ਵਾਸ਼ਿੰਗਟਨ : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਕਰੀਬੀ ਸਹਿਯੋਗੀ ਹੋਪ ਹਿਕਸ ਨੇ ਵ੍ਹਾਈਟ ਹਾਊਸ ਸੰਚਾਰ ਨਿਰਦੇਸ਼ਕ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਫੈਸਲਾ ਲਿਆ ਹੈ। 29 ਸਾਲਾ ਹੋਪ ਪਿਛਲੇ 3 ਸਾਲਾਂ ਤੋਂ ਵੱਖ-ਵੱਖ ਖੇਤਰਾਂ 'ਚ ਕੰਮ ਕਰ ਚੁੱਕੀ ਹੈ। ਉਹ ਟਰੰਪ ਦੀ ਪ੍ਰਚਾਰ ਮੁਹਿੰਮ ਦੀ ਬੁਲਾਰਾ ਰਹੀ ਸੀ ਅਤੇ 20 ਜਨਵਰੀ, 2017 ਨੂੰ ਟਰੰਪ ਦੇ ਰਾਸ਼ਟਰਪਤੀ ਬਣਨ ਮਗਰੋਂ ਉਹ ਰਣਨੀਤਕ ਸੰਚਾਰ ਦੀ ਨਿਰਦੇਸ਼ਕ ਬਣੀ ਸੀ। ਸਾਲ 2016 ਦੀਆਂ ਰਾਸ਼ਟਰਪਤੀ ਚੋਣਾਂ 'ਚ ਰੂਸੀ ਦਖਲ ਦੇ ਦੋਸ਼ਾਂ 'ਚ ਹਾਊਸ ਇੰਟੈਲੀਜੈਂਸ ਕਮੇਟੀ ਦੇ ਸਾਹਮਣੇ ਪੇਸ਼ ਹੋਣ ਦੇ ਇਕ ਦਿਨ ਬਾਅਦ ਹੀ ਉਨ੍ਹਾਂ ਨੇ ਅਸਤੀਫਾ ਦੇਣ ਦੀ ਘੋਸ਼ਣਾ ਕਰ ਦਿੱਤੀ ਸੀ।