ਭਿਵਾਨੀ 'ਚ ਵਾਪਰਿਆ ਦਰਦਨਾਕ ਹਾਦਸਾ, ਜ਼ਮੀਨ ਖਿਸਕਣ ਕਾਰਨ ਕਈ ਗੱਡੀਆਂ ਮਲਬੇ ਹੇਠਾਂ ਦੱਬੀਆਂ
10-20 ਲੋਕਾਂ ਦੇ ਫਸੇ ਹੋਣ ਦਾ ਖਦਸ਼ਾ
ਭਿਵਾਨੀ: ਹਰਿਆਣਾ ਦੇ ਭਿਵਾਨੀ ਜ਼ਿਲ੍ਹੇ ਵਿੱਚ ਨਵੇਂ ਸਾਲ ਨੂੰ ਇੱਕ ਵੱਡਾ ਹਾਦਸਾ ਵਾਪਰ ਗਿਆ ਹੈ। ਇੱਥੇ ਪਹਾੜੀ ਖਿਸਕਣ ਕਾਰਨ 8 ਤੋਂ 10 ਵਾਹਨ ਦੱਬ ਗਏ। ਕਰੀਬ 15 ਤੋਂ 20 ਲੋਕਾਂ ਦੇ ਦੱਬੇ ਹੋਣ ਦਾ ਵੀ ਖਦਸ਼ਾ ਹੈ। ਇਸ ਦੇ ਨਾਲ ਹੀ ਤਿੰਨ ਲੋਕਾਂ ਨੂੰ ਬਾਹਰ ਕੱਢ ਲਿਆ ਗਿਆ ਹੈ। ਇੱਕ ਦੀ ਮੌਤ ਦੀ ਪੁਸ਼ਟੀ ਹੋਈ ਹੈ।
ਜਾਣਕਾਰੀ ਮੁਤਾਬਕ ਦਾਦਮ ਦੇ ਮਾਈਨਿੰਗ ਖੇਤਰ 'ਚ ਪਹਾੜ ਦੇ ਵੱਡੇ ਹਿੱਸੇ 'ਚ ਦਰਾਰ ਪੈਣ ਕਾਰਨ ਇਹ ਹਾਦਸਾ ਵਾਪਰਿਆ ਹੈ। ਪ੍ਰਸ਼ਾਸਨਿਕ ਅਮਲਾ ਰਾਹਤ ਕਾਰਜਾਂ ਵਿੱਚ ਲੱਗਾ ਹੋਇਆ ਹੈ।
ਇਸ ਦੇ ਨਾਲ ਹੀ ਮੌਕੇ 'ਤੇ ਮੀਡੀਆ ਵਾਲਿਆਂ ਅਤੇ ਆਮ ਲੋਕਾਂ ਦੇ ਆਉਣ-ਜਾਣ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਮੌਕੇ 'ਤੇ ਪਹੁੰਚੇ ਖੇਤੀਬਾੜੀ ਮੰਤਰੀ ਜੇਪੀ ਦਲਾਲ ਅਤੇ ਐਸਪੀ ਅਜੀਤ ਸਿੰਘ ਸ਼ੇਖਾਵਤ ਨੇ ਘਟਨਾ ਦਾ ਜਾਇਜ਼ਾ ਲਿਆ।
ਹਾਲੇ ਹਾਦਸੇ ਦੇ ਕਾਰਨਾਂ ਦੇ ਪਤਾ ਲਾਇਆ ਜਾ ਰਿਹਾ ਹੈ ਕਿ ਪਹਾੜ ਆਪਣੇ ਆਪ ਖਿਸਕ ਗਿਆ ਜਾਂ ਕੋਈ ਹੋਰ ਕਾਰਨ ਹੈ। ਮਲਬੇ ਦੱਬੇ ਜ਼ਖਮੀਆਂ ਨੂੰ ਮਲਬੇ ‘ਚੋਂ ਕੱਢ ਕੇ ਹਸਪਤਾਲ ਭੇਜਿਆ ਜਾ ਰਿਹਾ ਹੈ। ਜਿਨਾਂ ’ਚ ਕਈ ਦੀ ਹਾਲਤ ਗੰਭੀਰ ਬਣੀ ਹੋਈ ਹੈ।