ਟਰੰਪ ਨੇ ਹਿਲੇਰੀ ਨੂੰ 2020 'ਚ ਰਾਸ਼ਟਰਪਤੀ ਅਹੁਦੇ ਦੀ ਚੋਣ ਲੜਨ ਦੀ ਚੁਨੌਤੀ ਦਿਤੀ

ਖ਼ਬਰਾਂ, ਕੌਮਾਂਤਰੀ

ਵਾਸ਼ਿੰਗਟਨ, 17 ਅਕਤੂਬਰ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਾਬਕਾ ਵਿਦੇਸ਼ ਮੰਤਰੀ ਹਿਲੇਰੀ ਕਲਿੰਟਨ ਨੂੰ 2020 'ਚ ਉਨ੍ਹਾਂ ਵਿਰੁਧ ਇਕ ਵਾਰੀ ਫਿਰ ਰਾਸ਼ਟਰਪਤੀ ਚੋਣ ਲੜਨ ਦੀ ਚੁਨੌਤੀ ਦਿਤੀ ਹੈ। ਟਰੰਪ ਨੇ 2016 'ਚ ਹੋਈਆਂ ਰਾਸ਼ਟਰਪਤੀ ਅਹੁਦੇ ਦੀਆਂ ਚੋਣਾਂ 'ਚ ਡੈਮੋਕ੍ਰੇਟਿਕ ਪਾਰਟੀ ਦੀ ਉਮੀਦਵਾਰ ਹਿਲੇਰੀ ਵਿਰੁਧ ਜਿੱਤ ਹਾਸਲ ਕਰ ਕੇ ਸਾਰਿਆਂ ਨੂੰ ਹੈਰਾਨ ਕਰ ਦਿਤਾ ਸੀ।