ਗੁਜਰਾਤ : ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਸੋਮਵਾਰ ਨੂੰ ਗੁਜਰਾਤ ਪੁੱਜੇ, ਜਿੱਥੇ ਉਨ੍ਹਾਂ ਦਾ ਨਿੱਘਾ ਸਵਾਗਤ ਹੋਇਆ। ਟਰੂਡੋ ਅਤੇ ਉਨ੍ਹਾਂ ਦਾ ਪਰਿਵਾਰ ਭਾਰਤੀ ਪਹਿਰਾਵੇ 'ਚ ਨਜ਼ਰ ਆਇਆ। ਟਰੂਡੋ ਦੀ ਪਤਨੀ ਸੋਫੀ ਨੇ ਸੂਟ ਪਹਿਨਿਆ ਹੈ ਅਤੇ ਬਿੰਦੀ ਲਗਾਈ ਹੈ, ਜਿਸ 'ਚ ਉਹ ਬਹੁਤ ਖੂਬਸੂਰਤ ਲੱਗ ਰਹੀ ਹੈ।ਟਰੂਡੋ ਦਾ ਪਰਿਵਾਰ ਲਾਲ ਅਤੇ ਪੀਲੇ ਰੰਗ ਦੇ ਪਹਿਰਾਵੇ 'ਚ ਨਜ਼ਰ ਆ ਰਿਹਾ ਹੈ।