ਮੋਦੀ ਨੇ ਦਿੱਤੀਆਂ ਨਵੇਂ ਸਾਲ ਦੀਆਂ ਵਧਾਈਆਂ, ਕਿਹਾ ਸਾਰਿਆਂ ਦੇ ਜੀਵਨ ‘ਚ ਖੁਸ਼ੀਆਂ ਤੇ ਖੁਸ਼ਹਾਲੀ ਆਵੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਰਾਸ਼ਟਰਪਤੀ ਸਮੇਤ ਦੇਸ਼ ਦੇ ਅਨੇਕਾਂ ਮੰਤਰੀਆਂ ਨੇ ਦੇਸ਼ ਵਾਸੀਆਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ

PM Narendra Modi greets nation on new year

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਮਨਾ ਕੀਤੀ ਕਿ ਨਵਾਂ ਸਾਲ ਦੇਸ਼ ਵਾਸੀਆਂ ਦੀ ਜ਼ਿੰਦਗੀ ਵਿਚ ਚੰਗੀ ਸਿਹਤ, ਖੁਸ਼ੀਆਂ ਅਤੇ ਖੁਸ਼ਹਾਲੀ ਲੈ ਕੇ ਆਵੇ।

 

ਪ੍ਰਧਾਨ ਮੰਤਰੀ ਨੇ ਟਵੀਟ ਕਰ ਕੇ ਕਿਹਾ ‘ਸਾਰਿਆਂ ਨੂੰ ਨਵੇਂ ਸਾਲ ਦੀਆਂ ਵਧਾਈਆਂ। ਉਮੀਦ ਕਰਦਾ ਹਾਂ ਕਿ ਇਹ ਸਾਲ ਤੁਹਾਡੇ ਜੀਵਨ ਵਿਚ ਚੰਗੀ ਸਿਹਤ, ਖੁਸ਼ੀਆਂ ਅਤੇ ਖੁਸ਼ਹਾਲੀ ਲੈ ਕੇ ਆਵੇ। ਇਸ ਸਾਲ ਦੁਨੀਆਂ ਵਿਚ ਆਸ ਤੇ ਕਲਿਆਣ ਦੀ ਭਾਵਨਾ ਦਾ ਵਾਸ ਹੋਵੇ।

ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵੀ ਦੇਸ਼ਵਾਸੀਆਂ ਨੂੰ ਨਵੇਂ ਸਾਲ ਦੀਆਂ ਵਧਾਈਆਂ ਦਿੱਤੀਆਂ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਦੇਸ਼ ਵਾਸੀਆਂ ਨੂੰ ਨਵੇਂ ਸਾਲ ਦੇ ਆਗਮਨ ਦੀ ਵਧਾਈ ਦਿੱਤੀ। ਉਹਨਾਂ ਨੇ ਕੋਰੋਨਾ ਕਾਲ ਦੌਰਾਨ ਲੋਕਾਂ ਦੀ ਸੇਵਾ ਕਰਨ ਵਾਲੇ ਕੋਰੋਨਾ ਯੋਧਿਆਂ ਨੂੰ ਟਵੀਟ ਜ਼ਰੀਏ ਸਲਾਮ ਕੀਤਾ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਸਾਰਿਆਂ ਨੂੰ ਵਧਾਈਆਂ ਦਿੱਤੀਆਂ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

ਉਹਨਾਂ ਨੇ ਟਵੀਟ ਕੀਤਾ, ‘ਸਾਰਿਆਂ ਨੂੰ ਸਾਲ 2021 ਦੀਆਂ ਲੱਖ ਲੱਖ ਵਧਾਈਆਂ। ਵਾਹਿਗੁਰੂ ਜੀ ਅੱਗੇ ਅਰਦਾਸ ਹੈ ਕਿ ਇਹ ਨਵਾਂ ਵਰ੍ਹਾ ਤੁਹਾਡੇ ਸਾਰਿਆਂ ਦੀ ਜ਼ਿੰਦਗੀ ‘ਚ ਖੁਸ਼ੀਆਂ ਖੇੜੇ ਲੈ ਕੇ ਆਵੇ ਤੇ ਅਸੀਂ ਕੋਰੋਨਾ ਵਾਇਰਸ ਤੋਂ ਨਿਜਾਤ ਪਾਈਏ। ਕੋਵਿਡ ਕਰਕੇ ਜੋ ਵੀ ਸਮਾਂ ਬੀਤ ਗਿਆ ਉਹ ਵਾਪਿਸ ਨਹੀਂ ਲਿਆਇਆ ਜਾ ਸਕਦਾ ਪਰ ਅਸੀਂ ਅੱਗੇ ਲਈ ਚੰਗੇ ਦੀ ਅਰਦਾਸ ਜ਼ਰੂਰ ਕਰ ਸਕਦੇ ਹਾਂ।‘