Covid cases in India: ਭਾਰਤ ’ਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਐਕਟਿਵ ਕੇਸਾਂ ਦੀ ਗਿਣਤੀ ਵਧ ਕੇ 4,394 ਹੋਈ

ਏਜੰਸੀ

ਖ਼ਬਰਾਂ, ਰਾਸ਼ਟਰੀ

ਪਿਛਲੇ 24 ਘੰਟਿਆਂ ’ਚ 636 ਨਵੇਂ ਮਾਮਲੇ

Covid cases in India

Covid cases in India: ਭਾਰਤ ’ਚ ਕੋਰੋਨਾ ਵਾਇਰਸ ਦੇ 636 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ ਸਰਗਰਮ ਮਾਮਲਿਆਂ ਦੀ ਗਿਣਤੀ 4,394 ਹੋ ਗਈ ਹੈ। ਸਿਹਤ ਮੰਤਰਾਲੇ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿਤੀ।

ਮੰਤਰਾਲੇ ਦੇ ਸਵੇਰੇ 8 ਵਜੇ ਅਪਡੇਟ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ’ਚ ਕੇਰਲ ਦੇ ਦੋ ਅਤੇ ਤਾਮਿਲਨਾਡੂ ਦੇ ਇਕ ਮਰੀਜ਼ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ ਹੈ। ਪਿਛਲੇ ਸਾਲ 5 ਦਸੰਬਰ ਤਕ ਰੋਜ਼ਾਨਾ ਮਾਮਲਿਆਂ ਦੀ ਗਿਣਤੀ ਘਟ ਕੇ ਦੋ ਅੰਕਾਂ ’ਚ ਆ ਗਈ ਸੀ ਪਰ ਠੰਢ ਅਤੇ ਵਾਇਰਸ ਦੇ ਨਵੇਂ ਰੂਪਾਂ ਕਾਰਨ ਮਾਮਲਿਆਂ ’ਚ ਤੇਜ਼ੀ ਆਈ ਹੈ।

ਮਹਾਂਮਾਰੀ ਦੇ ਸਿਖਰ ’ਤੇ, ਰੋਜ਼ਾਨਾ ਲੱਖਾਂ ਮਾਮਲੇ ਸਾਹਮਣੇ ਆ ਰਹੇ ਸਨ। ਸਾਲ 2020 ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤਕ ਲਗਭਗ ਚਾਰ ਸਾਲਾਂ ’ਚ ਦੇਸ਼ ’ਚ 4.5 ਕਰੋੜ ਤੋਂ ਵੱਧ ਲੋਕ ਕੋਰੋਨਾ ਵਾਇਰਸ ਨਾਲ ਪੀੜਤ ਹੋਏ ਹਨ ਅਤੇ 5.3 ਲੱਖ ਤੋਂ ਵੱਧ ਲੋਕਾਂ ਦੀ ਮੌਤ ਹੋ ਚੁਕੀ ਹੈ। ਸਿਹਤ ਮੰਤਰਾਲੇ ਦੀ ਵੈੱਬਸਾਈਟ ਮੁਤਾਬਕ ਹੁਣ ਤਕ ਇਨਫੈਕਸ਼ਨ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ 4.4 ਕਰੋੜ ਨੂੰ ਪਾਰ ਕਰ ਗਈ ਹੈ। ਕੌਮੀ ਰਿਕਵਰੀ ਦਰ ਇਸ ਸਮੇਂ 98.81٪ ਹੈ। ਮੰਤਰਾਲੇ ਅਨੁਸਾਰ, ਦੇਸ਼ ’ਚ ਕੋਵਿਡ-19 ਟੀਕਾਕਰਨ ਮੁਹਿੰਮ ਤਹਿਤ ਹੁਣ ਤਕ ਟੀਕੇ ਦੀਆਂ 220.67 ਕਰੋੜ ਖੁਰਾਕਾਂ ਦਿਤੀ ਆਂ ਜਾ ਚੁਕੀਆਂ ਹਨ।

(For more Punjabi news apart from Covid cases in India , stay tuned to Rozana Spokesman)