸਿਲੇ ਵਿਚ 2016 ‘ਚ ਹੀ ਭਾਰਤ ਤੋਂ ਈਰਾਨ ਗਿਆ ਸੀ, ਜਿੱਥੇ ਪਾਕਿਸਤਾਨੀ ਅਧਿਕਾਰੀਆਂ ਨੇ ਕੁਲਭੂਸ਼ਣ ਨੂੰ ਈਰਾਨ ਤੋਂ ਗ੍ਰਿਫ਼ਤਾਰ ਕਰ ਕੇ ਬਲੋਚਿਸਤਾਨ ਵਿਖੇ ਲਿਆ ਕੇ ਪਾਕਿਸਤਾਨ ਖ਼ਿਲਾਫ਼ ਜਾਸੂਸੀ ਦੇ ਝੂਠੇ ਦੋਸ਼ ਤਹਿਤ ਫਸਾਇਆ ਹੈ ਅਤੇ ਪਿਛਲੇ ਕਈ ਮਹੀਨਿਆਂ ਤੋਂ ਜਾਧਵ ਬਲੋਚਿਸਤਾਨ ਵਿਖੇ ਪਾਕਿਸਤਾਨੀ ਫ਼ੌਜ ਜੇਲ੍ਹ ‘ਚ ਬੰਦ ਹੈ।