ਵੈਨਕੂਵਰ 'ਚ ਨਾਈਟ ਕਲੱਬ ਦੇ ਬਾਹਰ ਹੋਏ ਝਗੜੇ 'ਚ ਜ਼ਖਮੀ ਹੋਏ ਪੰਜਾਬੀ ਨੌਜਵਾਨ ਦੀ ਮੌਤ

ਖ਼ਬਰਾਂ, ਕੌਮਾਂਤਰੀ

ਵੈਨਕੂਵਰ : ਵੈਨਕੂਵਰ ਦੇ ਨਾਈਟ ਕਲੱਬ ਦੇ ਬਾਹਰ ਵਾਪਰੀ ਛੁਰੇਬਾਜ਼ੀ ਦੀ ਘਟਨਾ ਦੀ ਵੈਨਕੂਵਰ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਸ਼ਨੀਵਾਰ ਦੇਰ ਰਾਤ ਵਾਪਰੀ ਇਸ ਘਟਨਾ ਵਿਚ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ ਸਨ, ਜਿਨ੍ਹਾਂ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ। ਇਸ ਦੌਰਾਨ 20 ਸਾਲਾ ਨੌਜਵਾਨ ਕੁਲਵਿੰਦਰ ਥਿੰਦ ਜੋ ਉਸ ਸਮੇਂ ਕਲੱਬ ਵਿਚ ਕੰਮ ਕਰ ਰਿਹਾ ਸੀ, ਵੀ ਜ਼ਖਮੀ ਹੋ ਗਿਆ ਸੀ, ਜਿਸ ਦੀ ਅੱਜ ਸਵੇਰੇ ਮੌਤ ਹੋ ਗਈ।