ਨਵੇਂ ਸਾਲ ਦਾ ਜੰਮੂ ਕਸ਼ਮੀਰ ਨੂੰ ਮਿਲਿਆ ਤੋਹਫ਼ਾ ! ਜਾਣੋ ਪੂਰੀ ਖ਼ਬਰ

ਏਜੰਸੀ

ਖ਼ਬਰਾਂ, ਰਾਸ਼ਟਰੀ

ਕੇਂਦਰ ਸਰਕਾਰ ਦੇ ਬੁਲਾਰੇ ਰੋਹਿਤ ਕੰਸਲ ਨੇ ਦਿੱਤੀ ਜਾਣਕਾਰੀ

File Photo

ਨਵੀਂ ਦਿੱਲੀ : ਧਾਰਾ 370 ਖਤਮ ਕਰਨ ਅਤੇ ਜੰਮੂ ਕਸ਼ਮੀਰ ਨੂੰ ਕੇਂਦਰ ਸ਼ਾਸਿਤ ਸੂਬਾ ਬਣਾਉਣ ਤੋਂ ਬਾਅਦ ਠੱਪ ਪਈ ਇੰਟਰੈਨੱਟ ਅਤੇ ਐਸਐਮਐਸ ਨੂੰ ਨਵੇਂ ਸਾਲ ਦਾ ਤੋਹਫ਼ਾ ਦਿੰਦੇ ਹੋਏ ਬਹਾਲ ਕਰ ਦਿੱਤਾ ਗਿਆ ਹੈ। ਇਹ ਸੇਵਾ 31 ਦਸੰਬਰ ਦੀ ਅੱਧੀ ਰਾਤ ਤੋਂ ਸ਼ੁਰੂ ਹੋਈ ਹੈ। ਇਸ ਗੱਲ ਦੀ ਜਾਣਕਾਰੀ ਕੇਂਦਰ ਸਰਕਾਰ ਦੇ ਬੁਲਾਰੇ ਰੋਹਿਤ ਕੰਸਲ ਨੇ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਜੰਮੂ ਕਸ਼ਮੀਰ ਵਿਚ ਹਾਲਾਤ ਦੀ ਸਮੀਖਿਆ ਕਰਨ ਤੋਂ ਬਾਅਦ ਪੜਾਅਵਾਰ ਤਰੀਕੇ ਨਾਲ ਇੰਟਰਨੈੱਟ ਅਤੇ ਮੋਬਾਇਲ ਸੇਵਾ ਨੂੰ ਬਹਾਲ ਕੀਤਾ ਜਾ ਰਿਹਾ ਹੈ। ਪਹਿਲਾ 10 ਦਸੰਬਰ ਨੂੰ ਕਸ਼ਮੀਰ ਵਿਚ ਮਸ਼ੀਨ ਅਧਾਰਤ ਸੰਦੇਸ਼ ਸੇਵਾ ਬਹਾਲ ਕੀਤੀ ਗਈ ਸੀ ਜਿਸ ਵਿਚ ਵਿਦਿਆਰਥੀਆਂ, ਵਿਦਵਾਨਾਂ ਅਤੇ ਵਪਾਰੀਆਂ ਆਦਿ ਨੂੰ ਸਹੂਲਤ ਦਿੱਤੀ ਗਈ ਸੀ।

5 ਅਗਸਤ ਨੂੰ ਕੇਂਦਰ ਸਰਕਾਰ ਨੇ ਜਦੋਂ ਜੰਮੂ ਕਸ਼ਮੀਰ ਦਾ ਵਿਸ਼ੇਸ਼ ਦਰਜਾ ਖਤਮ ਕਰਨ ਦਾ ਐਲਾਨ ਕੀਤਾ ਸੀ ਤਾਂ ਉਦੋਂ ਹੀ ਸੁਰਖਿਆ ਦੇ ਮੱਦੇਨਜ਼ਰ ਪੂਰੇ ਸੂਬੇ ਵਿਚ ਕਰਫਿਊ ਲਗਾ ਦਿੱਤਾ ਗਿਆ ਅਤੇ ਇੰਟਰਨੈੱਟ, ਐਸਐਮਐਸ ਸਮੇਤ ਫੋਨ ਕਾਲ ਕਰਨ ਤੇ ਪਾਬੰਦੀ ਲਗਾ ਦਿੱਤੀ ਸੀ ਅਤੇ ਪ੍ਰਦੇਸ਼ ਦੇ ਸਾਰੇ ਰਾਜਨੀਤਿਕ ਦਲਾ ਦੇ ਆਗੂਆ ਨੂੰ ਨਜ਼ਰਬੰਦ ਕਰ ਦਿੱਤਾ ਸੀ

 ਪ੍ਰਦੇਸ਼ ਵਿਚ ਹੋਲੀ-ਹੋਲੀ ਹਲਾਤ ਸੁਧਰਨ 'ਤੇ ਸਰਕਾਰ ਵੱਲੋਂ ਵੀ ਪਾਬੰਦੀਆਂ ਵਿਚ ਢਿੱਲ ਦਿੱਤੀ ਜਾਣ ਲੱਗੀ। ਸੱਭ ਤੋਂ ਪਹਿਲਾਂ ਪੜਾਅਵਾਰ ਕਰਫਿਊ ਨੂੰ ਹਟਾਇਆ ਗਿਆ ਅਤੇ ਸਕੂਲਾਂ ਅਤੇ ਕਾਲਜਾਂ ਨੂੰ ਖੋਲ੍ਹਿਆ ਗਿਆ ਸੀ। ਸੂਤਰਾਂ ਮੁਤਾਬਕ ਅਜੇ ਵੀ ਸੰਵੇਦਨਸ਼ੀਲ ਇਲਾਕਿਆਂ ਵਿਚ ਸਖ਼ਤੀ ਵਰਤੀ ਜਾ ਰਹੀ ਹੈ।