Gujarat Earthquake News: ਨਵੇਂ ਸਾਲ 'ਤੇ ਭੂਚਾਲ ਦੇ ਝਟਕਿਆਂ ਨਾਲ ਹਿੱਲੀ ਧਰਤੀ, ਡਰੇ ਲੋਕ ਘਰਾਂ ਵਿਚੋਂ ਭੱਜੇ ਬਾਹਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

Gujarat Earthquake News: ਕਿਸੇ ਜਾਨੀ ਜਾਂ ਜਾਇਦਾਦ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ

Gujarat Earthquake News

Gujarat Earthquake News: ਗੁਜਰਾਤ ਦੇ ਕੱਛ 'ਚ ਬੁੱਧਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਸ ਤੋਂ ਬਾਅਦ ਲੋਕ ਡਰ ਗਏ ਅਤੇ ਘਰਾਂ ਤੋਂ ਬਾਹਰ ਆ ਗਏ। ਦੱਸਿਆ ਜਾ ਰਿਹਾ ਹੈ ਕਿ ਭੂਚਾਲ ਸਵੇਰੇ 10.24 ਵਜੇ ਆਇਆ, ਜਿਸ ਦਾ ਕੇਂਦਰ ਭਚਾਊ ਤੋਂ 23 ਕਿਲੋਮੀਟਰ ਉੱਤਰ-ਉੱਤਰ-ਪੂਰਬ (ਐੱਨ.ਐੱਨ.ਈ.) 'ਚ ਸਥਿਤ ਸੀ।

ਇੰਸਟੀਚਿਊਟ ਆਫ਼ ਸਿਸਮਿਕ ਰਿਸਰਚ (ISR) ਨੇ ਕਿਹਾ ਕਿ ਗੁਜਰਾਤ ਦੇ ਕੱਛ ਜ਼ਿਲ੍ਹੇ ਵਿਚ ਬੁੱਧਵਾਰ ਸਵੇਰੇ 3.2 ਤੀਬਰਤਾ ਦਾ ਭੂਚਾਲ ਆਇਆ। ਜ਼ਿਲ੍ਹਾ ਪ੍ਰਸ਼ਾਸਨ ਨੇ ਕਿਹਾ ਕਿ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।

ਪਿਛਲੇ ਮਹੀਨੇ, ਖੇਤਰ ਵਿਚ 3 ਦੀ ਤੀਬਰਤਾ ਤੋਂ ਵੱਧ ਚਾਰ ਭੂਚਾਲ ਦੀਆਂ ਗਤੀਵਿਧੀਆਂ ਦਰਜ ਕੀਤੀਆਂ ਗਈਆਂ ਸਨ, ਜਿਨ੍ਹਾਂ ਵਿੱਚ ਤਿੰਨ ਦਿਨ ਪਹਿਲਾਂ 3.2 ਤੀਬਰਤਾ ਦਾ ਭੂਚਾਲ ਵੀ ਸ਼ਾਮਲ ਸੀ, ਜਿਸ ਦਾ ਕੇਂਦਰ ਵੀ ਭਚਾਊ ਦੇ ਨੇੜੇ ਸੀ।

ਆਈਐਸਆਰ ਦੇ ਅਨੁਸਾਰ, ਜ਼ਿਲ੍ਹੇ ਵਿਚ 23 ਦਸੰਬਰ ਨੂੰ 3.7 ਤੀਬਰਤਾ ਦਾ ਭੂਚਾਲ ਆਇਆ ਸੀ ਅਤੇ 7 ਦਸੰਬਰ ਨੂੰ 3.2 ਤੀਬਰਤਾ ਦਾ ਭੂਚਾਲ ਆਇਆ ਸੀ। ਪਿਛਲੇ ਸਾਲ 18 ਨਵੰਬਰ ਨੂੰ ਕੱਛ ਵਿੱਚ 4 ਤੀਬਰਤਾ ਦਾ ਭੂਚਾਲ ਆਇਆ ਸੀ।

 

ਭੂਚਾਲ ਦੇ ਦੌਰਾਨ ਅਜਿਹਾ ਕਰਨ ਤੋਂ ਬਚੋ 

  • ਭੂਚਾਲ ਦੇ ਦੌਰਾਨ ਲਿਫ਼ਟ ਦੀ ਵਰਤੋਂ ਨਾ ਕਰੋ।
  • ਬਾਹਰ ਜਾਣ ਲਈ ਲਿਫ਼ਟ ਦੀ ਬਜਾਏ ਪੌੜੀਆਂ ਦੀ ਵਰਤੋਂ ਕਰੋ।
  • ਜੇਕਰ ਤੁਸੀਂ ਕਿਤੇ ਫਸ ਗਏ ਹੋ, ਤਾਂ ਭੱਜੋ ਨਾ।
  • ਜੇਕਰ ਤੁਸੀਂ ਕੋਈ ਵਾਹਨ ਚਲਾ ਰਹੇ ਹੋ ਤਾਂ ਉਸ ਨੂੰ ਤੁਰੰਤ ਰੋਕ ਦਿਓ।
  • ਜੇਕਰ ਤੁਸੀਂ ਗੱਡੀ ਚਲਾ ਰਹੇ ਹੋ ਤਾਂ ਪੁਲ ਤੋਂ ਦੂਰ ਸੜਕ ਦੇ ਕਿਨਾਰੇ ਕਾਰ ਨੂੰ ਰੋਕੋ।
  • ਭੂਚਾਲ ਆਉਣ ਦੀ ਸੂਰਤ ਵਿਚ ਤੁਰੰਤ ਕਿਸੇ ਸੁਰੱਖਿਅਤ ਅਤੇ ਖੁੱਲ੍ਹੇ ਮੈਦਾਨ ਵਿਚ ਜਾਓ।
  • ਭੂਚਾਲ ਦੀ ਸਥਿਤੀ ਵਿਚ, ਖਿੜਕੀਆਂ, ਅਲਮਾਰੀਆਂ, ਪੱਖੇ ਆਦਿ ਦੇ ਉੱਪਰ ਰੱਖੀ ਭਾਰੀ ਵਸਤੂਆਂ ਤੋਂ ਦੂਰ ਚਲੇ ਜਾਓ।

ਭੂਚਾਲ ਦੀ ਤੀਬਰਤਾ ਕਿਵੇਂ ਮਾਪੀ ਜਾਂਦੀ ਹੈ?
ਰਿਕਟਰ ਸਕੇਲ ਦੀ ਵਰਤੋਂ ਭੂਚਾਲ ਦੀ ਤੀਬਰਤਾ ਨੂੰ ਮਾਪਣ ਲਈ ਕੀਤੀ ਜਾਂਦੀ ਹੈ। ਇਸ ਨੂੰ ਰਿਕਟਰ ਮੈਗਨੀਟਿਊਡ ਟੈਸਟ ਸਕੇਲ ਕਿਹਾ ਜਾਂਦਾ ਹੈ। ਭੂਚਾਲਾਂ ਨੂੰ ਰਿਕਟਰ ਪੈਮਾਨੇ ’ਤੇ 1 ਤੋਂ 9 ਦੇ ਪੈਮਾਨੇ ’ਤੇ ਮਾਪਿਆ ਜਾਂਦਾ ਹੈ। ਭੂਚਾਲ ਨੂੰ ਇਸ ਦੇ ਕੇਂਦਰ ਤੋਂ ਮਾਪਿਆ ਜਾਂਦਾ ਹੈ।

​(For more Punjabi news apart from Kachchh Gujarat Earthquake News, stay tuned to Rozana Spokesman)