ਭਾਰਤ-ਪਾਕਿਸਤਾਨ ਸਰਹੱਦ ’ਤੇ ਬੀ.ਐਸ.ਐਫ. ਨੇ ਸ਼ੱਕੀ ਵਿਅਕਤੀ ਨੂੰ ਕੀਤਾ ਕਾਬੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਜੈਸਲਮੇਰ ਤੋਂ ਪਾਕਿਸਤਾਨ ਜਾਣ ਦੀ ਫਿਰਾਕ ’ਚ ਸੀ ਸ਼ੱਕੀ

BSF arrests suspect on India-Pakistan border

ਜੈਸਲਮੇਰ : ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ) ਦੇ ਜਵਾਨਾਂ ਨੇ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ’ਤੇ ਨੇੜੇ ਜੈਸਲਮੇਰ ਦੇ ਮੋਹਨਗੜ੍ਹ ਖੇਤਰ ਵਿੱਚ ਇੱਕ ਸ਼ੱਕੀ ਨੌਜਵਾਨ ਨੂੰ ਫੜ ਲਿਆ ਹੈ। ਬੀ.ਐੱਸ.ਐੱਫ. ਦੀ 38ਵੀਂ ਬਟਾਲੀਅਨ ਦੀ ਪੈਟਰੋਲਿੰਗ ਟੀਮ ਨੇ 192 ਨਹਿਰੀ ਖੇਤਰ ਵਿੱਚ ਘੁੰਮ ਰਹੇ ਇੱਕ ਸ਼ੱਕੀ ਨੌਜਵਾਨ ਨੂੰ ਕਾਬੂ ਕੀਤਾ ਹੈ। ਪੁੱਛਗਿੱਛ ਵਿੱਚ ਨੌਜਵਾਨ ਦੀ ਪਛਾਣ ਉੱਤਰ ਪ੍ਰਦੇਸ਼ ਦੇ ਸ਼ਾਜਾਪੁਰ ਨਿਵਾਸੀ 21 ਸਾਲਾ ਪੰਕਜ ਕਸ਼ਯਪ ਵਜੋਂ ਹੋਈ ਹੈ।

ਪੁੱਛਗਿੱਛ ਦੌਰਾਨ ਨੌਜਵਾਨ ਸਰਹੱਦੀ ਖੇਤਰ ਵਿੱਚ ਪਹੁੰਚਣ ਦਾ ਸਪੱਸ਼ਟ ਕਾਰਨ ਨਹੀਂ ਦੱਸ ਸਕਿਆ। ਨੌਜਵਾਨ ਦੀਆਂ ਗਤੀਵਿਧੀਆਂ ਸ਼ੱਕੀ ਨਜ਼ਰ ਆ ਰਹੀਆਂ ਹਨ। ਉਹ ਬਾਰ-ਬਾਰ ਆਪਣੇ ਬਿਆਨ ਬਦਲ ਰਿਹਾ ਸੀ। ਬੀਐੱਸਐੱਫ ਨੇ ਖੇਤਰੀ ਪੁਲਿਸ ਥਾਣੇ ਨੂੰ ਨੌਜਵਾਨ ਨੂੰ ਸੌਂਪ ਦਿੱਤਾ ਹੈ। ਪੁਲਿਸ ਅਨੁਸਾਰ ਹੁਣ ਨੌਜਵਾਨ ਤੋਂ ਬੀ.ਐੱਸ.ਐੱਫ. ਅਤੇ ਪੁਲਿਸ ਦੀ ਟੀਮ ਮਿਲ ਕੇ ਸੰਯੁਕਤ ਪੁੱਛਗਿੱਛ ਕਰੇਗੀ। ਜ਼ਿਕਰਯੋਗ ਹੈ ਕਿ ਜੈਸਲਮੇਰ ਵਿੱਚ ਇਸ ਸਾਲ ਹੁਣ ਤੱਕ ਪੰਜ ਪਾਕਿਸਤਾਨੀ ਜਾਸੂਸ ਫੜੇ ਜਾ ਚੁੱਕੇ ਹਨ।